30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਧਰਮ ਤੇ ਸਭਿਆਚਾਰ ਨਾਲ ਨੌਜਵਾਨ ਪੀੜ੍ਹੀ ਨੂੰ ਜੋੜਨ ਲਈ ਸ੍ਰੀ ਬ੍ਰਾਹਮਣ ਸਭਾ ਸਰਹਿੰਦ ਵਲੋਂ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ-ਵਰਿੰਦਰ ਰਤਨ

ਫ਼ਤਹਿਗੜ੍ਹ ਸਾਹਿਬ, 29 ਨਵੰਬਰ (ਸੁਰਜੀਤ ਸਿੰਘ ਸਾਹੀ)-ਸ੍ਰੀ ਬ੍ਰਾਹਮਣ ਸਭਾ ਸਰਹਿੰਦ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਵਰਿੰਦਰ ਰਤਨ ਦੀ ਅਗਵਾਈ ਹੇਠ ਸਰਹਿੰਦ ਮੰਡੀ ਵਿਖੇ ਹੋਈ। ਮੀਟਿੰਗ ਦੌਰਾਨ ਸਮੂਹ ਮੈਂਬਰਾਂ ਨੇ ਆਪਣੇ ਵਿਚਾਰ ਪੇਸ਼ ਕੀਤੇ ਅਤੇ ਸਭਾ ਵਲੋਂ ਕੀਤੇ ਜਾ ਰਹੇ ਸਮਾਜ ਭਲਾਈ ਦੇ ਕਾਰਜਾਂ ਨੂੰ ਹੋਰ ਸੁਚੱਜੇ ਢੰਗ ਨਾਲ ਚਲਾਉਣ ਲਈ ਅਹਿਮ ਸੁਝਾਅ ਦਿੱਤੇ।

ਸ੍ਰੀ ਬ੍ਰਾਹਮਣ ਸਭਾ ਸਰਹਿੰਦ ਦੀ ਮੀਟਿੰਗ ਵਿਚ ਸ਼ਾਮਿਲ ਅਹੁਦੇਦਾਰ ਅਤੇ ਮੈਂਬਰ। ਤਸਵੀਰ: ਕਰਨ 30-11-2026
ਫ਼ਤਹਿਗੜ੍ਹ ਸਾਹਿਬ, 29 ਨਵੰਬਰ (ਸੁਰਜੀਤ ਸਿੰਘ ਸਾਹੀ)-ਸ੍ਰੀ ਬ੍ਰਾਹਮਣ ਸਭਾ ਸਰਹਿੰਦ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਵਰਿੰਦਰ ਰਤਨ ਦੀ ਅਗਵਾਈ ਹੇਠ ਸਰਹਿੰਦ ਮੰਡੀ ਵਿਖੇ ਹੋਈ। ਮੀਟਿੰਗ ਦੌਰਾਨ ਸਮੂਹ ਮੈਂਬਰਾਂ ਨੇ ਆਪਣੇ ਵਿਚਾਰ ਪੇਸ਼ ਕੀਤੇ ਅਤੇ ਸਭਾ ਵਲੋਂ ਕੀਤੇ ਜਾ ਰਹੇ ਸਮਾਜ ਭਲਾਈ ਦੇ ਕਾਰਜਾਂ ਨੂੰ ਹੋਰ ਸੁਚੱਜੇ ਢੰਗ ਨਾਲ ਚਲਾਉਣ ਲਈ ਅਹਿਮ ਸੁਝਾਅ ਦਿੱਤੇ। ਇਸ ਮੌਕੇ ਪ੍ਰਧਾਨ ਵਰਿੰਦਰ ਰਤਨ ਨੇ ਕਿਹਾ ਕਿ ਸ੍ਰੀ ਬ੍ਰਾਹਮਣ ਸਭਾ ਹਮੇਸ਼ਾ ਹੀ ਸਮਾਜ ਭਲਾਈ, ਮਾਨਵਤਾ ਦੀ ਸੇਵਾ ਤੇ ਲੋੜਵੰਦਾਂ ਦੀ ਮਦਦ ਲਈ ਯਤਨਸ਼ੀਲ ਰਹੀ ਹੈ। ਉਨ੍ਹਾਂ ਦੱਸਿਆ ਕਿ ਨੌਜਵਾਨ ਪੀੜ੍ਹੀ ਨੂੰ ਧਰਮ ਨਾਲ ਜੋੜਨ ਲਈ ਧਾਰਮਿਕ ਸਮਾਗਮ ਅਤੇ ਯਾਤਰਾਵਾਂ ਕਰਵਾਉਣ, ਸਿਹਤ ਸਹੂਲਤਾਂ ਲਈ ਮੈਡੀਕਲ ਜਾਂਚ ਅਤੇ ਫਿਜ਼ੀਉਥੈਰੇਪੀ ਕੈਂਪ ਲਗਾਉਣ, ਵਾਤਾਵਰਨ ਦੀ ਸੰਭਾਲ ਲਈ ਫਲਦਾਰ ਤੇ ਛਾਂਦਾਰ ਬੂਟੇ ਲਗਾਉਣ ਤੋਂ ਇਲਾਵਾ ਬੱਚਿਆਂ ਦੀ ਪੜ੍ਹਾਈ, ਖੇਡਾਂ ਅਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹਾਂ ਲਈ ਵਿੱਤੀ ਸਹਾਇਤਾ ਦੇਣ ਵਰਗੇ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਸਭਾ ਵਲੋਂ ਤਿੰਨ ਨਵੇਂ ਉਪਰਾਲੇ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਨਵੇਂ ਸਾਲ ਦੇ ਮੌਕੇ ਸੁੰਦਰ ਕਾਂਡ ਦਾ ਪਾਠ ਕਰਵਾਉਣ ਦੇ ਨਾਲ ਪਰਿਵਾਰਕ ਮਿਲਣੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸ਼ਰਧਾਲੂਆਂ ਨੂੰ ਸ੍ਰੀ ਰਾਮ ਨਾਮ ਲਿਖਣ ਲਈ ਕਾਪੀਆਂ ਵੰਡੀਆਂ ਜਾਣਗੀਆਂ ਅਤੇ ਵੱਖ-ਵੱਖ ਥਾਵਾਂ ’ਤੇ ‘ਸ੍ਰੀ ਹਨੁਮਾਨ ਅੰਸ਼’ ਫ਼ਿਲਮ ਦਿਖਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਉਪਰਾਲਿਆਂ ਦਾ ਮਕਸਦ ਪਰਿਵਾਰਾਂ ਵਿਚ ਆਪਸੀ ਸਾਂਝ ਮਜ਼ਬੂਤ ਕਰਨ ਦੇ ਨਾਲ-ਨਾਲ ਨੌਜਵਾਨ ਪੀੜ੍ਹੀ ਨੂੰ ਆਪਣੇ ਧਰਮ ਅਤੇ ਸੱਭਿਆਚਾਰ ਨਾਲ ਜੋੜਨਾ ਹੈ। ਮੀਟਿੰਗ ਦੌਰਾਨ ਰਾਮ ਨਾਥ ਸ਼ਰਮਾ, ਸੁਰੇਸ਼ ਭਾਰਦਵਾਜ, ਸੁਰਿੰਦਰ ਭਾਰਦਵਾਜ, ਰਾਜਕੁਮਾਰ, ਸੰਜੇ ਐਂਗਰੀਸ਼, ਵਰਿੰਦਰ ਕੁਮਾਰ, ਸਤਿੰਦਰ ਨਾਥ, ਕੁਲਦੀਪ ਭਾਰਦਵਾਜ, ਰਜੀਵ ਸ਼ਰਮਾ, ਪਵਨ ਕਪਿਲ, ਐਡਵੋਕੇਟ ਨਰਿੰਦਰ ਸ਼ਰਮਾ, ਅਨਿਲ ਅੱਤਰੀ, ਅਸ਼ੋਕ ਕੁਮਾਰ, ਚਰਨਜੀਤ ਸ਼ਰਮਾ, ਰਾਮ ਰੱਖਾ, ਐਡਵੋਕੇਟ ਨਵਨੀਤ ਭਾਰਦਵਾਜ, ਵਿਜੇ ਸ਼ਰਮਾ, ਰਾਮ ਨੀਲ ਸ਼ਰਮਾ, ਰਵਿੰਦਰ ਕੁਮਾਰ ਬਾਲੀ, ਤਰਸੇਮ ਸ਼ਰਮਾ, ਕ੍ਰਿਸ਼ਨ ਭਾਰਦਵਾਜ, ਰਵਿੰਦਰ ਮੋਹਨ, ਰਾਮ ਨਾਥ ਸ਼ਰਮਾ ਅਤੇ ਧੀਰਜ ਮੋਹਨ ਸਮੇਤ ਵੱਡੀ ਗਿਣਤੀ ਵਿਚ ਸਭਾ ਦੇ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਸ਼ਾਮਿਲ ਹੋਣ ਵਾਲਿਆਂ ਨੂੰ ਦਿੱਤਾ ਜਾਵੇਗਾ ਬਣਦਾ ਮਾਣ ਸਨਮਾਨ-ਰਾਜੂ ਖੰਨਾ ਕਿਹਾ-ਆਮ ਆਦਮੀ... ਅਗਲੀ ਖ਼ਬਰ ਅਕਾਲੀ ਦਲ ਤੇ ਭਾਜਪਾ ਹਲਕਾ ਫ਼ਤਹਿਗੜ੍ਹ ਸਾਹਿਬ ਦੀ ਅਹਿਮ ਮੀਟਿੰਗ ਅੱਜ-ਭੁੱਟਾ ਮੀਟਿੰਗ ਦੌਰਾਨ ਵੱਖ-ਵੱਖ ਮੁੱਦਿਆਂ ’ਤੇ ਹੋਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।