ਹਿਮਾਚਲ ਪ੍ਰਦੇਸ਼ ਵਿਚ ਸਿੱਖ ਵਿਦਿਆਰਥਣ ਨੂੰ ਕਕਾਰ ਲੁਹਾ ਕੇ ਪ੍ਰੀਖਿਆ ਦੇਣ ਲਈ ਮਜਬੂਰ ਕਰਨ ਵਾਲੇ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਸ਼੍ਰੋਮਣੀ ਕਮੇਟੀ ਕਾਰਵਾਈ ਦੀ ਮੰਗ ਕਰੇ - ਮੇਜਰ ਸਿੰਘ ਬਰਵਾਲੀ
ਖਮਾਣੋਂ, 28 ਨਵੰਬਰ (ਮਨਮੋਹਣ ਸਿੰਘ ਕਲੇਰ)-ਲੰਘੇ ਦਿਨ ਹਿਮਾਚਲ ਪ੍ਰਦੇਸ਼ ਵਿਖੇ ਇਕ ਸਿੱਖ ਵਿਦਿਆਰਥਣ ਬੀਬੀ ਵਲੋਂ ਕਕਾਰ ਪਹਿਨ ਕੇ ਪਟਵਾਰੀ ਦੀ ਪ੍ਰੀਖਿਆ ਦੇਣ ਲਈ ਪ੍ਰੀਖਿਆ ਕੇਂਦਰ ਵਿਖੇ ਪਹੁੰਚਣ ’ਤੇ ਉੱਥੇ ਮੌਜੂਦ ਸਟਾਫ਼ ਵਲੋਂ ਉਨ੍ਹਾਂ ਨੂੰ ਕਕਾਰ ਲਾਹੇ ਜਾਣ ਸਬੰਧੀ ਮਜਬੂਰ ਕਰਨ ਦੇ ਮਾਮਲੇ ਵਿਚ ਕਿਸਾਨ ਆਗੂ ਮੇਜਰ ਸਿੰਘ ਬਰਵਾਲੀ ਨੇ ਸ਼੍ਰੋਮਣੀ ਕਮੇਟੀ ਤੋਂ ਦਖ਼ਲ ਦੇਣ ਦੀ ਮੰਗ ਕਰਦਿਆਂ ਅਜਿਹਾ ਕਰਨ ਵਾਲੇ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਕਿਸਾਨ ਆਗੂ ਨੇ ਕਿਹਾ ਕਿ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਅਜਿਹਾ ਦਖ਼ਲ ਪਿਛਲੇ ਲੰਮੇ ਸਮੇਂ ਤੋਂ ਦਿੱਤਾ ਜਾ ਰਿਹਾ ਹੈ।
ਅਜੀਤ ਡੈਸਕ
29-11-2026