11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਅਮਰੀਕਾ 'ਚ ਵੱਸਦੇ ਘੁਮਾਣ ਪਰਿਵਾਰ ਦੀ ਨੂੰ ਹ ਤਨੀਸ਼ਾ ਕੌਰ ਪਰਿਵਾਰ ਸਮੇਤ ਸ੍ਰੀ ਨਾਮਦੇਵ ਦਰਬਾਰ ਘੁਮਾਣ ਵਿਖੇ ਹੋਏ ਨਤਮਸਤਕ

ਅਜੀਤ ਡੈਸਕ 01-01-2026
ਘੁਮਾਣ, 31 ਦਸੰਬਰ (ਬੰਮਰਾਹ)- ਅਮਰੀਕਾ ਵਿਚ ਵੱਸਦੇ ਘੁਮਾਣ ਪਰਿਵਾਰ ਦੀ ਨੂੰ ਹ ਅਤੇ ਜੋਰਾਵਰ ਸਿੰਘ ਘੁਮਾਣ ਦੀ ਮੰਗੇਤਰ ਤਨੀਸ਼ਾ ਕੌਰ ਆਪਣੇ ਪਰਿਵਾਰ ਸਮੇਤ ਸ੍ਰੀ ਨਾਮਦੇਵ ਦਰਬਾਰ ਘੁਮਾਣ ਵਿਖੇ ਨਤਮਸਤਕ ਹੋਏ | ਉਨ੍ਹਾਂ ਨਾਲ ਉਨ੍ਹਾਂ ਦੇ ਪਿਤਾ ਰਾਜਵਿੰਦਰ ਸਿੰਘ ਬੈਂਸ ਯੂ.ਐੱਸ.ਏ., ਮਾਤਾ ਤਜਿੰਦਰ ਕੌਰ ਬੈਂਸ ਯੂ.ਐੱਸ.ਏ. ਤੇ ਭਰਾ ਕਰਨ ਜੈ ਸਿੰਘ ਬੈਂਸ ਤੋਂ ਇਲਾਵਾ ਉਨ੍ਹਾਂ ਦੇ ਰਿਸ਼ਤੇਦਾਰ ਵੀ ਮੌਜੂਦ ਸਨ | ਇਸ ਮੌਕੇ ਉਨ੍ਹਾਂ ਇਸ ਅਸਥਾਨ ਦੇ ਦਰਸ਼ਨ ਦੀਦਾਰ ਕੀਤੇ ਅਤੇ ਭਗਤ ਨਾਮਦੇਵ ਜੀ ਦੀ ਸਮਾਧ ਅਸਥਾਨ 'ਤੇ ਵੀ ਮੱਥਾ ਟੇਕਿਆ, ਉਪਰੰਤ ਸ੍ਰੀ ਨਾਮਦੇਵ ਦਰਬਾਰ ਕਮੇਟੀ ਦੇ ਸਕੱਤਰ ਤੇ ਸਾਬਕਾ ਸਰਪੰਚ ਨਰਿੰਦਰ ਸਿੰਘ ਨਿੰਦੀ ਨੇ ਬੈਂਸ ਪਰਿਵਾਰ ਨੂੰ ਭਗਤ ਨਾਮਦੇਵ ਜੀ ਦੇ ਇਸ ਅਸਥਾਨ ਦੇ ਇਤਿਹਾਸ ਤੋਂ ਜਾਣੂ ਕਰਵਾਇਆ | ਪ੍ਰਬੰਧਕ ਕਮੇਟੀ ਵਲੋਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਸ੍ਰੀ ਨਾਮਦੇਵ ਦਰਬਾਰ ਕਮੇਟੀ ਦੇ ਸਰਪ੍ਰਸਤ ਹਰਜਿੰਦਰ ਸਿੰਘ ਬਾਵਾ, ਪ੍ਰਧਾਨ ਤਰਸੇਮ ਸਿੰਘ ਬਾਵਾ, ਸਕੱਤਰ ਮਨਜਿੰਦਰ ਸਿੰਘ ਬਿੱਟੂ, ਜਾਇੰਟ ਸਕੱਤਰ ਸਰਬਜੀਤ ਸਿੰਘ ਬਾਵਾ, ਮਾਸਟਰ ਗੁਰਮੁਖ ਸਿੰਘ ਮੁੱਖ ਸਲਾਹਕਾਰ, ਸੰਤੋਖ ਸਿੰਘ ਸ਼ਾਹ, ਸੁਖਬੀਰ ਸਿੰਘ ਟਿੰਮੀ ਤੋਂ ਇਲਾਵਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਰਿੰਦਰ ਸਿੰਘ ਮਿੱਠੂ ਭਰਥ, ਗੁਰਵਿੰਦਰ ਸਿੰਘ ਬੰਮਰਾਹ, ਪ੍ਰਧਾਨ ਗੁਰਨਾਮ ਸਿੰਘ ਅਠਵਾਲ, ਮਾਸਟਰ ਸੁਖਦੇਵ ਸਿੰਘ ਦਕੋਹਾ, ਜਸਬੀਰ ਸਿੰਘ ਜੱਸ ਸੰਧਵਾਂ, ਜੋਗਿੰਦਰ ਸਿੰਘ ਰੰਧਾਵਾ, ਮਾਸਟਰ ਤਰਪਿੰਦਰਪਾਲ ਸਿੰਘ ਭੱਟੀਵਾਲ, ਲੈਕਚਰਾਰ ਗੁਰਨਾਮ ਸਿੰਘ ਮੰਡ, ਵਰਕਸ ਮੈਨੇਜਰ ਬਲਜੀਤ ਸਿੰਘ ਪੰਡੋਰੀ, ਲੈਕਚਰਾਰ ਮੈਡਮ ਪਰਮਜੀਤ ਕੌਰ, ਮਾਸਟਰ ਹਰਬੰਸ ਸਿੰਘ ਮਢਿਆਲਾ, ਗੁਰਵਿੰਦਰ ਸਿੰਘ ਬੱਬੀ ਸੰਧਵਾਂ, ਹਰਮੀਤ ਸਿੰਘ ਸੰਧੂ ਸਾਬਕਾ ਸਰਪੰਚ, ਸਰਪੰਚ ਮਨਦੀਪ ਸਿੰਘ ਮਹਿਮਦ, ਸਾ. ਸਰਪੰਚ ਹਰਦੇਵ ਸਿੰਘ ਬੱਦੋਵਾਲ ਤੇ ਹੋਰ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬ ਦੀ ਬਿਹਤਰੀ ਲਈ ਸਾਰੇ ਗਿਲੇ ਸ਼ਿਕਵੇ ਦੂਰ ਕਰ ਕੇ ਸ਼ੋ੍ਰਮਣੀ ਅਕਾਲੀ ਦਲ ਨੂੰ ਤਕੜਾ ਕਰਨ ਲਈ ਇਕਜੁੱਟ ਹੋਣ ਲੋਕ : ਸ... ਅਗਲੀ ਖ਼ਬਰ ਗੁਰਦੁਆਰਾ ਗੁਰੂਆਣਾ ਸਾਹਿਬ ਪਿੰਡ ਵੈਰੋਨੰਗਲ ਤੋਂ ਨਗਰ ਕੀਰਤਨ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।