25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੀ ਖ਼ੁਸ਼ਹਾਲੀ ਤੇ ਵਿਕਾਸ ਦਾ ਨਵਾਂ ਅਧਿਆਇ ਸਿਰਜੇਗਾ-ਜਗਦੀਪ ਸਿੰਘ ਚੀਮਾ 2027 ਦੀਆਂ ਚੋਣਾਂ ’ਚ ਡਬਲ ਇੰਜਨ ਦੀ ਸਰਕਾਰ ਬਣੇਗੀ

ਫ਼ਤਹਿਗੜ੍ਹ ਸਾਹਿਬ, 24 ਨਵੰਬਰ (ਸੁਰਜੀਤ ਸਿੰਘ ਸਾਹੀ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਹਲਕਾ ਅਮਲੋਹ ਦੇ ਆਗੂ ਜਗਦੀਪ ਸਿੰਘ ਚੀਮਾ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਰਮਿਆਨ ਹੋਏ ਸਿਆਸੀ ਸਮਝੌਤੇ ਦਾ ਭਰਵਾਂ ਸਵਾਗਤ ਕਰਦਿਆਂ ਦੋਵਾਂ ਪਾਰਟੀਆਂ ਦੀ ਕੇਂਦਰੀ ਅਤੇ ਸੂਬਾਈ ਲੀਡਰਸ਼ਿਪ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਗੱਠਜੋੜ ਪੰਜਾਬ ਦੀ ਸਿਆਸਤ ਵਿਚ ਨਵੀਂ ਦਿਸ਼ਾ ਅਤੇ ਨਵੀਂ ਉਮੀਦ ਲੈ ਕੇ ਆਵੇਗਾ ਅਤੇ ਸੂਬੇ ਦੇ ਵਿਕਾਸ, ਤਰੱਕੀ ਤੇ ਖ਼ੁਸ਼ਹਾਲੀ ਲਈ ਇਕ ਨਵਾਂ ਅਧਿਆਇ ਸਿਰਜੇਗਾ।

ਅਜੀਤ ਡੈਸਕ 25-11-2026
ਫ਼ਤਹਿਗੜ੍ਹ ਸਾਹਿਬ, 24 ਨਵੰਬਰ (ਸੁਰਜੀਤ ਸਿੰਘ ਸਾਹੀ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਹਲਕਾ ਅਮਲੋਹ ਦੇ ਆਗੂ ਜਗਦੀਪ ਸਿੰਘ ਚੀਮਾ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਰਮਿਆਨ ਹੋਏ ਸਿਆਸੀ ਸਮਝੌਤੇ ਦਾ ਭਰਵਾਂ ਸਵਾਗਤ ਕਰਦਿਆਂ ਦੋਵਾਂ ਪਾਰਟੀਆਂ ਦੀ ਕੇਂਦਰੀ ਅਤੇ ਸੂਬਾਈ ਲੀਡਰਸ਼ਿਪ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਗੱਠਜੋੜ ਪੰਜਾਬ ਦੀ ਸਿਆਸਤ ਵਿਚ ਨਵੀਂ ਦਿਸ਼ਾ ਅਤੇ ਨਵੀਂ ਉਮੀਦ ਲੈ ਕੇ ਆਵੇਗਾ ਅਤੇ ਸੂਬੇ ਦੇ ਵਿਕਾਸ, ਤਰੱਕੀ ਤੇ ਖ਼ੁਸ਼ਹਾਲੀ ਲਈ ਇਕ ਨਵਾਂ ਅਧਿਆਇ ਸਿਰਜੇਗਾ। ਸ. ਚੀਮਾ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਦੀ ਪਿਛਲੀ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਸੜਕਾਂ, ਪੁਲਾਂ, ਬੁਨਿਆਦੀ ਢਾਂਚੇ, ਸਿੱਖਿਆ, ਸਿਹਤ ਸਹੂਲਤਾਂ ਅਤੇ ਸ਼ਹਿਰੀ ਵਿਕਾਸ ਦੇ ਖੇਤਰ ਵਿਚ ਕਈ ਮਹੱਤਵਪੂਰਨ ਪ੍ਰਾਜੈਕਟ ਸ਼ੁਰੂ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦੀ ਸਾਂਝ ਅਤੇ ਤਾਲਮੇਲ ਨਾਲ ਪੰਜਾਬ ਨੇ ਵਿਕਾਸ ਦੀਆਂ ਨਵੀਆਂ ਮੰਜ਼ਿਲਾਂ ਤੈਅ ਕੀਤੀਆਂ ਸਨ ਅਤੇ ਹੁਣ ਮੁੜ ਇਹ ਗੱਠਜੋੜ ਸੂਬੇ ਨੂੰ ਤਰੱਕੀ ਦੀਆਂ ਲੀਹਾਂ ’ਤੇ ਅੱਗੇ ਲਿਜਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਪੰਜਾਬ ਇਸ ਸਮੇਂ ਕਈ ਆਰਥਿਕ ਅਤੇ ਸਮਾਜਿਕ ਚੁਨੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਸੂਬੇ ਵਿਚ ਉਦਯੋਗਾਂ ਨੂੰ ਹੁਲਾਰਾ ਦੇਣ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ, ਕਿਸਾਨੀ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਅਤੇ ਵਪਾਰਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਦੀ ਵੱਡੀ ਲੋੜ ਹੈ। ਅਜਿਹੇ ਹਾਲਾਤ ਵਿਚ ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੇ ਵਿਕਾਸ ਲਈ ਇਕ ਮਜ਼ਬੂਤ ਸਿਆਸੀ ਵਿਕਲਪ ਵਜੋਂ ਉੱਭਰੇਗਾ। ਸ. ਚੀਮਾ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਵਿਚ ਇਕੋ ਵਿਚਾਰਧਾਰਾ ਵਾਲੀਆਂ ਸਰਕਾਰਾਂ ਹੋਣ ਨਾਲ ਵਿਕਾਸ ਪ੍ਰਾਜੈਕਟਾਂ ਨੂੰ ਮਨਜ਼ੂਰੀ ਦਿਵਾਉਣ, ਕੇਂਦਰੀ ਯੋਜਨਾਵਾਂ ਦਾ ਲਾਭ ਸੂਬੇ ਤੱਕ ਪਹੁੰਚਾਉਣ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਵਿਚ ਤੇਜ਼ੀ ਲਿਆਉਣ ਵਿਚ ਮਦਦ ਮਿਲੇਗੀ। ਉਨ੍ਹਾਂ ਭਰੋਸਾ ਜਤਾਇਆ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਪੰਜਾਬ ਵਿਚ ਮੁੜ ਡਬਲ ਇੰਜਣ ਦੀ ਸਰਕਾਰ ਬਣੇਗੀ, ਜਿਸ ਨਾਲ ਸੂਬਾ ਵਿਕਾਸ ਅਤੇ ਖ਼ੁਸ਼ਹਾਲੀ ਦੇ ਨਵੇਂ ਦੌਰ ਵਿਚ ਪ੍ਰਵੇਸ਼ ਕਰੇਗਾ।
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਹੋਣ ’ਤੇ ਰਾਜੂ ਖੰਨਾ ਦੀ ਅਗਵਾਈ ਹੇਠ ਮਨਾਈ ਖ਼ੁਸ਼ੀ ਅਗਲੀ ਖ਼ਬਰ ਅਕਾਲੀ-ਭਾਜਪਾ ਨੇ ਸੱਤਾ ਹਾਸਿਲ ਕਰਨ ਲਈ ਆਪਸੀ ਸਿਆਸੀ ਗੱਠਜੋੜ ਕੀਤਾ-ਹਰਵੇਲ ਸਿੰਘ ਮਾਧੋਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।