30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਸ਼ੀਤਲਾ ਮਾਤਾ ਮੰਦਰ ਕਮੇਟੀ ਨੇ ਕਰਾਇਆ 19ਵਾਂ ਵਿਸ਼ਾਲ ਜਾਗਰਣ ਕਮੇਟੀ ਵਲੋਂ ਕੀਤਾ ਉਪਰਾਲਾ ਸ਼ਲਾਘਾਯੋਗ-ਪ੍ਰਧਾਨ ਆਸ਼ਾ ਰਾਣੀ

ਫ਼ਤਹਿਗੜ੍ਹ ਸਾਹਿਬ, 29 ਨਵੰਬਰ (ਮਨਪ੍ਰੀਤ ਸਿੰਘ)-ਸ਼ੀਤਲਾ ਮਾਤਾ ਮੰਦਰ ਕਮੇਟੀ ਬਾੜਾ ਸਰਹਿੰਦ ਵਲੋਂ 19ਵਾਂ ਵਿਸ਼ਾਲ ਜਾਗਰਣ ਅਤੇ ਭੰਡਾਰਾ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਦੇ ਨਾਲ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਦੇ ਵਿਚ ਸੰਗਤਾਂ ਨਤਮਸਤਕ ਹੋਈਆਂ। ਇਸ ਮੌਕੇ ਨਗਰ ਕੌਂਸਲ ਸਰਹਿੰਦ ਦੀ ਪ੍ਰਧਾਨ ਆਸ਼ਾ ਰਾਣੀ ਅਤੇ ‘ਆਪ’ ਦੇ ਬਲਾਕ ਪ੍ਰਧਾਨ ਰਮੇਸ਼ ਕੁਮਾਰ ਸੋਨੂੰ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।

ਅਜੀਤ ਡੈਸਕ 30-11-2026
ਫ਼ਤਹਿਗੜ੍ਹ ਸਾਹਿਬ, 29 ਨਵੰਬਰ (ਮਨਪ੍ਰੀਤ ਸਿੰਘ)-ਸ਼ੀਤਲਾ ਮਾਤਾ ਮੰਦਰ ਕਮੇਟੀ ਬਾੜਾ ਸਰਹਿੰਦ ਵਲੋਂ 19ਵਾਂ ਵਿਸ਼ਾਲ ਜਾਗਰਣ ਅਤੇ ਭੰਡਾਰਾ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਦੇ ਨਾਲ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਦੇ ਵਿਚ ਸੰਗਤਾਂ ਨਤਮਸਤਕ ਹੋਈਆਂ। ਇਸ ਮੌਕੇ ਨਗਰ ਕੌਂਸਲ ਸਰਹਿੰਦ ਦੀ ਪ੍ਰਧਾਨ ਆਸ਼ਾ ਰਾਣੀ ਅਤੇ ‘ਆਪ’ ਦੇ ਬਲਾਕ ਪ੍ਰਧਾਨ ਰਮੇਸ਼ ਕੁਮਾਰ ਸੋਨੂੰ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਧਾਨ ਰਾਕੇਸ਼ ਸਿੰਘ ਨੇ ਦੱਸਿਆ ਕਿ ਸ਼ੀਤਲਾ ਮਾਤਾ ਮੰਦਰ ਕਮੇਟੀ ਬਾੜਾ ਸਰਹਿੰਦ ਵਲੋਂ 19ਵਾਂ ਵਿਸ਼ਾਲ ਜਾਗਰਣ ਕਰਵਾਇਆ ਗਿਆ ਹੈ। ਇਸ ਮੌਕੇ ਜਗਦੀਪ ਬਰਾੜ ਮੋਰਿੰਡੇ ਵਾਲੇ ਐਂਡ ਪਾਰਟੀ ਵਲੋਂ ਮਾਤਾ ਦਾ ਗੁਣਗਾਨ ਕੀਤਾ ਗਿਆ। ਨਗਰ ਕੌਂਸਲ ਸਰਹਿੰਦ ਦੀ ਪ੍ਰਧਾਨ ਆਸ਼ਾ ਰਾਣੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼ੀਤਲਾ ਮਾਤਾ ਮੰਦਰ ਕਮੇਟੀ ਬਾੜਾ ਸਰਹਿੰਦ ਵਲੋਂ ਕੀਤਾ ਗਿਆ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ। ਅਜਿਹੇ ਧਾਰਮਿਕ ਸਮਾਗਮ ਸਾਡੀ ਭਾਈਚਾਰਕ ਸਾਂਝ ਨੂੰ ਵਧਾਉਂਦੇ ਹਨ। ਇਸ ਮੌਕੇ ਪ੍ਰਬੰਧਕ ਕਮੇਟੀ ਵਲੋਂ ਆਏ ਮਹਿਮਾਨਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਰਿੰਦਰ ਵਿੰਦੂ, ਹੰਸ ਰਾਜ, ਗੁਰਮੁੱਖ ਸਿੰਘ ਜੱਲਾ, ਰਣਜੋਤ ਸਿੰਘ, ਜਸਵੀਰ ਸਿੰਘ ਜੋਨੀ, ਰਣਜੀਤ ਸਿੰਘ ਰਾਜੂ, ਬਚਿੱਤਰ ਸਿੰਘ ਗੋਲੂ, ਬੰਟੀ ਸਿੰਘ, ਅਰਸ਼ਦੀਪ ਸਿੰਘ, ਰਣਜੀਤ ਸਿੰਘ, ਹਰਮੇਸ਼ ਸਿੰਘ, ਬਲਜੀਤ ਸਿੰਘ, ਲਖਵੀਰ ਸਿੰਘ, ਅਮਨਿੰਦਰ ਸਿੰਘ, ਹਰਦੀਪ ਸਿੰਘ, ਪ੍ਰਦੀਪ ਸਿੰਘ, ਅਮਨਦੀਪ ਸਿੰਘ, ਗੁਰਵਿੰਦਰ ਸਿੰਘ, ਸਾਧਾ ਸਿੰਘ, ਅਰਸ਼ਦੀਪ ਸਿੰਘ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਬਲਿਹਾਰ ਸਿੰਘ ਚੁੰਨੀ ਨੇ ਕਾਂਗਰਸ ਟਿਕਟ ਦੀ ਠੋਕੀ ਦਾਅਵੇਦਾਰੀ ਅਗਲੀ ਖ਼ਬਰ ਅਧਿਆਪਕਾਂ ਨੂੰ ਇਨਸਾਫ਼ ਦੇਣ ਦੀ ਬਜਾਏ ਡਾਂਗਾਂ ਨਾਲ ਨਿਵਾਜ ਰਹੀ ਹੈ ‘ਆਪ’ ਸਰਕਾਰ-ਐਡਵੋਕੇਟ ਅਮਰਦੀਪ ਧਾਰਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।