22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਸਕੂਲਾਂ ਦੇ ਟੀਚਰ ਇੰਚਾਰਜ ਨੂੰ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਦਿੱਤੀ ਗਈ ਟਰੇਨਿੰਗ

ਫ਼ਤਹਿਗੜ੍ਹ ਸਾਹਿਬ, 21 ਨਵੰਬਰ (ਸੁਰਜੀਤ ਸਿੰਘ ਸਾਹੀ)-ਸੁਰੱਖਿਅਤ ਬਚਪਨ ਅਭਿਆਨ ਦੇ ਤਹਿਤ ਜ਼ਿਲ੍ਹੇ ਦੇ 100 ਸਕੂਲਾਂ ਦੇ ਟੀਚਰ ਇੰਚਾਰਜ ਨੂੰ ਸਮਝੌਤਾ ਸਦਨ ਫ਼ਤਹਿਗੜ੍ਹ ਸਾਹਿਬ ਵਿਖੇ ਟਰੇਨਿੰਗ ਦਿੱਤੀ ਜਾ ਰਹੀ ਹੈ, ਜਿਸ ਦੇ ਤਹਿਤ ਪਹਿਲੇ ਬੈਚ ਦੇ 38 ਇੰਚਾਰਜ ਅਧਿਆਪਕਾਂ ਨੂੰ ਵੱਖੋ-ਵੱਖਰੇ ਵਿਭਾਗਾਂ ਦੇ ਰਿਸੋਰਸ ਪਰਸਨ ਵਲੋਂ ਟਰੇਨਿੰਗ ਦਿੱਤੀ ਗਈ। ਇਸ ਮੌਕੇ ਤੇ ਅਸ਼ੋਕ ਕੁਮਾਰ ਚੌਹਾਨ ਸੀ.

ਅਜੀਤ ਡੈਸਕ 22-11-2026
ਫ਼ਤਹਿਗੜ੍ਹ ਸਾਹਿਬ, 21 ਨਵੰਬਰ (ਸੁਰਜੀਤ ਸਿੰਘ ਸਾਹੀ)-ਸੁਰੱਖਿਅਤ ਬਚਪਨ ਅਭਿਆਨ ਦੇ ਤਹਿਤ ਜ਼ਿਲ੍ਹੇ ਦੇ 100 ਸਕੂਲਾਂ ਦੇ ਟੀਚਰ ਇੰਚਾਰਜ ਨੂੰ ਸਮਝੌਤਾ ਸਦਨ ਫ਼ਤਹਿਗੜ੍ਹ ਸਾਹਿਬ ਵਿਖੇ ਟਰੇਨਿੰਗ ਦਿੱਤੀ ਜਾ ਰਹੀ ਹੈ, ਜਿਸ ਦੇ ਤਹਿਤ ਪਹਿਲੇ ਬੈਚ ਦੇ 38 ਇੰਚਾਰਜ ਅਧਿਆਪਕਾਂ ਨੂੰ ਵੱਖੋ-ਵੱਖਰੇ ਵਿਭਾਗਾਂ ਦੇ ਰਿਸੋਰਸ ਪਰਸਨ ਵਲੋਂ ਟਰੇਨਿੰਗ ਦਿੱਤੀ ਗਈ। ਇਸ ਮੌਕੇ ਤੇ ਅਸ਼ੋਕ ਕੁਮਾਰ ਚੌਹਾਨ ਸੀ.ਜੇ.ਐਮ ਕੰਮ ਸੈਕਟਰੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਤਹਿਗੜ੍ਹ ਸਾਹਿਬ ਵਲੋਂ ਅਧਿਆਪਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਨੂੰ ਸਾਰੇ ਵਿਦਿਆਰਥੀਆਂ ਨੂੰ ਚਾਰ ਗੱਲਾਂ ਜਿਸ ਦੇ ਵਿਚ ਸ਼ੁੱਧ ਭੋਜਨ, ਇਮਾਨਦਾਰੀ, ਇਖ਼ਲਾਕ ਅਤੇ ਬੰਦਗੀ ਬਾਰੇ ਜ਼ਰੂਰ ਦੱਸਣਾ ਚਾਹੀਦਾ ਹੈ। ਇਸ ਮੌਕੇ ਤੇ ਉਨ੍ਹਾਂ ਨੇ ਡਲਸਾ ਵਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਕੁਲਬੀਰ ਸਿੰਘ ਡੀ.ਐਸ.ਪੀ ਅਤੇ ਅੰਤਰਰਾਸ਼ਟਰੀ ਖਿਡਾਰੀ ਮਨਪ੍ਰੀਤ ਸਿੰਘ ਦਿਓਲ ਡੀ.ਐਸ.ਪੀ ਵਲੋਂ ਬੱਚਿਆਂ ਦੀ ਸੁਰੱਖਿਆ ਲਈ ਆਪਣੇ ਸੁਝਾਅ ਪੇਸ਼ ਕੀਤੇ ਅਤੇ ਪੁਲਿਸ ਵਿਭਾਗ ਵਲੋਂ ਬੱਚਿਆਂ ਦੀ ਸੰਭਾਲ ਸਬੰਧੀ ਕੀਤੇ ਜਾਂਦੇ ਉਪਰਾਲਿਆਂ ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਹਰਭਜਨ ਸਿੰਘ ਮਹਿਮੀ ਡੀ.