22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਵੁੱਡ ਬਲਾਜ਼ਮ ਸਕੂਲ ਬਟਾਲਾ 'ਚ ਗਣਤੰਤਰ ਦਿਵਸ ਮਨਾਇਆ

ਅਜੀਤ ਡੈਸਕ 26-01-2026
ਬਟਾਲਾ, 25 ਜਨਵਰੀ (ਸਤਿੰਦਰ ਸਿੰਘ)-ਵੁੱਡ ਬਲਾਜ਼ਮ ਸਕੂਲ ਵਿਚ ਵਿਦਿਆਰਥੀਆਂ ਵਲੋਂ ਗਣਤੰਤਰ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਇਹ ਸਮਾਗਮ ਸਕੂਲ ਦੇ ਚੇਅਰਮੈਨ ਡਾ. ਸਤਨਾਮ ਸਿੰਘ ਨਿੱਜਰ, ਚੇਅਰਪਰਸਨ ਡਾ. ਸਤਿੰਦਰ ਕੌਰ ਨਿੱਜਰ, ਸਕੂਲ ਦੀ ਅਕੈਡਮਿਕ ਡਾਇਰੈਕਟਰ ਸ਼੍ਰੀਮਤੀ ਵਸੁਧਾ ਸ਼ਰਮਾ ਤੇ ਸਕੂਲ ਦੀ ਮੁੱਖ ਅਧਿਆਪਕਾ ਗੁਰਮੀਨ ਕੌਰ ਦੀ ਰਹਿਨੁਮਾਈ ਤੇ ਦੇਖ-ਰੇਖ ਹੇਠ ਸਮਾਪਤ ਹੋਇਆ | ਇਸ ਮੌਕੇ ਵਿਦਿਆਰਥੀਆਂ ਵਲੋਂ ਭਾਗ ਲਿਆ ਗਿਆ | ਬੱਚਿਆਂ ਵਲੋਂ ਪੇਸ਼ ਕੀਤੇ ਸੰਗੀਤ, ਨਾਚ ਤੇ ਦੇਸ਼ ਭਗਤੀ ਗੀਤਾਂ ਨੇ ਸਭ ਨੂੰ ਮੰਤਰ ਮੁਗਧ ਕਰ ਦਿੱਤਾ | ਪ੍ਰੋਗਰਾਮ ਰਾਹੀਂ ਬੱਚਿਆਂ ਨੇ ਗਣਤੰਤਰ ਦਿਵਸ ਦੀ ਮਹੱਤਤਾ ਦਰਸਾਉਂਦਿਆਂ ਦੇਸ਼ ਭਗਤੀ ਦੀ ਭਾਵਨਾ ਨੂੰ ਮਜ਼ਬੂਤੀ ਨਾਲ ਪ੍ਰਗਟ ਕੀਤਾ | ਕਾਰਜਕ੍ਰਮ ਦੇ ਅੰਤ 'ਚ ਸਕੂਲ ਦੀ ਮੁੱਖ ਅਧਿਆਪਕਾ ਗੁਰਮੀਨ ਕੌਰ ਨੇ ਵਿਦਿਆਰਥੀਆਂ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਨੂੰ ਜੀਵਨ ਵਿਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਵਿਖੇ ਗਣਤੰਤਰ ਦਿਵਸ ਮਨਾਇਆ ਅਗਲੀ ਖ਼ਬਰ ਪੰਜਾਬ 'ਚ ਕਾਨੂੰਨ ਵਿਵਸਥਾ ਨਾਂਅ ਦੀ ਕੋਈ ਚੀਜ਼ ਨਹੀਂ-ਜਸਪਾਲ ਸਿੰਘ ਤੱਤਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।