29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਅਣਪਛਾਤੇ ਵਿਅਕਤੀ ਦੀ ਇਲਾਜ ਦੌਰਾਨ ਮੌਤ

ਪਟਿਆਲਾ, 28 ਨਵੰਬਰ (ਮਨਦੀਪ ਸਿੰਘ ਖਰੌੜ)-ਪਿੰਡ ਲਚਕਾਣੀ ਦੀ ਇਕ ਸੁਸਾਇਟੀ ਵਲੋਂ ਇਕ ਬਿਮਾਰ ਵਿਅਕਤੀ ਨੂੰ ਇਲਾਜ ਲਈ ਸਰਕਾਰੀ ਰਾਜਿੰਦਰਾ ਹਸਪਤਾਲ ਭਰਤੀ ’ਚ ਕਰਵਾਇਆ ਗਿਆ ਸੀ। ਜਿਸ ਦੀ ਇਲਾਜ ਦੌਰਾਨ 26 ਨਵੰਬਰ ਨੂੰ ਮੌਤ ਹੋਣ ਦੀ ਦੁਖਦਾਈ ਘਟਨਾ ਵਾਪਰੀ ਹੈ।

ਮ੍ਰਿਤਕ ਦੀ ਪੁਰਾਣੀ ਤਸਵੀਰ 29-11-2026
ਪਟਿਆਲਾ, 28 ਨਵੰਬਰ (ਮਨਦੀਪ ਸਿੰਘ ਖਰੌੜ)-ਪਿੰਡ ਲਚਕਾਣੀ ਦੀ ਇਕ ਸੁਸਾਇਟੀ ਵਲੋਂ ਇਕ ਬਿਮਾਰ ਵਿਅਕਤੀ ਨੂੰ ਇਲਾਜ ਲਈ ਸਰਕਾਰੀ ਰਾਜਿੰਦਰਾ ਹਸਪਤਾਲ ਭਰਤੀ ’ਚ ਕਰਵਾਇਆ ਗਿਆ ਸੀ। ਜਿਸ ਦੀ ਇਲਾਜ ਦੌਰਾਨ 26 ਨਵੰਬਰ ਨੂੰ ਮੌਤ ਹੋਣ ਦੀ ਦੁਖਦਾਈ ਘਟਨਾ ਵਾਪਰੀ ਹੈ। ਇਸ ਸੰਬੰਧੀ ਥਾਣਾ ਬਖਸ਼ੀਵਾਲਾ ਦੇ ਐਸ.ਐਚ.ਓ. ਸੂਬਾ ਸਿੰਘ ਨੇ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਉਮਰ 55 ਸਾਲ ਦੇ ਕਰੀਬ ਲਗਦੀ ਹੈ, ਦਾੜੀ ਰੱਖੀ ਹੋਈ ਹੈ ਅਤੇ ਵਾਲ ਕੱਟੇ ਹੋਏ ਹਨ। ਹਾਲੇ ਤੱਕ ਮ੍ਰਿਤਕ ਵਿਅਕਤੀ ਦਾ ਕੋਈ ਵੀ ਵਾਰਿਸ ਸਾਹਮਣੇ ਨਹੀਂ ਆਇਆ। ਉਨ੍ਹਾਂ ਕਿਹਾ ਕਿ ਇਸ ਵਿਅਕਤੀ ਦੀ ਪਛਾਣ ਸੰਬੰਧੀ ਕੋਈ ਵੀ ਥਾਣਾ ਬਖਸ਼ੀਵਾਲਾ ֹ ’ਚ ਸੰਪਰਕ ਕਰ ਸਕਦਾ ਹੈ। ਫਿਲਹਾਲ ਪੁਲਿਸ ਨੇ ਅਣਪਛਾਤੇ ਵਿਅਕਤੀ ਦੀ ਲਾਸ਼ ਦੀ ਸ਼ਨਾਖਤ ਲਈ 72 ਘੰਟੇ ਲਈ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਪੋਸਟਮਾਰਟਮ ਵਿਭਾਗ ’ਚ ਰਖਵਾ ਦਿੱਤੀ ਹੈ।
ਪਿਛਲੀ ਖ਼ਬਰ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਅੰਡਰ-19 ਲੜਕੀਆਂ ਦੇ ਬਾਕਸਿੰਗ ਮੁਕਾਬਲਿਆਂ ‘ਚ ਪਟਿਆਲੇ ਨੇ ਜਿੱਤੀ ਓਵਰਆਲ ਟਰਾਫ਼ੀ ਅਗਲੀ ਖ਼ਬਰ ਬੀਬੀ ਕਿਰਨਦੀਪ ਕੌਰ ਖੰਨਾ ਵਲੋਂ ਹਲਕਾ ਅਮਲੋਹ ਦੇ ਵੱਖ - ਵੱਖ ਪਿੰਡਾਂ ਵਿਚ ਮੀਟਿੰਗਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।