25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਭਾਜਪਾ-ਬਾਦਲ ਦਲ ਦਾ ਗੈਰ-ਸਿਧਾਂਤਕ ਗੱਠਜੋੜ ਸਿੱਖ ਕੌਮ ਤੇ ਪੰਜਾਬੀਆਂ ਦੇ ਹਿਤਾਂ ਨਾਲ ਵੱਡਾ ਧੋਖਾ-ਅਕਾਲੀ ਦਲ ਪੁਨਰ ਸੁਰਜੀਤ

ਫ਼ਤਹਿਗੜ੍ਹ ਸਾਹਿਬ, 24 ਨਵੰਬਰ (ਸੁਰਜੀਤ ਸਿੰਘ ਸਾਹੀ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਆਗੂਆਂ ਦੀ ਇਕ ਅਹਿਮ ਮੀਟਿੰਗ ਮਾਸਟਰ ਚਰਨਜੀਤ ਸਿੰਘ ਖਾਲਸਪੁਰ ਸੂਬਾ ਮੀਤ ਪ੍ਰਧਾਨ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਮੁੱਖ ਦਫ਼ਤਰ ਵਿਖੇ ਹੋਈ, ਜਿਸ ਵਿਚ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਵਿਚਕਾਰ ਹੋਏ ਗੱਠਜੋੜ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਇਸ ਨੂੰ ਬੇਅਸੂਲਾ ਅਤੇ ਗੈਰ-ਸਿਧਾਂਤਕ ਸਮਝੌਤਾ ਕਰਾਰ ਦਿੱਤਾ ਗਿਆ। ਆਗੂਆਂ ਨੇ ਕਿਹਾ ਕਿ ਦੋਵਾਂ ਪਾਰਟੀਆਂ ਨੇ ਅਜਿਹਾ ਗੱਠਜੋੜ ਕਰਕੇ ਸਿੱਖ ਕੌਮ ਤੇ ਪੰਜਾਬੀਆਂ ਦੇ ਹਿਤਾਂ ਨਾਲ ਵੱਡਾ ਧੋਖਾ ਕੀਤਾ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਆਗੂ। ਤਸਵੀਰ: ਕਰਨ 25-11-2026
ਫ਼ਤਹਿਗੜ੍ਹ ਸਾਹਿਬ, 24 ਨਵੰਬਰ (ਸੁਰਜੀਤ ਸਿੰਘ ਸਾਹੀ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਆਗੂਆਂ ਦੀ ਇਕ ਅਹਿਮ ਮੀਟਿੰਗ ਮਾਸਟਰ ਚਰਨਜੀਤ ਸਿੰਘ ਖਾਲਸਪੁਰ ਸੂਬਾ ਮੀਤ ਪ੍ਰਧਾਨ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਮੁੱਖ ਦਫ਼ਤਰ ਵਿਖੇ ਹੋਈ, ਜਿਸ ਵਿਚ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਵਿਚਕਾਰ ਹੋਏ ਗੱਠਜੋੜ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਇਸ ਨੂੰ ਬੇਅਸੂਲਾ ਅਤੇ ਗੈਰ-ਸਿਧਾਂਤਕ ਸਮਝੌਤਾ ਕਰਾਰ ਦਿੱਤਾ ਗਿਆ। ਆਗੂਆਂ ਨੇ ਕਿਹਾ ਕਿ ਦੋਵਾਂ ਪਾਰਟੀਆਂ ਨੇ ਅਜਿਹਾ ਗੱਠਜੋੜ ਕਰਕੇ ਸਿੱਖ ਕੌਮ ਤੇ ਪੰਜਾਬੀਆਂ ਦੇ ਹਿਤਾਂ ਨਾਲ ਵੱਡਾ ਧੋਖਾ ਕੀਤਾ ਹੈ। ਮੀਟਿੰਗ ਦੌਰਾਨ ਆਗੂਆਂ ਨੇ ਕਿਹਾ ਕਿ ਭਾਜਪਾ ਨੇ ਹਮੇਸ਼ਾ ਪੰਜਾਬ ਦੇ ਅਹਿਮ ਅਤੇ ਸੰਵੇਦਨਸ਼ੀਲ ਮਸਲਿਆਂ ਨੂੰ ਅਣਗੌਲਿਆ ਕੀਤਾ ਹੈ। ਪੰਜਾਬ ਦੇ ਦਰਿਆਈ ਪਾਣੀਆਂ, ਚੰਡੀਗੜ੍ਹ ਨੂੰ ਪੰਜਾਬ ਦੇ ਹਵਾਲੇ ਕਰਨ, ਪੰਜਾਬੀ ਭਾਸ਼ਾ ਦੇ ਬਣਦੇ ਹੱਕਾਂ, ਕਿਸਾਨਾਂ ਦੇ ਹਿਤਾਂ, ਬੰਦੀ ਸਿੰਘਾਂ ਦੀ ਰਿਹਾਈ ਅਤੇ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਵਰਗੇ ਅਹਿਮ ਮੁੱਦਿਆਂ ਸਬੰਧੀ ਪੰਜਾਬੀਆਂ ਦੀਆਂ ਮੰਗਾਂ ਨੂੰ ਅਜੇ ਤੱਕ ਕੋਈ ਠੋਸ ਹੱਲ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਮਸਲਿਆਂ ਦੇ ਹੱਲ ਲਈ ਪੰਜਾਬ ਲੰਮੇ ਸਮੇਂ ਤੋਂ ਸੰਘਰਸ਼ ਕਰ ਰਿਹਾ ਹੈ, ਪਰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਪੰਜਾਬ ਦੀਆਂ ਭਾਵਨਾਵਾਂ ਅਤੇ ਹਿਤਾਂ ਨੂੰ ਬਣਦੀ ਤਰਜੀਹ ਨਹੀਂ ਦਿੱਤੀ ਗਈ। ਆਗੂਆਂ ਨੇ ਦੋਸ਼ ਲਾਇਆ ਕਿ ਸ਼੍ਰੋਮਣੀ ਅਕਾਲੀ ਦਲ (ਬ) ਨੇ ਸਿਰਫ਼ ਸੱਤਾ ਹਾਸਲ ਕਰਨ ਦੀ ਲਾਲਸਾ ਵਿਚ ਆਪਣੇ ਪੰਥਕ ਸਿਧਾਂਤਾਂ ਅਤੇ ਵਿਚਾਰਧਾਰਾ ਨਾਲ ਸਮਝੌਤਾ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਥਾਪਨਾ ਪੰਜਾਬ, ਕਿਸਾਨਾਂ ਅਤੇ ਸਿੱਖ ਪੰਥ ਦੇ ਹੱਕਾਂ ਦੀ ਰਾਖੀ ਲਈ ਹੋਈ ਸੀ, ਪਰ ਮੌਜੂਦਾ ਸਿਆਸੀ ਫ਼ੈਸਲੇ ਪਾਰਟੀ ਦੀ ਮੂਲ ਵਿਚਾਰਧਾਰਾ ਤੋਂ ਉਲਟ ਦਿਖਾਈ ਦਿੰਦੇ ਹਨ। ਅਜਿਹੇ ਸਮਝੌਤਿਆਂ ਨਾਲ ਪੰਥਕ ਹਿਤਾਂ ਦੀ ਰਾਖੀ ਨਹੀਂ ਕੀਤੀ ਜਾ ਸਕਦੀ। ਆਗੂਆਂ ਨੇ ਪੰਜਾਬੀਆਂ ਅਤੇ ਸਿੱਖ ਕੌਮ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੇ ਭਵਿੱਖ ਨੂੰ ਮੁੱਖ ਰੱਖਦਿਆਂ ਸੁਚੇਤ ਹੋਣ ਅਤੇ ਪੰਜਾਬ ਪੱਖੀ ਤੇ ਪੰਥਕ ਸੋਚ ਵਾਲੀ ਲੀਡਰਸ਼ਿਪ ਦਾ ਸਾਥ ਦੇਣ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਅਜਿਹੀ ਰਾਜਨੀਤਕ ਅਗਵਾਈ ਦੀ ਲੋੜ ਹੈ, ਜੋ ਪੰਜਾਬ ਦੇ ਹਿਤਾਂ ਲਈ ਦ੍ਰਿੜ੍ਹਤਾ ਨਾਲ ਖੜ੍ਹੀ ਹੋਵੇ ਅਤੇ ਦਿੱਲੀ ਦੀ ਸਿਆਸੀ ਅਧੀਨਗੀ ਕਬੂਲ ਕਰਨ ਦੀ ਬਜਾਏ ਸੂਬੇ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰੇ। ਇਸ ਮੀਟਿੰਗ ਵਿਚ ਮਾਸਟਰ ਚਰਨਜੀਤ ਸਿੰਘ ਖਾਲਸਪੁਰ ਸੂਬਾ ਮੀਤ ਪ੍ਰਧਾਨ ਤੋਂ ਇਲਾਵਾ ਹਰੀ ਸਿੰਘ ਚਮਕ, ਜਗਦੀਸ਼ ਸਿੰਘ ਬੈਂਸ, ਨਿਰਮਲ ਸਿੰਘ ਸ਼ਾਦੀਪੁਰ, ਮਲਕੀਤ ਸਿੰਘ ਰੈਲੋਂ, ਜਸਵੀਰ ਸਿੰਘ ਸ਼ਹੀਦਗੜ੍ਹ, ਰਾਕੇਸ਼ ਕੁਮਾਰ ਬੁੱਧੂ ਬਸੀ ਪਠਾਣਾਂ ਅਤੇ ਜਗਤਾਰ ਸਿੰਘ ਭੱਟੀਆਂ ਆਦਿ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਿਖੇ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।