23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਛੀਨਾ ਦਾ ਰਾਕੇਸ਼ ਵਿਲੀਅਮ ਵਲੋਂ ਸਾਥੀਆਂ ਸਮੇਤ ਸਵਾਗਤ

ਅਜੀਤ ਡੈਸਕ 26-01-2026
ਧਾਰੀਵਾਲ, 25 ਜਨਵਰੀ (ਜੇਮਸ ਨਾਹਰ)-ਹੈਲਥ ਸਿਸਟਮ ਕਾਰਪੋਰੇਸ਼ਨ ਪੰਜਾਬ ਦੇ ਨਵ-ਨਿਯੁਕਤ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਦਾ ਪੰਜਾਬ ਮੈਡੀਕਲ ਲੈਬ ਟੈਕਨੀਸ਼ੀਅਨ ਐਸੋਸੀਏਸ਼ਨ ਦੇ ਸੂਬਾ ਚੇਅਰਮੈਨ ਰਾਕੇਸ਼ ਵਿਲੀਅਮ ਦੀ ਅਗਵਾਈ ਹੇਠ ਜਥੇਬੰਦੀ ਦੇ ਹੋਰ ਮੈਂਬਰਾਂ ਵਲੋਂ ਹਾਰ ਪਾ ਕੇ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਗਈਆਂ |
ਇਹ ਜਾਣਕਾਰੀ ਦਿੰਦਿਆਂ ਚੇਅਰਮੈਨ ਰਾਕੇਸ਼ ਵਿਲੀਅਮ ਨੇ ਦੱਸਿਆ ਕਿ ਗੁਰਸ਼ਰਨ ਸਿੰਘ ਛੀਨਾ ਬਹੁਤ ਹੀ ਮਾਣਮੱਤੀ ਸ਼ਖ਼ਸੀਅਤ ਹਨ ਤੇ ਆਪਣੇ ਕੰਮਕਾਜ ਨੂੰ ਬੜੇ ਹੀ ਸੁਚੱਜੇ ਢੰਗ ਨਾਲ ਕਰਨ ਦੀ ਕਾਬਲੀਅਤ ਰੱਖਦੇ ਹਨ, ਇਸ ਲਈ ਉਨ੍ਹਾਂ ਦੀ ਅਗਵਾਈ ਹੇਠ ਹੈਲਥ ਸਿਸਟਮ ਕਾਰਪੋਰੇਸ਼ਨ ਦਾ ਢਾਂਚਾ ਹੋਰ ਵੀ ਮਜ਼ਬੂਤ ਹੋਏਗਾ ਤੇ ਸਿਸਟਮ ਦੇ ਸਾਰੇ ਕੰਮ ਬੜੇ ਹੀ ਵਧੀਆ ਤਰੀਕੇ ਦੇ ਨਾਲ ਹੋਣਗੇ | ਉਨ੍ਹਾਂ ਕਿਹਾ ਕਿ ਪੰਜਾਬ ਮੈਡੀਕਲ ਲੈਬ ਟੈਕਨੀਸ਼ੀਅਨ ਐਸੋਸੀਏਸ਼ਨ ਨੂੰ ਨਵ-ਨਿਯੁਕਤ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਨੇ ਭਰੋਸਾ ਦਵਾਇਆ ਕਿ ਉਹ ਸਾਰਿਆਂ ਨੂੰ ਨਾਲ ਲੈ ਕੇ ਚੱਲਣਗੇ ਤੇ ਕਮੀਆਂ ਤੁਰੱਟੀਆਂ ਨੂੰ ਦੂਰ ਕਰਨ ਵਿਚ ਆਪਣੀ ਅਹਿਮ ਭੂਮਿਕਾ ਨਿਭਾਉਣਗੇ ਤੇ ਕਿਸੇ ਨੂੰ ਵੀ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਨਹੀਂ ਆਉਣ ਦੇਣਗੇ | ਇਸ ਤੋਂ ਇਲਾਵਾ ਤਰੱਕੀ ਨੂੰ ਲੈ ਕੇ ਜੋ ਵੀ ਮੰਗਾਂ ਹਨ, ਉਨ੍ਹਾਂ ਨੂੰ ਜਲਦ ਪੂਰਾ ਕਰ ਕਰਨਗੇ | ਇਸ ਮੌਕੇ ਬਲਦੇਵ ਸਿੰਘ ਝੰਡੇਰ ਸੂਬਾ ਪ੍ਰਧਾਨ ਅਤੇ ਐਸੋਸੀਏਸ਼ਨ ਦੇ ਹੋਰ ਅਹੁਦੇਦਾਰ ਤੇ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਇਕ ਮੀਲ ਪੱਥਰ ਸਾਬਿਤ ਹੋਵੇਗੀ- ਇਕਬਾਲ ਮਸੀਹ, ਰਾਜ ਰਾਣੀ ਅਗਲੀ ਖ਼ਬਰ ਐਕਟਿਵਾ ਮਾਰ ਕੇ ਨੌਜਵਾਨ ਨੂੰ ਜ਼ਖ਼ਮੀ ਕਰਨ ਦੇ ਮਾਮਲੇ 'ਚ ਕਈਆਂ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।