21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਰਾਵੀ ਦਰਿਆ ਦੇ ਪੱਤਨ ਮਕੌੜਾ 'ਤੇ ਪਲਟੂਨ ਪੁਲ ਦਾ ਰੈਂਪ ਮੁੜ ਬਣਾਇਆ ਤੇ ਆਵਾਜਾਈ ਕੀਤੀ ਬਹਾਲ

ਅਜੀਤ ਡੈਸਕ 26-01-2026
ਬਹਿਰਾਮਪੁਰ, 25 ਜਨਵਰੀ (ਪ੍ਰੋ: ਬਲਬੀਰ ਸਿੰਘ ਕੋਲਾ)-ਰਾਵੀ ਦਰਿਆ ਦੇ ਪੱਤਨ ਮਕੌੜਾ 'ਤੇ ਦਰਿਆ 'ਚ ਪਾਣੀ ਦਾ ਪੱਧਰ ਘੱਟ ਹੋ ਜਾਣ ਤੋਂ ਬਾਅਦ ਲੋਕ ਨਿਰਮਾਣ ਵਿਭਾਗ ਵਲੋਂ ਪਲਟੂਨ ਪੁਲ ਦੇ ਪਾਣੀ ਵਿਚ ਰੁੜ੍ਹ ਗਏ ਹਿੱਸੇ 'ਤੇ ਦੁਬਾਰਾ ਮਿੱਟੀ ਪਾ ਕੇ ਪਲਟੂਨ ਪੁਲ ਆਵਾਜਾਈ ਨੰੂ ਚਾਲੂ ਕਰ ਦਿੱਤਾ ਗਿਆ ਹੈ | ਇਸ ਸਬੰਧੀ ਪਲਟੂਨ ਪੁਲ ਦੇ ਇੰਚਾਰਜ ਸੁਰਿੰਦਰ ਸਿੰਘ ਨੇ ਦੱਸਿਆ ਕਿ ਕੱਲ੍ਹ ਦਰਿਆ 'ਚ ਪਾਣੀ ਦਾ ਪੱਧਰ ਵੱਧ ਜਾਣ ਕਰਕੇ ਪਲਟੂਨ ਪੁਲ ਦਾ ਕੱਚੇ ਰਸਤੇ ਦਾ ਹਿੱਸਾ ਪਾਣੀ ਵਿਚ ਰੁੜ੍ਹ ਗਿਆ ਸੀ | ਉਸ ਨੰੂ ਵਿਭਾਗ ਵਲੋਂ ਜੇ.ਸੀ.ਬੀ. ਮਸ਼ੀਨ ਦੀ ਸਹਾਇਤਾ ਨਾਲ ਪੂਰਾ ਕਰਕੇ ਆਵਾਜਾਈ ਲਈ ਖੋਲ੍ਹ ਦਿੱਤਾ ਗਿਆ ਹੈ | ਜਿਸ ਕਰਕੇ ਰਾਵੀ ਦਰਿਆ ਤੋਂ ਪਾਰ ਪੈਂਦੇ ਇਲਾਕੇ ਦੇ ਪਿੰਡਾਂ ਦੇ ਲੋਕਾਂ ਨੰੂ ਦਰਿਆ ਤੋਂ ਪਾਰ ਲੰਘਣ ਦੇ ਸਬੰਧ ਵਿਚ ਕੋਈ ਸਮੱਸਿਆ ਨਹੀਂ ਹੈ | ਸਭ ਕੁਝ ਆਮ ਦੀ ਤਰ੍ਹਾਂ ਨਾਲ ਚੱਲ ਰਿਹਾ ਹੈ | ਸਮੱਸਿਆ ਦਾ ਹੱਲ ਸਮੇਂ ਸਿਰ ਹੋ ਜਾਣ ਨਾਲ ਲੋਕ ਖੁਸ਼ ਹਨ |
ਪਿਛਲੀ ਖ਼ਬਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਕੱਲ੍ਹ ਅਗਲੀ ਖ਼ਬਰ ਹੈਰੋਇਨ ਸਮੇਤ ਇਕ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।