26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨੀ ਤੈਅ-ਰਾਜੂ ਖੰਨਾ ਪਿੰਡ ਭੱਦਲਥੂਹਾ ਦੇ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ

ਅਮਲੋਹ, 25 ਨਵੰਬਰ (ਅੰਮ੍ਰਿਤ ਸਿੰਘ ਸ਼ੇਰਗਿੱਲ)-ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਵਿਚ ਹਲਕੇ ਦੇ ਪਿੰਡ ਭੱਦਲਥੂਹਾ ਦੇ ਕਈ ਪਰਿਵਾਰ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਰਾਜੂ ਖੰਨਾ ਵਲੋਂ ਪਾਰਟੀ ਵਿਚ ਸ਼ਾਮਿਲ ਹੋਏ ਪਰਿਵਾਰਾਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਅੰਦਰ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਵੀ ਦਿੱਤਾ ਗਿਆ।

ਅਜੀਤ ਡੈਸਕ 26-11-2026
ਅਮਲੋਹ, 25 ਨਵੰਬਰ (ਅੰਮ੍ਰਿਤ ਸਿੰਘ ਸ਼ੇਰਗਿੱਲ)-ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਵਿਚ ਹਲਕੇ ਦੇ ਪਿੰਡ ਭੱਦਲਥੂਹਾ ਦੇ ਕਈ ਪਰਿਵਾਰ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਰਾਜੂ ਖੰਨਾ ਵਲੋਂ ਪਾਰਟੀ ਵਿਚ ਸ਼ਾਮਿਲ ਹੋਏ ਪਰਿਵਾਰਾਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਅੰਦਰ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਵੀ ਦਿੱਤਾ ਗਿਆ। ਰਾਜੂ ਖੰਨਾ ਨੇ ਨੌਜਵਾਨ ਆਗੂ ਅਮਨਦੀਪ ਸਿੰਘ ਭੱਦਲਥੂਹਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪ੍ਰੇਰਨਾ ਸਦਕਾ ਅੱਜ ਪਿੰਡ ਭੱਦਲਥੂਹਾ ਤੋਂ ਵੱਡੀ ਗਿਣਤੀ ਵਿਚ ਆਗੂ, ਵਰਕਰ ਅਤੇ ਪਰਿਵਾਰ ਕਾਂਗਰਸ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ ਹਨ। ਰਾਜੂ ਖੰਨਾ ਨੇ ਕਿਹਾ ਕਿ 2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਪਾਰਟੀ ਦੇ ਸਮੂਹ ਆਗੂਆਂ ਅਤੇ ਵਰਕਰਾਂ ਨੂੰ ਹੁਣ ਤੋਂ ਹੀ ਕਮਰਕੱਸੇ ਕਰ ਲੈਣੇ ਚਾਹੀਦੇ ਹਨ ਅਤੇ ਘਰ-ਘਰ ਜਾ ਕੇ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਪ੍ਰਤੀ ਕੀਤੇ ਕੰਮਾਂ ਦਾ ਪ੍ਰਚਾਰ ਕਰਨਾ ਚਾਹੀਦਾ ਹੈ। ਇਸ ਮੌਕੇ ਤੇ ਪ੍ਰਿੰਸ ਪ੍ਰਧਾਨ, ਜੌਨੀ ਕੌਂਸਲ, ਦਪਿੰਦਰ ਕੌਰ ਸੰਮਤੀ ਮੈਂਬਰ, ਨਵਰਿੰਦਰ ਸਿੰਘ ਸੋਨੂੰ, ਗੁਰਦੀਪ ਸਿੰਘ ਬੱਬੀ, ਮੋਹਨ ਸਿੰਘ ਧਰਮਗੜ੍ਹ, ਬਲਕਾਰ ਸਿੰਘ, ਗੁਰਵਿੰਦਰ ਸਿੰਘ, ਜੱਸੂ ਸਿੰਘ, ਸੁਖਬੀਰ ਸਿੰਘ ਚਿੱਤਾ, ਲਖਵਿੰਦਰ ਕੌਰ, ਗੁਰਪਿੰਦਰ ਸਿੰਘ, ਯਾਦਵਿੰਦਰ ਸਿੰਘ, ਕਰਨਵੀਰ ਸਿੰਘ, ਹਰਦੀਪ ਸਿੰਘ, ਨਿਰਮਲ ਸਿੰਘ, ਵਿਜੈ ਕੁਮਾਰ, ਦਰਸ਼ਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਮੌਜੂਦ ਸਨ।
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਦੇ ਲੰਬੀ ਤੇ ਗਿੱਦੜਬਾਹਾ ਹਲਕਿਆਂ ਤੋਂ ਚੋਣ ਲੜਨ ਦੀ ਚਰਚਾ ਨੇ ਮਘਾਈ ਸਿਆਸਤ ਅਗਲੀ ਖ਼ਬਰ 2027 ਵਿਚ ਪੰਜਾਬ ਅੰਦਰ ਅਕਾਲੀ ਦਲ-ਭਾਜਪਾ ਗੱਠਜੋੜ ਦੀ ਸਰਕਾਰ ਬਣੇਗੀ-ਗਿੱਲ, ਗੋਲੂ, ਗੱਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।