17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਲਾਇਨਜ਼ ਕਲੱਬ ਮੰਡੀ ਗੋਬਿੰਦਗੜ੍ਹ ਸੁਪਰੀਮ ਵਲੋਂ ਮੈਗਾ ਮੁਫ਼ਤ ਸ਼ੂਗਰ ਜਾਂਚ ਕੈਂਪ, 107 ਵਿਅਕਤੀਆਂ ਦੀ ਕੀਤੀ ਜਾਂਚ

ਮੰਡੀ ਗੋਬਿੰਦਗੜ੍ਹ, 17 ਨਵੰਬਰ (ਰਾਜੇਸ਼ ਸ਼ਰਮਾ)-ਸ਼ਹਿਰ ਦੀ ਮੋਹਰੀ ਸਮਾਜ ਸੇਵੀ ਸੰਸਥਾ ਲਾਇਨਜ਼ ਕਲੱਬ ਮੰਡੀ ਗੋਬਿੰਦਗੜ੍ਹ ਸੁਪਰੀਮ ਵਲੋਂ ਜ਼ਿਲ੍ਹਾ ਸੇਵਾ ਪ੍ਰੋਜੈਕਟ ਅਧੀਨ ਚੌਥਾ ਮੈਗਾ ਮੁਫ਼ਤ ਸ਼ੂਗਰ ਜਾਂਚ ਕੈਂਪ ਸਥਾਨਕ ਸੰਤ ਨਿਰੰਕਾਰੀ ਸਤਿਸੰਗ ਭਵਨ ਵਿਖੇ ਲਗਾਇਆ ਗਿਆ। ਕਲੱਬ ਦੇ ਪ੍ਰਧਾਨ ਲਾਇਨ ਆਨੰਦ ਪਨੇਸਰ ਦੀ ਅਗਵਾਈ ਹੇਠ ਲਗਾਏ ਗਏ ਇਸ ਕੈਂਪ ਵਿਚ ਸਾਬਕਾ ਜ਼ਿਲ੍ਹਾ ਗਵਰਨਰ ਡਾ.

ਅਜੀਤ ਡੈਸਕ 18-11-2026
ਮੰਡੀ ਗੋਬਿੰਦਗੜ੍ਹ, 17 ਨਵੰਬਰ (ਰਾਜੇਸ਼ ਸ਼ਰਮਾ)-ਸ਼ਹਿਰ ਦੀ ਮੋਹਰੀ ਸਮਾਜ ਸੇਵੀ ਸੰਸਥਾ ਲਾਇਨਜ਼ ਕਲੱਬ ਮੰਡੀ ਗੋਬਿੰਦਗੜ੍ਹ ਸੁਪਰੀਮ ਵਲੋਂ ਜ਼ਿਲ੍ਹਾ ਸੇਵਾ ਪ੍ਰੋਜੈਕਟ ਅਧੀਨ ਚੌਥਾ ਮੈਗਾ ਮੁਫ਼ਤ ਸ਼ੂਗਰ ਜਾਂਚ ਕੈਂਪ ਸਥਾਨਕ ਸੰਤ ਨਿਰੰਕਾਰੀ ਸਤਿਸੰਗ ਭਵਨ ਵਿਖੇ ਲਗਾਇਆ ਗਿਆ। ਕਲੱਬ ਦੇ ਪ੍ਰਧਾਨ ਲਾਇਨ ਆਨੰਦ ਪਨੇਸਰ ਦੀ ਅਗਵਾਈ ਹੇਠ ਲਗਾਏ ਗਏ ਇਸ ਕੈਂਪ ਵਿਚ ਸਾਬਕਾ ਜ਼ਿਲ੍ਹਾ ਗਵਰਨਰ ਡਾ. ਮਨਮੋਹਨ ਕੌਸ਼ਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਕੈਂਪ ਦੌਰਾਨ ਕੁੱਲ 107 ਵਿਅਕਤੀਆਂ ਦੇ ਬਲੱਡ ਸ਼ੂਗਰ ਟੈੱਸਟ ਕੀਤੇ ਗਏ। ਇਸ ਮੌਕੇ ਡਾ. ਮਨਮੋਹਨ ਕੌਸ਼ਲ ਨੇ ਕਿਹਾ ਕਿ ਸ਼ੂਗਰ ਦੀ ਬਿਮਾਰੀ ਅੱਜ ਗੰਭੀਰ ਸਮੱਸਿਆ ਦਾ ਰੂਪ ਧਾਰਨ ਕਰ ਚੁੱਕੀ ਹੈ, ਜਿਸ ਪ੍ਰਤੀ ਲੋਕਾਂ ਨੂੰ ਜਾਗਰੂਕ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਲਾਇਨਜ਼ ਇੰਟਰਨੈਸ਼ਨਲ ਵਲੋਂ ਸ਼ੂਗਰ ਦੀ ਰੋਕਥਾਮ ਅਤੇ ਇਸ ’ਤੇ ਕਾਬੂ ਪਾਉਣ ਨੂੰ ਪ੍ਰਮੁੱਖ ਸੇਵਾ ਪ੍ਰੋਜੈਕਟਾਂ ਵਿਚ ਸ਼ਾਮਲ ਕੀਤਾ ਗਿਆ ਹੈ। ਇਸੇ ਉਦੇਸ਼ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਕਲੱਬਾਂ ਵੱਲੋਂ ਸਮੇਂ-ਸਮੇਂ ’ਤੇ ਮੁਫ਼ਤ ਜਾਂਚ ਅਤੇ ਜਾਗਰੂਕਤਾ ਕੈਂਪ ਲਗਾਏ ਜਾਂਦੇ ਹਨ। ਉਨ੍ਹਾਂ ਕੈਂਪ ਵਿਚ ਮੌਜੂਦ ਲੋਕਾਂ ਨੂੰ ਸ਼ੂਗਰ ਦੇ ਕਾਰਨਾਂ, ਲੱਛਣਾਂ, ਸਰੀਰ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਅਤੇ ਇਸ ਤੋਂ ਬਚਾਅ ਦੇ ਤਰੀਕਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਮੇਂ ਸਿਰ ਜਾਂਚ, ਸੰਤੁਲਿਤ ਖ਼ੁਰਾਕ, ਨਿਯਮਤ ਕਸਰਤ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾ ਕੇ ਇਸ ਬਿਮਾਰੀ ਨੂੰ ਕਾਫ਼ੀ ਹੱਦ ਤੱਕ ਕਾਬੂ ਕੀਤਾ ਜਾ ਸਕਦਾ ਹੈ। ਡਾ. ਕੌਸ਼ਲ ਨੇ ਦੱਸਿਆ ਕਿ ਕੈਂਪ ਦੇ ਪਹਿਲੇ ਪੜਾਅ ਦੌਰਾਨ 92 ਵਿਅਕਤੀਆਂ ਦੀ ਜਾਂਚ ਕੀਤੀ ਗਈ, ਜਦਕਿ ਕੈਂਪ ਦੀ ਸਮਾਪਤੀ ਤੱਕ ਇਹ ਗਿਣਤੀ ਵਧ ਕੇ 107 ਹੋ ਗਈ। ਸੰਤ ਨਿਰੰਕਾਰੀ ਸਤਿਸੰਗ ਭਵਨ ਦੇ ਕੋਆਰਡੀਨੇਟਰ ਡਾ. ਹਰਪ੍ਰੀਤ ਸਿੰਘ ਅਤੇ ਡਾਇਰੈਕਟਰ ਦਰਸ਼ਨ ਸਿੰਘ ਨੇ ਲਾਇਨਜ਼ ਕਲੱਬ ਸੁਪਰੀਮ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਨੂੰ ਲੋਕਾਂ ਦੀ ਸਿਹਤ ਅਤੇ ਭਲਾਈ ਲਈ ਅਜਿਹੇ ਉਪਰਾਲੇ ਲਗਾਤਾਰ ਕਰਦੇ ਰਹਿਣਾ ਚਾਹੀਦਾ ਹੈ। ਇਸ ਮੌਕੇ ਕਲੱਬ ਸਕੱਤਰ ਲਾਇਨ ਵਿਨੋਦ ਕੁਮਾਰ, ਖਜ਼ਾਨਚੀ ਨਿਰਮਲ ਵਰਮਾ, ਐੱਚ.ਪੀ.ਐੱਸ. ਕੋਚਰ, ਵੇਦ ਪ੍ਰਕਾਸ਼ ਸ਼ਰਮਾ , ਸੰਜੀਵ ਦੱਤਾ, ਅਸ਼ੋਕ ਗੁਪਤਾ, ਗੁਰਪਾਲ ਸਿੰਘ, ਭਿੰਦਰ ਸਿੰਘ, ਬ੍ਰਿਜ ਬਿਹਾਰੀ ਗੁਪਤਾ, ਨਿਰਮਲ ਗੁਪਤਾ, ਰਾਜਿੰਦਰ ਸਿੰਘ ਅਤੇ ਦੀਪਕ ਘਈ ਤੋਂ ਇਲਾਵਾ ਸੰਤ ਨਿਰੰਕਾਰੀ ਮਿਸ਼ਨ ਦੇ ਮੈਂਬਰ ਅਤੇ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।
ਪਿਛਲੀ ਖ਼ਬਰ 30 ਨਵੰਬਰ ਤੱਕ ਜ਼ਿਲ੍ਹਾ ਵਾਸੀ ਆਨਲਾਈਨ ਪੋਰਟਲ ਰਾਹੀਂ ਖ਼ੁਦ ਦਰਜ ਕਰ ਸਕਦੇ ਹਨ ਆਪਣੇ ਵੇਰਵੇ-ਡਾ. ਸੋਨਾ ਥਿੰਦ ਅਗਲੀ ਖ਼ਬਰ ਬੀਬੀ ਹਰਸਿਮਰਤ ਕੌਰ ਬਾਦਲ ਦੀ ਬਸੀ ਪਠਾਣਾਂ ਰੈਲੀ ਇਤਿਹਾਸਿਕ ਸਾਬਤ ਹੋਵੇਗੀ-ਗੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।