30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਪਾਣੀ ਦੇ ਸਰੋਤਾਂ ਨੂੰ ਪ੍ਰਦੂਸ਼ਣ ਮੁਕਤ ਰੱਖਣਾ ਸਾਡੀ ਸਾਰਿਆਂ ਦੀ ਸਮਾਜਿਕ ਤੇ ਧਾਰਮਿਕ ਜ਼ਿੰਮੇਵਾਰੀ-ਵੇਦ ਪ੍ਰਕਾਸ਼ ਕਰੇਸ਼ੀਆ

ਮੰਡੀ ਗੋਬਿੰਦਗੜ੍ਹ, 29 ਨਵੰਬਰ (ਰਾਜੇਸ਼ ਸ਼ਰਮਾ)-ਅੰਤਰਰਾਸ਼ਟਰੀ ਬ੍ਰਾਹਮਣ ਸਭਾ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਵੇਦ ਪ੍ਰਕਾਸ਼ ਕਰੇਸ਼ੀਆ ਨੇ ਇਲਾਕਾ ਨਿਵਾਸੀਆਂ ਨੂੰ ਪਾਣੀ ਦੀ ਸੰਭਾਲ ਕਰਨ ਅਤੇ ਨਦੀਆਂ, ਨਹਿਰਾਂ, ਛੱਪੜਾਂ ਸਮੇਤ ਹੋਰ ਜਲ ਸਰੋਤਾਂ ਨੂੰ ਪ੍ਰਦੂਸ਼ਣ ਮੁਕਤ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪਾਣੀ ਮਨੁੱਖੀ ਜੀਵਨ ਦਾ ਆਧਾਰ ਹੈ ਅਤੇ ਇਸ ਦੀ ਸਵੱਛਤਾ ਕਾਇਮ ਰੱਖਣਾ ਹਰੇਕ ਨਾਗਰਿਕ ਦੀ ਸਮਾਜਿਕ ਤੇ ਧਾਰਮਿਕ ਜ਼ਿੰਮੇਵਾਰੀ ਹੈ।

ਅਜੀਤ ਡੈਸਕ 30-11-2026
ਮੰਡੀ ਗੋਬਿੰਦਗੜ੍ਹ, 29 ਨਵੰਬਰ (ਰਾਜੇਸ਼ ਸ਼ਰਮਾ)-ਅੰਤਰਰਾਸ਼ਟਰੀ ਬ੍ਰਾਹਮਣ ਸਭਾ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਵੇਦ ਪ੍ਰਕਾਸ਼ ਕਰੇਸ਼ੀਆ ਨੇ ਇਲਾਕਾ ਨਿਵਾਸੀਆਂ ਨੂੰ ਪਾਣੀ ਦੀ ਸੰਭਾਲ ਕਰਨ ਅਤੇ ਨਦੀਆਂ, ਨਹਿਰਾਂ, ਛੱਪੜਾਂ ਸਮੇਤ ਹੋਰ ਜਲ ਸਰੋਤਾਂ ਨੂੰ ਪ੍ਰਦੂਸ਼ਣ ਮੁਕਤ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪਾਣੀ ਮਨੁੱਖੀ ਜੀਵਨ ਦਾ ਆਧਾਰ ਹੈ ਅਤੇ ਇਸ ਦੀ ਸਵੱਛਤਾ ਕਾਇਮ ਰੱਖਣਾ ਹਰੇਕ ਨਾਗਰਿਕ ਦੀ ਸਮਾਜਿਕ ਤੇ ਧਾਰਮਿਕ ਜ਼ਿੰਮੇਵਾਰੀ ਹੈ। ਵੇਦ ਕਰੇਸ਼ੀਆ ਨੇ ਕਿਹਾ ਕਿ ਧਾਰਮਿਕ ਆਸਥਾ ਦੇ ਚੱਲਦਿਆਂ ਲੋਕ ਅਕਸਰ ਹਵਨ ਸਮਗਰੀ, ਫੁੱਲ, ਮਾਲਾਵਾਂ ਤੇ ਹੋਰ ਪੂਜਾ ਸਮਗਰੀ ਜਲ ਸਰੋਤਾਂ ਵਿਚ ਸੁੱਟ ਦਿੰਦੇ ਹਨ। ਕਈ ਵਾਰ ਇਸ ਦੇ ਨਾਲ ਪਲਾਸਟਿਕ ਦੇ ਲਿਫ਼ਾਫ਼ੇ ਤੇ ਹੋਰ ਕੂੜਾ-ਕਰਕਟ ਵੀ ਪਾਣੀ ਵਿਚ ਸੁੱਟਿਆ ਜਾਂਦਾ ਹੈ, ਜਿਸ ਨਾਲ ਜਲ ਸਰੋਤ ਪ੍ਰਦੂਸ਼ਿਤ ਹੁੰਦੇ ਹਨ ਅਤੇ ਵਾਤਾਵਰਨ ਨੂੰ ਭਾਰੀ ਨੁਕਸਾਨ ਪਹੁੰਚਦਾ ਹੈ। ਉਨ੍ਹਾਂ ਕਿਹਾ ਕਿ ਮਨੁੱਖਾਂ ਦੇ ਨਾਲ-ਨਾਲ ਅਣਗਿਣਤ ਜੀਵ-ਜੰਤੂਆਂ ਦਾ ਜੀਵਨ ਵੀ ਇਨ੍ਹਾਂ ਜਲ ਸਰੋਤਾਂ ‘ਤੇ ਨਿਰਭਰ ਕਰਦਾ ਹੈ। ਇਕ ਪਾਸੇ ਅਸੀਂ ਭਗਵਾਨ ਦੀ ਅਰਾਧਨਾ ਲਈ ਹਵਨ-ਯੱਗ ਤੇ ਧਾਰਮਿਕ ਰਸਮਾਂ ਕਰਦੇ ਹਾਂ, ਜਦਕਿ ਦੂਜੇ ਪਾਸੇ ਪੂਜਾ ਸਮਗਰੀ ਪਾਣੀ ਵਿਚ ਸੁੱਟ ਕੇ ਜੀਵਨ ਦੇ ਅਨਮੋਲ ਸਰੋਤ ਨੂੰ ਪ੍ਰਦੂਸ਼ਿਤ ਕਰਦੇ ਹਾਂ। ਇਹ ਨਾ ਤਾਂ ਧਾਰਮਿਕ ਸਿਧਾਂਤਾਂ ਦੇ ਅਨੁਕੂਲ ਹੈ ਅਤੇ ਨਾ ਹੀ ਸਾਡੀ ਸਮਾਜਿਕ ਜ਼ਿੰਮੇਵਾਰੀ ਦੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੂਜਾ ਸਮਗਰੀ ਤੇ ਹੋਰ ਕੂੜਾ-ਕਰਕਟ ਜਲ ਸਰੋਤਾਂ ਵਿਚ ਸੁੱਟਣ ਦੀ ਬਜਾਏ ਇਸ ਦਾ ਢੁਕਵੇਂ ਢੰਗ ਨਾਲ ਨਿਪਟਾਰਾ ਕਰਨ। ਉਨ੍ਹਾਂ ਕਿਹਾ ਕਿ ਧਰਮ ਸਾਨੂੰ ਕੁਦਰਤ ਦਾ ਸਤਿਕਾਰ ਕਰਨ, ਜੀਵ-ਜੰਤੂਆਂ ਦੀ ਰੱਖਿਆ ਕਰਨ ਅਤੇ ਸਮੁੱਚੀ ਮਨੁੱਖਤਾ ਦੀ ਭਲਾਈ ਦਾ ਸੰਦੇਸ਼ ਦਿੰਦਾ ਹੈ। ਇਸ ਲਈ ਧਾਰਮਿਕ ਆਸਥਾ ਦੇ ਨਾਲ-ਨਾਲ ਵਾਤਾਵਰਨ ਦੀ ਸੁਰੱਖਿਆ ਨੂੰ ਵੀ ਤਰਜੀਹ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਾਣੀ ਦੀ ਸਵੱਛਤਾ ਹੀ ਸਿਹਤਮੰਦ ਸਮਾਜ ਤੇ ਸੁਰੱਖਿਅਤ ਭਵਿੱਖ ਦੀ ਨੀਂਹ ਹੈ।
ਪਿਛਲੀ ਖ਼ਬਰ ਰਾਣਾ ਕੇ. ਪੀ. ਨੇ 2027 ਦੀ ਚੋਣ ਮੁਹਿੰਮ ਦਾ ਵਜਾਇਆ ਬਿਗੁਲ, ਵਕੀਲ ਭਾਈਚਾਰੇ ਤੋਂ ਮੰਗਿਆ ਸਹਿਯੋਗ ਅਗਲੀ ਖ਼ਬਰ ਹਰਪਿੰਦਰ ਸਿੰਘ ਸੋਨੀ ਨੂੰ ਐਸ. ਸੀ. ਵਿੰਗ ਦਾ ਕਾਰਜਕਾਰੀ ਚੇਅਰਮੈਨ ਬਣਨ ’ਤੇ ਕਾਂਗਰਸੀ ਆਗੂਆਂ ਵਲੋਂ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।