ਗੋਬਿੰਦਗੜ੍ਹ ਪਬਲਿਕ ਸਕੂਲ ਦੇ ਛੇ ਵਿਦਿਆਰਥੀ ਅਤੇ ਅਧਿਆਪਕ ਫੈਪ ਰਾਸ਼ਟਰੀ ਐਵਾਰਡ ਸਮਾਰੋਹ ਵਿਚ ਸਨਮਾਨਿਤ
ਮੰਡੀ ਗੋਬਿੰਦਗੜ੍ਹ, 28 ਨਵੰਬਰ (ਇਕਬਾਲਦੀਪ ਸੰਧੂ)-ਗੋਬਿੰਦਗੜ੍ਹ ਪਬਲਿਕ ਸਕੂਲ ਲਈ ਇਹ ਬੜੇ ਮਾਣ ਅਤੇ ਖ਼ੁਸ਼ੀ ਦੀ ਗੱਲ ਹੈ ਕਿ ਸਕੂਲ ਦੇ ਛੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ਼ ਪੰਜਾਬ ਵੱਲੋਂ ਕਰਵਾਏ ਗਏ ‘ਫੈਪ ਰਾਸ਼ਟਰੀ ਐਵਾਰਡ ਸਮਾਰੋਹ–2026’ ਵਿਚ ਸਨਮਾਨਿਤ ਕੀਤਾ ਗਿਆ। ਇਹ ਸਮਾਰੋਹ 27 ਨਵੰਬਰ 2026 ਨੂੰ ਚੰਡੀਗੜ੍ਹ ਯੂਨੀਵਰਸਿਟੀ, ਘੜੂੰਆਂ ਵਿਖੇ ਆਯੋਜਿਤ ਕੀਤਾ ਗਿਆ।
ਮੰਡੀ ਗੋਬਿੰਦਗੜ੍ਹ, 28 ਨਵੰਬਰ (ਇਕਬਾਲਦੀਪ ਸੰਧੂ)-ਗੋਬਿੰਦਗੜ੍ਹ ਪਬਲਿਕ ਸਕੂਲ ਲਈ ਇਹ ਬੜੇ ਮਾਣ ਅਤੇ ਖ਼ੁਸ਼ੀ ਦੀ ਗੱਲ ਹੈ ਕਿ ਸਕੂਲ ਦੇ ਛੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ਼ ਪੰਜਾਬ ਵੱਲੋਂ ਕਰਵਾਏ ਗਏ ‘ਫੈਪ ਰਾਸ਼ਟਰੀ ਐਵਾਰਡ ਸਮਾਰੋਹ–2026’ ਵਿਚ ਸਨਮਾਨਿਤ ਕੀਤਾ ਗਿਆ। ਇਹ ਸਮਾਰੋਹ 27 ਨਵੰਬਰ 2026 ਨੂੰ ਚੰਡੀਗੜ੍ਹ ਯੂਨੀਵਰਸਿਟੀ, ਘੜੂੰਆਂ ਵਿਖੇ ਆਯੋਜਿਤ ਕੀਤਾ ਗਿਆ। ਸਮਾਗਮ ਵਿਚ ਭਾਰਤ ਦੇ ਉੱਤਮ 50 ਸਕੂਲਾਂ ਦੇ ਵਿਦਿਆਰਥੀਆਂ ਨੂੰ ਖੇਡਾਂ ਦੇ ਖੇਤਰ ਵਿਚ ਪ੍ਰਾਪਤੀਆਂ ਕਰਨ ਲਈ ਸਕੂਲ ਦੇ ਸੰਯਮ ਸ਼ਰਮਾ, ਨਮਿਸ਼, ਜਗਵੀਰ ਸਿੰਘ, ਵਿਨਾਇਕ, ਗੁਰਪ੍ਰਤਾਪ ਅਤੇ ਪ੍ਰਭਕੀਰਤ ਕੌਰ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਲਈ ‘ਪਰਾਈਡ ਆਫ਼ ਇੰਡੀਆ’ ਨਾਲ ਸਨਮਾਨਿਤ ਕੀਤਾ ਗਿਆ। ਇਸ ਮਾਣਮੱਤੇ ਮੌਕੇ ਖੇਡ ਅਧਿਆਪਕ ਨਮਿੰਦਰ ਨੂੰ ਖੇਡ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ। ਸਮਾਗਮ ਦੇ ਆਗਾਜ਼ ਦੇ ਮੌਕੇ ਤੇ ਜਸਪ੍ਰੀਤ ਕੌਰ ’ਤੇ ਕਿਰਨਜੀਤ ਕੌਰ ਅਤੇ ਮਨਜੋਤ ਵਲੋਂ ਤਿਆਰ ਕਰਵਾਏ ਗਏ ਗਿੱਧੇ ਦੀ ਪੇਸ਼ਕਾਰੀ ਦਾ ਸਬੱਬ ਬਣਿਆ। ਜਿਸ ਦੇ ਲਈ ਵਿਦਿਆਰਥਣਾਂ ਨੂੰ ਅਤੇ ਅਧਿਆਪਕਾਂ ਨੂੰ ਵਿਸ਼ੇਸ਼ ਤੌਰ ’ਤੇ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਡਾ. ਨੀਰੂ ਅਰੋੜਾ ਨੇ ਇਸ ਸ਼ਾਨਦਾਰ ਪ੍ਰਾਪਤੀ ’ਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਨਮਾਨ ਸਖ਼ਤ ਮਿਹਨਤ, ਲਗਨ, ਅਨੁਸ਼ਾਸਨ ਅਤੇ ਸਮਰਪਣ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਸਕੂਲ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਨੂੰ ਹਮੇਸ਼ਾ ਉਤਸ਼ਾਹਿਤ ਕਰਦਾ ਹੈ। ਇਹ ਪ੍ਰਾਪਤੀ ਗੋਬਿੰਦਗੜ੍ਹ ਪਬਲਿਕ ਸਕੂਲ ਲਈ ਮਾਣ ਦਾ ਪਲ ਹੈ ਅਤੇ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਮਿਹਨਤ ਨੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।