30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਵਿਧਾਇਕ ਹੈਪੀ ਨੇ ਘਮੰਡਗੜ੍ਹ ਰੋਡ ਵਿਖੇ ਬਣਨ ਵਾਲੀ ਸੜ੍ਹਕ ਦਾ ਰੱਖਿਆ ਨੀਂਹ ਪੱਥਰ

ਬਸੀ ਪਠਾਣਾਂ, 29 ਨਵੰਬਰ (ਰਾਜਿੰਦਰ ਸ਼ਰਮਾ, ਐਚ. ਐਸ ਗੌਤਮ)-ਵਿਧਾਨ ਸਭਾ ਹਲਕਾ ਬਸੀ ਪਠਾਣਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਬਣਾਉਣ ਦੀ ਲੜੀ ਤਹਿਤ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਘਮੰਡਗੜ੍ਹ ਰੋਡ ਵਾਰਡ ਨੰ.

ਅਜੀਤ ਡੈਸਕ 30-11-2026
ਬਸੀ ਪਠਾਣਾਂ, 29 ਨਵੰਬਰ (ਰਾਜਿੰਦਰ ਸ਼ਰਮਾ, ਐਚ.ਐਸ ਗੌਤਮ)-ਵਿਧਾਨ ਸਭਾ ਹਲਕਾ ਬਸੀ ਪਠਾਣਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਬਣਾਉਣ ਦੀ ਲੜੀ ਤਹਿਤ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਘਮੰਡਗੜ੍ਹ ਰੋਡ ਵਾਰਡ ਨੰ.2 ਵਿਚ 12.60 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕਿੰਗ ਟਾਈਲਾਂ ਨਾਲ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਹਲਕਾ ਵਿਧਾਇਕ ਰੁਪਿੰਦਰ ਹੈਪੀ ਨੇ ਦੱਸਿਆ ਕਿ ਇਸ ਸੜਕ ਦੇ ਬਣਨ ਨਾਲ ਸ਼ਹਿਰ ਵਾਸੀਆਂ ਦੀ ਰੋਜ਼ਾਨਾ ਆਵਾਜਾਈ ਸੁਖਾਲੀ ਹੋਵੇਗੀ ਅਤੇ ਆਉਣ-ਜਾਣ ਵਾਲੇ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰਾਂ ਦੀਆਂ ਗਲੀਆਂ ਅਤੇ ਹੋਰ ਵਿਕਾਸ ਕਾਰਜ ਲੋਕਾਂ ਦੇ ਜੀਵਨ ਨੂੰ ਵਧੇਰੇ ਸੁਖਾਲਾ ਬਣਾਉਣ ਵੱਲ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਹਲਕਾ ਬਸੀ ਪਠਾਣਾਂ ਵਿਚ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਉਪਰਾਲੇ ਲਗਾਤਾਰ ਜਾਰੀ ਰਹਿਣਗੇ। ਵਿਧਾਇਕ ਹੈਪੀ ਨੇ ਕਿਹਾ ਕਿ ਵਿਕਾਸ ਕਾਰਜਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਸਿੱਧਾ ਲਾਭ ਪਹੁੰਚਾਉਣਾ ਹੈ। ਇਸ ਮੌਕੇ ਨਗਰ ਕੌਂਸਲ ਬਸੀ ਪਠਾਣਾਂ ਦੇ ਪ੍ਰਧਾਨ ਰਾਜ ਕੁਮਾਰ ਪੁਰੀ ਪਰਵਿੰਦਰ ਸਿੰਘ ਕੌਂਸਲਰ, ਇੰਦਰਜੀਤ ਸਿੰਘ ਇੰਦਰੀ ਬਲਾਕ ਪ੍ਰਧਾਨ, ਰਾਹੁਲ ਕੁਮਾਰ, ਰਮਨਦੀਪ ਸ਼ਰਮਾ ਕੌਂਸਲਰ, ਜਗਤਾਰ ਸਿੰਘ ਚੇਅਰਮੈਨ, ਸੰਜੀਵ ਸੱਚਦੇਵਾ, ਰਾਜੀਵ ਕੁਮਾਰ ਵਾਲਮੀਕਿ, ਜਸਵੀਰ ਸਿੰਘ ਢਿੱਲੋਂ, ਕ੍ਰਿਸ਼ਨ ਛਾਬੜਾ ਸਮੇਤ ਹੋਰ ਆਗੂ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਅਧਿਆਪਕਾਂ ਨੂੰ ਇਨਸਾਫ਼ ਦੇਣ ਦੀ ਬਜਾਏ ਡਾਂਗਾਂ ਨਾਲ ਨਿਵਾਜ ਰਹੀ ਹੈ ‘ਆਪ’ ਸਰਕਾਰ-ਐਡਵੋਕੇਟ ਅਮਰਦੀਪ ਧਾਰਨੀ ਅਗਲੀ ਖ਼ਬਰ ਮਾਨ ਸਰਕਾਰ ਦੀਆਂ ਲੋਕ-ਪੱਖੀ ਯੋਜਨਾਵਾਂ ਨਾਲ ਆਮ ਲੋਕਾਂ ਨੂੰ ਮਿਲ ਰਹੀ ਵੱਡੀ ਰਾਹਤ-ਗੈਰੀ ਬੜਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।