22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਭੋਗ 'ਤੇ ਵਿਸ਼ੇਸ਼:- ਸੁਖਵਿੰਦਰ ਸਿੰਘ ਕਲੇਰ ਖੁਰਦ

ਅਜੀਤ ਡੈਸਕ 26-01-2026
ਨੌਸ਼ਹਿਰਾ ਮੱਝਾ ਸਿੰਘ-ਸੁਖਵਿੰਦਰ ਸਿੰਘ ਦਾ ਜਨਮ 1960 ਨੂੰ ਪਿਤਾ ਖਰੈਤਾ ਸਿੰਘ ਦੇ ਗ੍ਰਹਿ ਵਿਖੇ ਮਾਤਾ ਬਚਨ ਕੌਰ ਦੀ ਕੁੱਖੋਂ ਪਿੰਡ ਕਲੇਰ ਖੁਰਦ ਜ਼ਿਲ੍ਹਾ ਗੁਰਦਾਸਪੁਰ ਵਿਖੇ ਹੋਇਆ | ਉਨ੍ਹਾਂ ਆਪਣੀ ਮੁੱਢਲੀ ਸਿੱਖਿਆ ਪਿੰਡ ਦੇ ਪ੍ਰਾਇਮਰੀ ਸਕੂਲ ਤੋਂ ਕੀਤੀ ਤੇ ਸ੍ਰੀ ਗੁਰੂ ਅਰਜਨ ਦੇਵ ਹਾਈ ਸਕੂਲ ਬੁਰਜ ਸਾਹਿਬ ਧਾਰੀਵਾਲ ਤੋਂ ਮੈਟਿ੍ਕ ਪਾਸ ਕਰਨ ਉਪਰੰਤ ਆਪਣੇ ਕਾਰੋਬਾਰ 'ਚ ਉਨ੍ਹਾਂ ਸਖ਼ਤ ਮਿਹਨਤ ਕਰਕੇ ਮੁਹਾਰਤ ਹਾਸਲ ਕੀਤੀ | ਉਨ੍ਹਾਂ ਦਾ ਵਿਆਹ ਬੀਬੀ ਰਾਜ ਕੌਰ ਨਾਲ ਹੋਇਆ | ਉਨ੍ਹਾਂ ਦੇ ਘਰ 2 ਪੁੱਤਰ ਯਾਦਵਿੰਦਰ ਸਿੰਘ, ਰਵਿੰਦਰ ਸਿੰਘ ਤੇ 3 ਧੀਆਂ ਨੇ ਜਨਮ ਲਿਆ, ਜੋ ਆਪਣੇ ਪਰਿਵਾਰਾਂ 'ਚ ਚੰਗਾ ਜੀਵਨ ਬਤੀਤ ਕਰ ਰਹੇ ਹਨ | ਸੁਖਵਿੰਦਰ ਸਿੰਘ ਧਾਰਮਿਕ ਬਿਰਤੀ ਵਾਲੇ ਇਨਸਾਨ ਸਨ |
ਉਨ੍ਹਾਂ ਦਾ ਕਾਂਗਰਸ ਪਾਰਟੀ 'ਚ ਖ਼ਾਸਾ ਆਧਾਰ ਸੀ ਤੇ ਵਿਧਾਨ ਸਭਾ ਹਲਕਾ ਬਟਾਲਾ ਦੇ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਅਮਨਦੀਪ ਜੈਂਤੀਪੁਰ ਦੇ ਨਜ਼ਦੀਕੀ ਸਾਥੀ ਮੰਨੇ ਜਾਂਦੇ ਸਨ | ਪਿਛਲੇ ਦਿਨੀ 18 ਜਨਵਰੀ ਨੂੰ ਅਚਾਨਕ ਹਾਰਟ ਅਟੈਕ ਆ ਜਾਣ ਕਾਰਨ ਉਹ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਸਨ | ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਨਮਿਤ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ 27 ਜਨਵਰੀ ਦਿਨ ਮੰਗਲਵਾਰ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ 12 ਵਜੇ ਪੈਣਗੇ | ਉਪਰੰਤ 12:30 ਵਜੇ ਤੋਂ 2 ਵਜੇ ਤੱਕ ਕੀਰਤਨ ਤੇ ਸ਼ਰਧਾਂਜ਼ਲੀ ਸਮਾਗਮ ਗੁਰਦੁਆਰਾ ਸਾਹਿਬ ਪਿੰਡ ਕਲੇਰ ਖੁਰਦ ਨੇੜੇ ਨੌਸ਼ਹਿਰਾ ਮੱਝਾ ਸਿੰਘ, ਜ਼ਿਲ੍ਹਾ ਗੁਰਦਾਸਪੁਰ ਵਿਖੇ ਹੋਵੇਗਾ |
-ਰਵੀ ਭਗਤ
ਪਿਛਲੀ ਖ਼ਬਰ ਮਿਡ-ਡੇਅ-ਮੀਲ ਵਰਕਰ ਯੂਨੀਅਨ ਨੇ ਕੈਬਨਿਟ ਮੰਤਰੀ ਭੱੁਲਰ ਨੂੰ ਦਿੱਤਾ ਮੰਗ ਪੱਤਰ <br/> ਅਗਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਵਿਖੇ ਗਣਤੰਤਰ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।