ਸੀ.ਪੀ.ਓ ਨੇ ਚਾਈਲਡ ਪ੍ਰੋਟੈਕਸ਼ਨ ਯੂਨਿਟ, ਬਾਲ ਸੁਰੱਖਿਆ ਪ੍ਰਣਾਲੀ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਦੇ ਵਿਭਾਗ ਵਲੋਂ ਕੀਤੇ ਜਾਂਦੇ ਕੰਮਾਂ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਤੇ ਐਡਵੋਕੇਟ ਪ੍ਰਵੀਨ ਕੁਮਾਰ, ਗੌਰਵ ਰਬੜ ਅਤੇ ਰੀਨਾ ਰਾਣੀ ਪੈਨਲ ਐਡਵੋਕੇਟ ਨੇ ਵੀ ਪੋਕਸੋ ਐਕਟ 2012 ਸਬੰਧੀ ਅਤੇ ਬੱਚਿਆਂ ਨੂੰ ਉਪਲਬਧ ਕਾਨੂੰਨੀ ਸੁਰੱਖਿਆ ਸੇਵਾਵਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਸਾਈਬਰ ਸੈੱਲ ਦੇ ਇੰਚਾਰਜ ਲਛਮਣ ਸਿੰਘ ਨੇ ਬੱਚਿਆਂ ਨੂੰ ਸਾਈਬਰ ਕ੍ਰਾਈਮ ਤੋਂ ਕਿਵੇਂ ਬਚਾਇਆ ਜਾਵੇ, ਸਬੰਧੀ ਜਾਣਕਾਰੀ ਦਿੱਤੀ। ਸਟੇਟ ਐਵਾਰਡੀ ਨੌਰੰਗ ਸਿੰਘ ਨੇ ਟੀਚਰ ਇੰਚਾਰਜਾਂ ਦੇ ਕੰਮਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਟੀਚਰ ਇੰਚਾਰਜ ਇਸ ਟਰੇਨਿੰਗ ਤੋਂ ਬਾਅਦ ਸਕੂਲ ਪੱਧਰ ’ਤੇ ਰਿਸੋਰਸ ਪਰਸਨ ਦੇ ਤੌਰ ’ਤੇ ਕੰਮ ਕਰਨਗੇ ਤੇ ਵਿਦਿਆਰਥੀਆਂ ਦੀ ਉਮਰ ਦੇ ਅਨੁਕੂਲ ਜਾਗਰੂਕਤਾ ਸੈਸ਼ਨ ਕਰਾਉਣਗੇ, ਨਾਲ ਹੀ ਕਾਨੂੰਨੀ ਸਾਖਰਤਾ ਕਲੱਬ ਦੇ ਗਠਨ ਲਈ ਵੱਖੋ-ਵੱਖਰੇ ਮੁਕਾਬਲੇ ਕਰਵਾਉਣਗੇ। ਇਸ ਤੋਂ ਇਲਾਵਾ ਮਾਪਿਆਂ, ਅਧਿਆਪਕਾਂ ਅਤੇ ਸਕੂਲ ਦੇ ਹੋਰ ਕਰਮਚਾਰੀਆਂ ਲਈ ਜਾਗਰੂਕਤਾ ਪ੍ਰੋਗਰਾਮ ਕਰਵਾਉਣਗੇ। ਇਸ ਮੌਕੇ ਦੀਪਕ ਕੁਮਾਰ ਜ਼ਿਲ੍ਹਾ ਗਾਈਡੈਂਸ ਕੌਂਸਲਰ, ਰਮਨਦੀਪ ਕੌਰ ਪੈਨਲ ਐਡਵੋਕੇਟ, ਵੰਦਨਾ ਸ਼ਰਮਾ, ਪ੍ਰੀਆ ਸ਼ਰਮਾ, ਰੀਨਾ ਰਾਣੀ ਪੈਨਲ ਐਡਵੋਕੇਟ , ਸਮੇਤ ਸਮਝੌਤਾ ਸਦਨ ਦਾ ਪੂਰਾ ਸਟਾਫ਼ ਹਾਜ਼ਰ ਸੀ।
ਪਿਛਲੀ ਖ਼ਬਰ ‘ ਮੇਰਾ ਘਰ, ਮੇਰੇ ਨਾਮ’ ਸਕੀਮ ਤਹਿਤ ਲਾਲ ਲਕੀਰ ਅੰਦਰਲੇ ਘਰਾਂ ਨੂੰ ਦਿੱਤੀ, ਮਾਲਕਾਨਾ ਹੱਕ ਦੀ ਕਾਪੀ-ਰਾਏ ਅਗਲੀ ਖ਼ਬਰ ਬਲਾਕ ਪੱਧਰੀ ਵਿਸ਼ਾ ਮੇਲੇ ’ਚ ਦੁੱਲਵਾਂ ਸਕੂਲ ਦੇ ਵਿਦਿਆਰਥੀਆਂ ਨੇ ਪਹਿਲਾ ਤੇ ਦੂਜਾ ਸਥਾਨ ਹਾਸਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।