29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬਸੀ ਪਠਾਣਾਂ ’ ਚ ਐਸ . ਡੀ . ਐਮ . ਦੀਪਜੋਤ ਕੌਰ ਦੀ ਦੇਖ - ਰੇਖ ਹੇਠ ਕਰਵਾਈ ਮੌਕ ਡਰਿੱਲ

ਬਸੀ ਪਠਾਣਾਂ, 28 ਨਵੰਬਰ (ਰਾਜਿੰਦਰ ਸ਼ਰਮਾ, ਐਚ. ਐਸ.

ਅਜੀਤ ਡੈਸਕ 29-11-2026
ਬਸੀ ਪਠਾਣਾਂ, 28 ਨਵੰਬਰ (ਰਾਜਿੰਦਰ ਸ਼ਰਮਾ, ਐਚ.ਐਸ.ਗੌਤਮ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਐਮਰਜੈਂਸੀ ਹਾਲਾਤ ਨਾਲ ਨਜਿੱਠਣ ਲਈ ਬਸੀ ਪਠਾਣਾਂ ’ਚ ਚੌਧਰੀ ਕਾਲੋਨੀ ਨੇੜੇ ਐਸ.ਡੀ.ਐਮ.ਦੀਪਜੋਤ ਕੌਰ ਦੀ ਦੇਖ-ਰੇਖ ਹੇਠ ਮੌਕ ਡਰਿੱਲ ਕਰਵਾਈ ਗਈ। ਜਿਸ ਵਿਚ ਅੱਗ ਲੱਗਣ, ਅੱਤਵਾਦੀ ਹਮਲੇ, ਕਿਸੇ ਅਣਸੁਖਾਵੇਂ ਹਮਲੇ ਦੀ ਸਥਿਤੀ ਜਾਂ ਹੋਰਨਾਂ ਐਮਰਜੈਂਸੀ ਹਾਲਤਾਂ ਵਿਚ ਆਮ ਲੋਕਾਂ ਦੀਆਂ ਜਾਨਾਂ ਬਚਾਉਣ ਅਤੇ ਜ਼ਖ਼ਮੀ ਹੋਏ ਲੋਕਾਂ ਨੂੰ ਮੈਡੀਕਲ ਸਹੂਲਤਾਂ ਦੇਣ ਦੀ ਡਰਿੱਲ ਕੀਤੀ ਗਈ। ਇਸ ਮੌਕ ਡਰਿੱਲ ਵਿਚ ਡੀ.ਐਸ.ਪੀ. ਡਾ.ਰੁਪਿੰਦਰ ਕੌਰ ਬਾਜਵਾ ਸਮੇਤ ਫਾਇਰ ਬ੍ਰਿਗੇਡ, ਸਿਹਤ ਵਿਭਾਗ, ਪੁਲਿਸ ਕਰਮਚਾਰੀ, ਹੋਮਗਾਰਡ ਦੇ ਜਵਾਨਾਂ, ਬਿਜਲੀ ਵਿਭਾਗ ਦੇ ਮੁਲਾਜ਼ਮਾਂ, ਨਗਰ ਕੌਂਸਲ ਦੇ ਕਰਮਚਾਰੀਆਂ ਸਮੇਤ ਹੋਰਨਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਕਰਮਚਾਰੀਆਂ ਸਮੇਤ ਐਨ.ਸੀ.ਸੀ.ਦੇ ਕੈਡਿਟਾਂ ਨੇ ਭਾਗ ਲਿਆ। ਮੌਕ ਡਰਿੱਲ ਦੀ ਸ਼ੁਰੂਆਤ ’ਚ ਬਲੈਕ ਆਊਟ ਅਤੇ ਸਾਇਰਨ ਵਜਾਉਣ ਨਾਲ ਸ਼ੁਰੂ ਕੀਤੀ ਗਈ, ਉਪਰੰਤ ਜੰਗ ਵਰਗੇ ਹਾਲਤਾਂ ਵਿਚ ਅੱਗ ਲੱਗਣ ਅਤੇ ਅੱਤਵਾਦੀ ਹਮਲੇ ਦੌਰਾਨ ਜ਼ਖ਼ਮੀ ਹੋਏ ਜਵਾਨਾਂ ਅਤੇ ਜ਼ਖ਼ਮੀ ਵਿਅਕਤੀਆਂ ਨੂੰ ਸੁਰੱਖਿਅਤ ਥਾਵਾਂ ਤੋਂ ਬਾਹਰ ਕੱਢਣ, ਮੁੱਢਲੀ ਸਹਾਇਤਾ ਦੇਣ ਅਤੇ ਐਂਬੂਲੈਂਸਾਂ ਰਾਹੀਂ ਹਸਪਤਾਲ ਪਹੁੰਚਾਉਣ ਦੀ ਕਾਰਵਾਈ ਅਮਲ ਵਿਚ ਲਿਆਂਦੀ ਗਈ। ਐਸ.ਡੀ.ਐਮ.ਦੀਪਜੋਤ ਕੌਰ ਨੇ ਦੱਸਿਆ ਕਿ ਇਸ ਮੌਕ ਡਰਿੱਲ ਦਾ ਮੁੱਖ ਉਦੇਸ਼ ਐਮਰਜੈਂਸੀ ਹਾਲਾਤ ਨਾਲ ਨਜਿੱਠਣ ਅਤੇ ਬਿਨਾਂ ਦੇਰੀ ਕੀਤੇ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਉਣਾ, ਜਾਨ-ਮਾਲ ਦੀ ਰੱਖਿਆ ਕਰਨਾ ਅਤੇ ਸਾਰੇ ਸਬੰਧਿਤ ਵਿਭਾਗਾਂ ਨੂੰ ਇੱਕਜੁੱਟ ਹੋ ਕੇ ਤੁਰੰਤ ਕਾਰਵਾਈ ਕਰਨ ਲਈ ਤਿਆਰ ਰੱਖਣਾ ਸੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਮੌਕ ਡਰਿੱਲ ਨਾਲ ਜਿੱਥੇ ਪ੍ਰਸ਼ਾਸਨ ਦੀ ਐਮਰਜੈਂਸੀ ਤਿਆਰੀ ਨੂੰ ਮਜ਼ਬੂਤੀ ਮਿਲਦੀ ਹੈ,ਉੱਥੇ ਹੀ ਆਮ ਲੋਕਾਂ ਨੂੰ ਐਮਰਜੈਂਸੀ ਦੇ ਹਾਲਤਾਂ ਦੌਰਾਨ ਸਾਵਧਾਨੀ, ਸੁਰੱਖਿਆ ਅਤੇ ਜਾਗਰੂਕਤਾ ਦੀ ਭਾਵਨਾ ਪੈਦਾ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਪਿਛਲੀ ਖ਼ਬਰ ਬੀਬੀ ਕਿਰਨਦੀਪ ਕੌਰ ਖੰਨਾ ਵਲੋਂ ਹਲਕਾ ਅਮਲੋਹ ਦੇ ਵੱਖ - ਵੱਖ ਪਿੰਡਾਂ ਵਿਚ ਮੀਟਿੰਗਾਂ ਅਗਲੀ ਖ਼ਬਰ ਗੁਰਪ੍ਰੀਤ ਜੀ . ਪੀ . ਨੇ ਹਲਕਾ ਬਸੀ ਪਠਾਣਾਂ ਦੇ ਪਿੰਡਾਂ ’ ਚ ਕੀਤੀ ਲੋਕ ਮਿਲਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।