21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਸ੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ 'ਚ ਗਣਤੰਤਰ ਦਿਵਸ ਮਨਾਇਆ

ਅਜੀਤ ਡੈਸਕ 26-01-2026
ਬਟਾਲਾ, 25 ਜਨਵਰੀ (ਸਤਿੰਦਰ ਸਿੰਘ)-ਸ੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਠੀਕਰੀਵਾਲ ਰੋਡ ਕਾਦੀਆਂ ਵਿਖੇ ਗਣਤੰਤਰ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਸਮਾਗਮ ਦਾ ਆਰੰਭ ਸਭ ਤੋਂ ਪਹਿਲਾਂ ਸਕੂਲ ਕਮੇਟੀ ਪ੍ਰਧਾਨ ਰੋਬਨਪ੍ਰੀਤ ਸਿੰਘ ਸੰਧੂ ਵਲੋਂ ਤਿਰੰਗਾ ਲਹਿਰਾ ਕੇ ਕੀਤਾ ਗਿਆ | ਸਕੂਲ ਐੱਨ.ਸੀ.ਸੀ. ਯੂਨਿਟ ਵਲੋਂ ਸ਼ਾਨਦਾਰ ਮਾਰਚ ਪਾਸਟ ਕਰਕੇ ਤਿਰੰਗੇ ਨੂੰ ਸਲਾਮੀ ਦਿੱਤੀ ਗਈ, ਉਪਰੰਤ ਸਕੂਲ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਜਜ਼ਬੇ ਨੂੰ ਦਰਸਾਉਂਦੇ ਹੋਏ ਗੀਤ, ਕਵਿਤਾਵਾਂ ਤੇ ਕੋਰੀਓਗ੍ਰਾਫ਼ੀਆਂ ਪੇਸ਼ ਕੀਤੀਆਂ | ਸਕੂਲ ਮੈਨੇਜਿੰਗ ਡਾਇਰੈਕਟਰ ਪਰਮਜੀਤ ਕੌਰ ਸੰਧੂ ਤੇ ਪਿ੍ੰਸੀਪਲ ਸੁਰਿੰਦਰ ਸਿੰਘ ਭੰਗੂ ਨੇ ਆਪਣੇ ਸੰਬੋਧਨ 'ਚ ਵਿਦਿਆਰਥੀਆਂ ਤੇ ਸਮੂਹ ਸਟਾਫ਼ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ | ਦੇਸ਼ ਭਗਤੀ ਦੇ ਜਜ਼ਬੇ ਨੂੰ ਸਲਾਮ ਕਰਦੇ ਇਸ ਪ੍ਰੋਗਰਾਮ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ | ਇਸ ਮੌਕੇ ਕੋਆਰਡੀਨੇਟਰ ਮੈਡਮ ਕਵਲਜੀਤ ਕੌਰ, ਸਕੂਲ ਐੱਨ.ਸੀ.ਸੀ. ਯੂਨਿਟ ਦੇ ਇੰਚਾਰਜ ਸੂਬੇਦਾਰ ਸੇਵਾਮੁਕਤ ਜਸਬੀਰ ਸਿੰਘ, ਜਾਫਰ ਨਦੀਮ, ਹਿਨਾ ਸ਼ਰਮਾ, ਨਵਦੀਪ ਕੌਰ, ਅਮਨਦੀਪ ਕੌਰ ਨਾਗੀ, ਜੀਨਤ ਪ੍ਰਵੀਨ, ਸੁਖਪ੍ਰੀਤ ਸਿੰਘ ਆਦਿ ਹਾਜ਼ਰ ਸੀ |
ਪਿਛਲੀ ਖ਼ਬਰ ਹੈਰੋਇਨ ਸਮੇਤ ਇਕ ਗਿ੍ਫ਼ਤਾਰ ਅਗਲੀ ਖ਼ਬਰ ਬੁਲਟ ਮੋਟਰਸਾਈਕਲ ਵਲੋਂ ਟੱਕਰ ਮਾਰ ਦੇਣ ਕਾਰਨ ਸਕੂਟੀ ਸਵਾਰ 4 ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।