30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਹਰਪਿੰਦਰ ਸਿੰਘ ਸੋਨੀ ਨੂੰ ਐਸ. ਸੀ. ਵਿੰਗ ਦਾ ਕਾਰਜਕਾਰੀ ਚੇਅਰਮੈਨ ਬਣਨ ’ਤੇ ਕਾਂਗਰਸੀ ਆਗੂਆਂ ਵਲੋਂ ਵਿਸ਼ੇਸ਼ ਸਨਮਾਨ

ਖਮਾਣੋਂ, 29 ਨਵੰਬਰ (ਜੋਗਿੰਦਰ ਪਾਲ)-ਕਾਂਗਰਸ ਪਾਰਟੀ ਵਲੋਂ ਹਰਪਿੰਦਰ ਸਿੰਘ ਸੋਨੀ ਨੂੰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਐਸ. ਸੀ.

ਅਜੀਤ ਡੈਸਕ 30-11-2026
ਖਮਾਣੋਂ, 29 ਨਵੰਬਰ (ਜੋਗਿੰਦਰ ਪਾਲ)-ਕਾਂਗਰਸ ਪਾਰਟੀ ਵਲੋਂ ਹਰਪਿੰਦਰ ਸਿੰਘ ਸੋਨੀ ਨੂੰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਐਸ. ਸੀ. ਵਿੰਗ ਦਾ ਕਾਰਜਕਾਰੀ ਚੇਅਰਮੈਨ ਨਿਯੁਕਤ ਕੀਤੇ ਜਾਣ ‘ਤੇ ਖਮਾਣੋਂ ਵਿਖੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਤੇ ਸਮੁੱਚੀ ਲੀਡਰਸ਼ਿਪ ਵਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ। ਇਸ ਮੌਕੇ ਆਗੂਆਂ ਨੇ ਹਰਪਿੰਦਰ ਸਿੰਘ ਸੋਨੀ ਨੂੰ ਨਵੀਂ ਜ਼ਿੰਮੇਵਾਰੀ ਮਿਲਣ ‘ਤੇ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਤੇ ਐਸ. ਸੀ. ਸਮਾਜ ਦੀ ਭਲਾਈ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਸੁਰਿੰਦਰ ਸਿੰਘ ਰਾਮਗੜ੍ਹ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਆਪਣੇ ਮਿਹਨਤੀ ਤੇ ਸਮਰਪਿਤ ਵਰਕਰਾਂ ਨੂੰ ਬਣਦਾ ਮਾਣ-ਸਨਮਾਨ ਦਿੰਦੀ ਆਈ ਹੈ। ਹਰਪਿੰਦਰ ਸਿੰਘ ਸੋਨੀ ਨੂੰ ਸੌਂਪੀ ਗਈ ਇਹ ਜ਼ਿੰਮੇਵਾਰੀ ਉਨ੍ਹਾਂ ਦੀ ਪਾਰਟੀ ਪ੍ਰਤੀ ਵਫ਼ਾਦਾਰੀ ਤੇ ਸੇਵਾ ਭਾਵਨਾ ਦਾ ਸਨਮਾਨ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਸੋਨੀ ਪਾਰਟੀ ਨੂੰ ਜ਼ਿਲ੍ਹੇ ਵਿਚ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਐਸ. ਸੀ. ਸਮਾਜ ਦੇ ਹੱਕਾਂ ਤੇ ਮਾਣ-ਸਨਮਾਨ ਲਈ ਆਪਣੀ ਆਵਾਜ਼ ਬੁਲੰਦ ਕਰਨਗੇ। ਇਸ ਮੌਕੇ ਹਰਪਿੰਦਰ ਸਿੰਘ ਸੋਨੀ ਨੇ ਸਮੁੱਚੀ ਕਾਂਗਰਸ ਹਾਈਕਮਾਨ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ, ਐਸ. ਸੀ. ਵਿੰਗ ਪੰਜਾਬ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਲੱਖੀ, ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਸੰਸਦ ਮੈਂਬਰ ਡਾ. ਅਮਰ ਸਿੰਘ, ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ, ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ, ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਅਤੇ ਐਸ. ਸੀ. ਵਿੰਗ ਦੇ ਜ਼ਿਲ੍ਹਾ ਚੇਅਰਮੈਨ ਲਖਵਿੰਦਰ ਸਿੰਘ ਸੰਧਾਰੀ ਮਾਜਰਾ ਸਮੇਤ ਸਮੂਹ ਆਗੂਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਦਿੱਤੀ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਮਿਹਨਤ ਤੇ ਲਗਨ ਨਾਲ ਨਿਭਾਉਣਗੇ। ਇਸ ਮੌਕੇ ਡਾ. ਨਰੇਸ਼ ਚੌਹਾਨ, ਇੰਦਰਜੀਤ ਸਿੰਘ ਦੀਵਾਨਾ, ਐਡਵੋਕੇਟ ਗੁਰਜੀਤ ਸਿੰਘ ਮਾਰਵਾ, ਡਾ. ਅਮਨਦੀਪ ਕੌਰ ਢੋਲੇਵਾਲ, ਸਰਬਜੀਤ ਸਿੰਘ ਜੀਤੀ ਬਲਾਕ ਪ੍ਰਧਾਨ ਖਮਾਣੋਂ, ਅਮੀ ਚੰਦ ਭਟੇੜੀ ਬਲਾਕ ਪ੍ਰਧਾਨ ਬਸੀ ਪਠਾਣਾਂ, ਕੌਂਸਲਰ ਸੁਖਵਿੰਦਰ ਸਿੰਘ ਨਿੱਕੂ, ਨਾਜ਼ਰ ਸਿੰਘ ਰੱਤੋ ਪ੍ਰਧਾਨ ਬਲਾਕ ਕਿਸਾਨ ਵਿੰਗ, ਨੰਬਰਦਾਰ ਨੱਥੂ ਰਾਮ ਨੰਗਲਾਂ ਜ਼ਿਲ੍ਹਾ ਮੀਤ ਪ੍ਰਧਾਨ, ਸ਼ਸ਼ੀ ਰਾਜ ਸੰਘੋਲ, ਅਸ਼ੋਕ ਗੌਤਮ ਬਸੀ ਪਠਾਣਾਂ, ਗੁਰਚਰਨ ਸਿੰਘ ਚੰਨੀ, ਪਰਮਜੀਤ ਸਿੰਘ, ਸਰਬਜੀਤ ਸਿੰਘ ਬਦੇਸ਼ ਕਲਾਂ ਤੋਂ ਇਲਾਵਾ ਹੋਰ ਕਾਂਗਰਸੀ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਪਾਣੀ ਦੇ ਸਰੋਤਾਂ ਨੂੰ ਪ੍ਰਦੂਸ਼ਣ ਮੁਕਤ ਰੱਖਣਾ ਸਾਡੀ ਸਾਰਿਆਂ ਦੀ ਸਮਾਜਿਕ ਤੇ ਧਾਰਮਿਕ ਜ਼ਿੰਮੇਵਾਰੀ-ਵੇਦ ਪ੍ਰਕਾਸ਼ ਕਰੇਸ਼ੀਆ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਨਾਲ ਵਰਕਰਾਂ ਵਿਚ ਨਵਾਂ ਉਤਸ਼ਾਹ ਭਰਿਆ-ਬਲਵੀਰ ਸਿੰਘ ਸਿੱਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।