22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਗੁੱਡਵਿਲ ਸਕੂਲ 'ਚ ਗਣਤੰਤਰ ਦਿਵਸ ਸੰਬੰਧੀ ਪ੍ਰਭਾਵਸ਼ਾਲੀ ਸਮਾਗਮ

ਅਜੀਤ ਡੈਸਕ 26-01-2026
ਬਟਾਲਾ, 25 ਜਨਵਰੀ (ਸਤਿੰਦਰ ਸਿੰਘ)-ਗੁੱਡਵਿਲ ਇੰਟਰਨੈਸ਼ਨਲ ਸਕੂਲ ਢਡਿਆਲਾ ਨੱਤ (ਸੀ.ਬੀ.ਐੱਸ.ਈ.) ਦੀ ਡਾਕਟਰ ਰਬਿੰਦਰ ਨਾਥ ਸਾਹਿਤਕ ਕਲੱਬ ਤੇ ਬੁੱਕ ਰੀਡਰ ਕਲੱਬ ਵਲੋਂ ਸਾਂਝੇ ਤੌਰ 'ਤੇ ਗਣਤੰਤਰ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਗੁਰਦਿਆਲ ਸਿੰਘ ਚੇਅਰਮੈਨ ਵਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ | ਉਨ੍ਹਾਂ ਵਿਦਿਆਰਥੀਆਂ ਨੂੰ ਦੱਸਿਆ ਕਿ ਅਸੀਂ ਇਸ ਵਾਰ 77ਵਾਂ ਗਣਤੰਤਰ ਦਿਵਸ ਮਨਾ ਰਹੇ ਹਾਂ | ਇਸ ਮੌਕੇ ਮੁੱਖ ਮਹਿਮਾਨ ਗੁਰਦਿਆਲ ਸਿੰਘ ਨੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਗਣਤੰਤਰ ਦਿਵਸ ਮਨਾਉਣ ਦੀ ਸਾਰਥਿਕਤਾ ਇਸ ਵਿਚ ਹੈ ਕਿ ਅਸੀਂ ਆਪਣਾ ਕੰਮ ਤਨਦੇਹੀ ਨਾਲ ਕਰੀਏ ਤੇ ਦੇਸ਼ ਦੇ ਵਿਕਾਸ ਵਿਚ ਯੋਗਦਾਨ ਪਾਈਏ | ਡਾਇਰੈਕਟਰ-ਪਿ੍ੰਸੀਪਲ ਜਸਬਿੰਦਰ ਕੌਰ ਵਲੋਂ ਕਲੱਬ ਮੈਂਬਰਾਂ ਦੀ ਪ੍ਰੋਗਰਾਮ ਨੂੰ ਸੁਚੱਜੇ ਢੰਗ ਨਾਲ ਕਰਨ ਲਈ ਸ਼ਲਾਘਾ ਕੀਤੀ ਤੇ ਸਾਰਿਆਂ ਨੂੰ ਇਸ ਦਿਨ ਦੀ ਵਧਾਈ ਦਿੱਤੀ | ਪ੍ਰੋਗਰਾਮ ਦਾ ਸੰਚਾਲਨ ਹਰਪ੍ਰੀਤ ਸਿੰਘ ਵਲੋਂ ਕੀਤਾ ਗਿਆ | ਇਸ ਮੌਕੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬ 'ਚ ਕਾਨੂੰਨ ਵਿਵਸਥਾ ਨਾਂਅ ਦੀ ਕੋਈ ਚੀਜ਼ ਨਹੀਂ-ਜਸਪਾਲ ਸਿੰਘ ਤੱਤਲਾ ਅਗਲੀ ਖ਼ਬਰ ਲਾਈਟਾਂ ਦੇ ਪੋਲਾਂ 'ਤੇ ਲੱਗੇ ਇਸ਼ਤਿਹਾਰਬਾਜ਼ੀ ਦੇ ਬੋਰਡ ਸ਼ਹਿਰ ਦੀ ਦਿੱਖ ਨੰੂ ਕਰ ਰਹੇ ਖ਼ਰਾਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।