26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

2027 ਵਿਚ ਪੰਜਾਬ ਅੰਦਰ ਅਕਾਲੀ ਦਲ-ਭਾਜਪਾ ਗੱਠਜੋੜ ਦੀ ਸਰਕਾਰ ਬਣੇਗੀ-ਗਿੱਲ, ਗੋਲੂ, ਗੱਗੀ

ਅਮਲੋਹ, 25 ਨਵੰਬਰ (ਕੇਵਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਹੋਏ ਗੱਠਜੋੜ ਦਾ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਕਮਲਜੀਤ ਸਿੰਘ ਗਿੱਲ, ਜਥੇਬੰਦਕ ਸਕੱਤਰ ਗੁਰਪ੍ਰੀਤ ਸਿੰਘ ਗੋਲੂ ਅਤੇ ਜਥੇਬੰਦਕ ਸਕੱਤਰ ਭਗਵੰਤ ਸਿੰਘ ਗੱਗੀ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਇਸ ਫ਼ੈਸਲੇ ਨੂੰ ਪੰਜਾਬ ਦੇ ਹਿਤਾਂ ਅਤੇ ਵਿਕਾਸ ਲਈ ਸ਼ਲਾਘਾਯੋਗ ਕਦਮ ਕਰਾਰ ਦਿੱਤਾ।

ਅਜੀਤ ਡੈਸਕ 26-11-2026
ਅਮਲੋਹ, 25 ਨਵੰਬਰ (ਕੇਵਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਹੋਏ ਗੱਠਜੋੜ ਦਾ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਕਮਲਜੀਤ ਸਿੰਘ ਗਿੱਲ, ਜਥੇਬੰਦਕ ਸਕੱਤਰ ਗੁਰਪ੍ਰੀਤ ਸਿੰਘ ਗੋਲੂ ਅਤੇ ਜਥੇਬੰਦਕ ਸਕੱਤਰ ਭਗਵੰਤ ਸਿੰਘ ਗੱਗੀ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਇਸ ਫ਼ੈਸਲੇ ਨੂੰ ਪੰਜਾਬ ਦੇ ਹਿਤਾਂ ਅਤੇ ਵਿਕਾਸ ਲਈ ਸ਼ਲਾਘਾਯੋਗ ਕਦਮ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਗੱਠਜੋੜ ਪੰਜਾਬ ਦੀ ਤਰੱਕੀ, ਖ਼ੁਸ਼ਹਾਲੀ ਅਤੇ ਲੋਕ ਭਲਾਈ ਲਈ ਨਵੀਂ ਦਿਸ਼ਾ ਤੈਅ ਕਰੇਗਾ। ਦੋਵਾਂ ਪਾਰਟੀਆਂ ਵਲੋਂ ਸਾਂਝੇ ਤੌਰ ’ਤੇ ਕੀਤੇ ਜਾਣ ਵਾਲੇ ਯਤਨ ਸੂਬੇ ਦੇ ਵਿਕਾਸ ਨੂੰ ਨਵੀਂ ਗਤੀ ਪ੍ਰਦਾਨ ਕਰਨਗੇ। ਆਗੂਆਂ ਨੇ ਆਸ ਪ੍ਰਗਟਾਈ ਕਿ ਲੋਕਾਂ ਦੇ ਸਹਿਯੋਗ ਨਾਲ ਇਹ ਗੱਠਜੋੜ ਪੰਜਾਬ ਦੀ ਬਿਹਤਰੀ ਲਈ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦੀ ਇੱਕਜੁੱਟਤਾ ਨਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਗੱਠਜੋੜ ਦੀ ਸਰਕਾਰ ਬਣਨ ਦਾ ਰਾਹ ਵੀ ਪੱਧਰਾ ਹੋਵੇਗਾ।
ਪਿਛਲੀ ਖ਼ਬਰ 2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨੀ ਤੈਅ-ਰਾਜੂ ਖੰਨਾ ਪਿੰਡ ਭੱਦਲਥੂਹਾ ਦੇ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ... ਅਗਲੀ ਖ਼ਬਰ ਵਿਸ਼ਵ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲਗਾਇਆ ਲੰਗਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।