26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸੰਵਿਧਾਨ ਦਿਵਸ ਮੌਕੇ ਪੁਰਾਣੀ ਪੈਨਸ਼ਨ ਦੀ ਮੰਗ ਕਰਦੇ ਮੁਲਾਜ਼ਮਾਂ ਨੂੰ ਪੁਲਿਸ ਨੇ ਘਰਾਂ ਵਿਚ ਹੀ ਕੀਤਾ ਨਜ਼ਰਬੰਦ

ਫ਼ਤਹਿਗੜ੍ਹ ਸਾਹਿਬ, 26 ਨਵੰਬਰ (ਬਲਜਿੰਦਰ ਸਿੰਘ)-ਸੰਵਿਧਾਨ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਮੋਗਾ ਵਿਚ ਅੱਜ ਕੀਤੀ ਜਾਣ ਵਾਲੀ ਰੈਲੀ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਦੀ ਸ਼ਹਿ ’ਤੇ ਪੁਲਿਸ ਵਲੋਂ ਪੁਰਾਣੀ ਪੈਨਸ਼ਨ ਦੀ ਬਹਾਲੀ ਦੀ ਮੰਗ ਕਰਦੇ ਸੀ. ਪੀ.

ਅਜੀਤ ਡੈਸਕ 27-11-2026
ਫ਼ਤਹਿਗੜ੍ਹ ਸਾਹਿਬ, 26 ਨਵੰਬਰ (ਬਲਜਿੰਦਰ ਸਿੰਘ)-ਸੰਵਿਧਾਨ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਮੋਗਾ ਵਿਚ ਅੱਜ ਕੀਤੀ ਜਾਣ ਵਾਲੀ ਰੈਲੀ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਦੀ ਸ਼ਹਿ ’ਤੇ ਪੁਲਿਸ ਵਲੋਂ ਪੁਰਾਣੀ ਪੈਨਸ਼ਨ ਦੀ ਬਹਾਲੀ ਦੀ ਮੰਗ ਕਰਦੇ ਸੀ. ਪੀ. ਐਫ਼ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ ਡਿੰਪੀ, ਸੂਬਾ ਸੀਨੀਅਰ ਮੀਤ ਪ੍ਰਧਾਨ ਜਰਨੈਲ ਸਿੰਘ ਔਜਲਾ ਅਤੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਪਾਲ ਸਿੰਘ ਹਰਗਣਾ ਸਮੇਤ ਕਈ ਜ਼ਿਲ੍ਹਿਆਂ ਦੇ ਪ੍ਰਧਾਨਾਂ ਅਤੇ ਪ੍ਰਮੁੱਖ ਆਗੂਆਂ ਨੂੰ ਘਰਾਂ ਅਤੇ ਥਾਣਿਆਂ ਵਿਚ ਨਜ਼ਰਬੰਦ ਕੀਤੇ ਜਾਣ ਦੀ ਖ਼ਬਰ ਹੈ। ਇਸ ਵਰਤਾਰੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ ਡਿੰਪੀ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੇ ਸੰਘਰਸ਼ ਤੋਂ ਪੂਰੀ ਤਰ੍ਹਾਂ ਬੌਖਲਾਹਟ ਵਿਚ ਹੈ। ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਉਨ੍ਹਾਂ ਨੂੰ ਇਸ ਤਰਾਂ ਨਜ਼ਰਬੰਦ ਕਰਕੇ ਮੁਲਾਜ਼ਮਾਂ ਦੇ ਸੰਘਰਸ਼ ਨੂੰ ਦਬਾਇਆ ਨਹੀਂ ਜਾ ਸਕਦਾ। ਉਨ੍ਹਾਂ ਇਹ ਵੀ ਕਿਹਾ ਕਿ ਅੱਜ 26 ਨਵੰਬਰ ਨੂੰ ਸਰਕਾਰ ਜਥੇਬੰਦੀ ਨਾਲ ਮੀਟਿੰਗ ਕਰਨ ਤੋਂ ਫਿਰ ਭੱਜ ਗਈ ਹੈ ਜਿਸ ਬਾਰੇ ਯੂਨੀਅਨ ਨੇ ਪਹਿਲਾਂ ਹੀ ਐਲਾਨ ਕੀਤਾ ਹੋਇਆ ਸੀ ਕਿ ਜੇਕਰ ਇਹ ਮੀਟਿੰਗ ਨਹੀਂ ਹੁੰਦੀ ਤਾਂ ਮੁੱਖ ਮੰਤਰੀ ਦਾ ਵੱਡੇ ਪੱਧਰ ’ਤੇ ਵਿਰੋਧ ਕੀਤਾ ਜਾਵੇਗਾ। ਜਿਸ ਕਰਕੇ ਅੱਜ ਸਵੇਰ ਤੋਂ ਹੀ ਜਥੇਬੰਦੀ ਦੇ ਆਗੂਆਂ ਨੂੰ ਘਰਾਂ ਅਤੇ ਥਾਣਿਆਂ ਵਿਚ ਪੁਲਿਸ ਦੁਆਰਾ ਨਜ਼ਰਬੰਦ ਕੀਤਾ ਗਿਆ। ਹੁਣ ਸਰਕਾਰ ਵਲੋਂ 3 ਦਸੰਬਰ ਨੂੰ ਪੁਰਾਣੀ ਪੈਨਸ਼ਨ ਦੇ ਮੁੱਦੇ ’ਤੇ ਗੱਲਬਾਤ ਕਰਨ ਲਈ ਪੱਤਰ ਜਾਰੀ ਕੀਤਾ ਗਿਆ ਹੈ। ਆਗੂਆਂ ਨੇ ਕਿਹਾ ਕਿ ਜੇਕਰ ਇਸ ਮੀਟਿੰਗ ਵਿਚ ਕੋਈ ਹੱਲ ਨਾ ਨਿਕਲਿਆ ਤਾਂ 18 ਦਸੰਬਰ ਨੂੰ ਸੂਬਾ ਪੱਧਰੀ ਐਕਸ਼ਨ ਕੀਤਾ ਜਾਵੇਗਾ।
ਪਿਛਲੀ ਖ਼ਬਰ ਸੁਰਜੀਤ ਸਿੰਘ ਸਾਹੀ ਰਾਈਸ ਮਿੱਲਰਜ਼ ਐਸੋਸੀਏਸ਼ਨ ਸਰਹਿੰਦ ਦੇ ਪ੍ਰਧਾਨ ਚੁਣੇ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਦੀ ਖ਼ੁਸ਼ੀ ’ਚ ਬਲਜੀਤ ਸਿੰਘ ਭੁੱਟਾ ਤੇ ਹਰਬੰਸ ਲਾਲ ਨੇ ਲੱਡੂ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।