24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ 31 ਜਨਵਰੀ ਤੱਕ ਡਰੋਨ ਕੈਮਰਿਆਂ ਨੂੰ ਚਲਾਉਣ/ਉਡਾਉਣ 'ਤੇ ਪਾਬੰਦੀ ਦੇ ਹੁਕਮ ਜਾਰੀ

ਅਜੀਤ ਡੈਸਕ 26-01-2026
ਗੁਰਦਾਸਪੁਰ, 25 ਜਨਵਰੀ (ਅਸ਼ੋਕ ਸ਼ਰਮਾ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੁਰਦਾਸਪੁਰ ਗੁਰਸਿਮਰਨ ਸਿੰਘ ਢਿੱਲੋਂ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ 22.01.2026 ਤੋਂ 31.01.2026 ਤੱਕ ਡਰੋਨ ਕੈਮਰਿਆਂ ਨੂੰ ਚਲਾਉਣ/ਉਡਾਉਣ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ | ਹੁਕਮਾਂ 'ਚ ਦਫ਼ਤਰ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ ਇੰਟੈਲੀਜੈਂਸ ਪੰਜਾਬ ਵਲੋਂ ਆਪਣੇ ਦਫ਼ਤਰ ਦੇ ਪੱਤਰ ਰਾਹੀਂ ਦੱਸਿਆ ਗਿਆ ਕਿ 26 ਜਨਵਰੀ 2026 ਨੂੰ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ ਸਰਕਾਰੀ ਕਾਲਜ ਗੁਰਦਾਸਪੁਰ ਦੇ ਸਟੇਡੀਅਮ 'ਚ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਇਸ ਦੇ ਮੱਦੇਨਜ਼ਰ ਹਰ ਤਰ੍ਹਾਂ ਦੇ ਪੁਖ਼ਤਾ ਸੁਰੱਖਿਆ ਪ੍ਰਬੰਧ ਕੀਤੇ ਜਾਣੇ ਲਾਜ਼ਮੀ ਹਨ, ਤਾਂ ਜੋ ਕੋਈ ਵੀ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ | ਇਸ ਤਹਿਤ ਡਰੋਨ ਕੈਮਰਿਆਂ ਨੂੰ ਚਲਾਉਣ/ਉਡਾਉਣ 'ਤੇ ਪਾਬੰਦੀ ਲਗਾਉਣੀ ਵੀ ਜ਼ਰੂਰੀ ਬਣ ਜਾਂਦੀ ਹੈ, ਕਿਉਂਕਿ ਡਰੋਨ ਕੈਮਰਿਆਂ ਦਾ ਫ਼ਾਇਦਾ ਉਠਾਉਂਦੇ ਹੋਏ ਕੁਝ ਸ਼ਰਾਰਤੀ ਅਨਸਰ ਕਿਸੇ ਮੰਦਭਾਗੀ ਘਟਨਾ ਨੂੰ ਅੰਜਾਮ ਦੇ ਸਕਦੇ ਹਨ | ਇਸ ਲਈ ਇਹ ਹੁਕਮ ਜਾਰੀ ਕੀਤਾ ਗਿਆ ਹੈ |
ਪਿਛਲੀ ਖ਼ਬਰ ਹੜ੍ਹਾਂ ਕਾਰਨ ਸਰਹੱਦੀ ਖੇਤਰ ਦੀਆਂ ਟੁੱਟੀਆਂ ਸੜਕਾਂ ਤੇ ਸੜਕਾਂ ਦੀਆਂ ਬਰਮਾਂ ਦੀ ਸਾਰ ਲੈਣ ਦੀ ਪ੍ਰਸ਼ਾਸਨ ਤੋਂ ਮੰਗ ਅਗਲੀ ਖ਼ਬਰ ਪਿੰਡ ਬਲੱਗਣ ਦੇ ਕਿਸਾਨ ਆਗੂ ਸੁਖਦੇਵ ਸਿੰਘ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।