21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਅਜੀਤ ਡੈਸਕ 26-01-2026
ਕਿਲ੍ਹਾ ਲਾਲ ਸਿੰਘ, 25 ਜਨਵਰੀ (ਬਲਬੀਰ ਸਿੰਘ)-ਪੰਜਾਬ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਕਿਲ੍ਹਾ ਲਾਲ ਸਿੰਘ ਦੀ ਪੁਲਿਸ ਨੂੰ ਸਫ਼ਲਤਾ ਮਿਲੀ, ਜਦ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ | ਇਸ ਸਬੰਧੀ ਥਾਣਾ ਮੁਖੀ ਇੰਸਪੈਕਟਰ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਦਵਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਮਿਰਜਾਜਾਨ ਨੂੰ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਪਿੰਡ ਮਿਰਜਾਜਾਨ ਦੇ ਸੂਏ ਤੋਂ ਗਿ੍ਫ਼ਤਾਰ ਕੀਤਾ, ਜਿਸ ਕੋਲੋਂ ਤਲਾਸ਼ੀ ਲੈਣ 'ਤੇ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਮੁਜ਼ਰਮ ਖ਼ਿਲਾਫ਼ ਬਣਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ | ਥਾਣਾ ਮੁਖੀ ਪ੍ਰਭਜੋਤ ਸਿੰਘ ਨੇ ਕਿਹਾ ਕਿ ਕਿਸੇ ਵੀ ਨਸ਼ਾ ਤਸਕਰ ਜਾਂ ਗੈਂਗਸਟਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ |
ਪਿਛਲੀ ਖ਼ਬਰ ਰਾਵੀ ਦਰਿਆ ਦੇ ਪੱਤਨ ਮਕੌੜਾ 'ਤੇ ਪਲਟੂਨ ਪੁਲ ਦਾ ਰੈਂਪ ਮੁੜ ਬਣਾਇਆ ਤੇ ਆਵਾਜਾਈ ਕੀਤੀ ਬਹਾਲ ਅਗਲੀ ਖ਼ਬਰ ਸ੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ 'ਚ ਗਣਤੰਤਰ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।