26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਮਾਤਾ ਗੁਜਰੀ ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਸ਼ਰਧਾ ਭਾਵਨਾ ਨਾਲ ਨਗਰ ਕੀਰਤਨ ਦਾ ਸਵਾਗਤ

ਫ਼ਤਹਿਗੜ੍ਹ ਸਾਹਿਬ, 25 ਨਵੰਬਰ (ਬਲਜਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਜਾਏ ਗਏ ਨਗਰ ਕੀਰਤਨ ਦਾ ਮਾਤਾ ਗੁਜਰੀ ਕਾਲਜ ਦੇ ਮੇਨ ਗੇਟ ’ਤੇ ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਸ਼ਰਧਾ ਭਾਵਨਾ ਨਾਲ ਸਵਾਗਤ ਕੀਤਾ ਗਿਆ। ਕਾਲਜ ਦੇ ਪ੍ਰਿੰਸੀਪਲ ਡਾ.

ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ। ਅਜੀਤ ਤਸਵੀਰ 26-11-2026
ਫ਼ਤਹਿਗੜ੍ਹ ਸਾਹਿਬ, 25 ਨਵੰਬਰ (ਬਲਜਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਜਾਏ ਗਏ ਨਗਰ ਕੀਰਤਨ ਦਾ ਮਾਤਾ ਗੁਜਰੀ ਕਾਲਜ ਦੇ ਮੇਨ ਗੇਟ ’ਤੇ ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਸ਼ਰਧਾ ਭਾਵਨਾ ਨਾਲ ਸਵਾਗਤ ਕੀਤਾ ਗਿਆ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੀਵਨ ਅਤੇ ਸਿੱਖਿਆਵਾਂ ਸਮੁੱਚੇ ਜਗਤ ਲਈ ਪ੍ਰੇਰਨਾ ਦਾ ਸੋਮਾ ਹਨ ਅਤੇ ਗੁਰੂ ਸਾਹਿਬ ਨੇ ਆਪਣੇ ਉਪਦੇਸ਼ਾਂ ਰਾਹੀਂ ਮਨੁੱਖਤਾ ਦਾ ਉਧਾਰ ਕੀਤਾ ਅਤੇ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦਾ ਸੁਨਹਿਰੀ ਸਿਧਾਂਤ ਵੀ ਦਿੱਤਾ। ਕਾਲਜ ਪ੍ਰਿੰਸੀਪਲ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠੇ ਗ੍ਰੰਥੀ ਸਿੰਘ, ਪੰਜ ਪਿਆਰਿਆਂ ਅਤੇ ਪੰਜ ਨਿਸ਼ਾਨਚੀਆਂ ਨੂੰ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ। ਕਾਲਜ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਨਗਰ ਕੀਰਤਨ ਵਿਚ ਸ਼ਾਮਿਲ ਸੰਗਤ ਲਈ ਲੱਡੂਆਂ ਦੇ ਲੰਗਰ ਦਾ ਪ੍ਰਬੰਧ ਵੀ ਕੀਤਾ ਗਿਆ। ਇਸ ਮੌਕੇ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ ਪ੍ਰੋ. ਰਸ਼ਮੀ ਅਰੋੜਾ, ਧਰਮ ਅਧਿਐਨ ਵਿਭਾਗ ਦੇ ਮੁਖੀ ਡਾ. ਗੁਰਬਾਜ਼ ਸਿੰਘ, ਸਮੂਹ ਟੀਚਿੰਗ ਤੇ ਨਾਨ-ਟੀਚਿੰਗ ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਦੇਸ਼ ਭਗਤ ਹਸਪਤਾਲ ਵਲੋਂ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ 151 ਮਰੀਜ਼ਾਂ ਨੂੰ ਮਿਲਿਆ ਲਾਭ ਅਗਲੀ ਖ਼ਬਰ ਪੰਜਾਬ ਨੂੰ ਕਰਜ਼ਾ ਮੁਕਤ ਕਰਨ ਤੇ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ’ਚ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ‘ਆਪ’ ਸਰਕਾਰ-ਰਾਜੂ ਖੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।