25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨਾਲ ਬਦਲੇਗਾ ਪੰਜਾਬ ਦਾ ਸਿਹਤ ਢਾਂਚਾ-ਠੇਕੇਦਾਰ ਅਮਰਜੀਤ ਸਿੰਘ

ਅਜੀਤ ਡੈਸਕ 26-01-2026
ਪਠਾਨਕੋਟ, 25 ਜਨਵਰੀ (ਸੰਧੂ)-ਆਮ ਆਦਮੀ ਪਾਰਟੀ ਦੇ ਐਸ.ਸੀ. ਵਿੰਗ ਦੇ ਮਾਝਾ ਜ਼ੋਨ ਇੰਚਾਰਜ ਅਤੇ ਸੀਨੀਅਰ ਆਗੂ ਠੇਕੇਦਾਰ ਅਮਰਜੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਪੰਜਾਬ ਦੇ ਸਿਹਤ ਖੇਤਰ ਵਿਚ ਇਕ ਇਤਿਹਾਸਕ ਬਦਲਾਅ ਲਿਆਏਗੀ | ਉਨ੍ਹਾਂ ਕਿਹਾ ਕਿ 10 ਲੱਖ ਤੱਕ ਮੁਫ਼ਤ ਤੇ ਕੈਸ਼ਲੈਸ ਇਲਾਜ ਦੀ ਸੁਵਿਧਾ ਵਾਲੀ ਇਸ ਯੋਜਨਾ ਨੂੰ ਲਾਗੂ ਕਰਕੇ ਪੰਜਾਬ ਦੇਸ਼ ਦਾ ਪਹਿਲਾ ਰਾਜ ਬਣ ਗਿਆ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ 22 ਜਨਵਰੀ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕਰਕੇ ਜਨਹਿਤ ਵਿਚ ਇਕ ਹਿੰਮਤਵਾਰ ਤੇ ਦੂਰ-ਦਰਸ਼ੀ ਕਦਮ ਚੁੱਕਿਆ ਗਿਆ ਹੈ | ਇਸ ਯੋਜਨਾ ਤਹਿਤ ਰਾਜ ਦੇ ਹਰ ਪਰਿਵਾਰ ਨੂੰ 10 ਲੱਖ ਤੱਕ ਦਾ ਮੁਫ਼ਤ ਇਲਾਜ ਉਪਲੱਬਧ ਕਰਵਾਇਆ ਜਾਵੇਗਾ, ਜਿਸ ਨਾਲ ਗ਼ਰੀਬ, ਮੱਧ ਵਰਗ ਅਤੇ ਲੋੜਵੰਦ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੇਗੀ | ਇਸ ਨਾਲ ਲੋਕਾਂ ਨੂੰ ਮਹਿੰਗੇ ਨਿੱਜੀ ਇਲਾਜ ਦੇ ਬੋਝ ਤੋਂ ਰਾਹਤ ਮਿਲੇਗੀ ਤੇ ਉਨ੍ਹਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਾਪਤ ਹੋਣਗੀਆਂ |
ਪਿਛਲੀ ਖ਼ਬਰ ਵਿੱਦਿਆ ਐਜੂਕੇਸ਼ਨ ਸੁਸਾਇਟੀ ਵਲੋਂ ਕੀਤਾ ਗਿਆ ਪ੍ਰੋਜੈਕਟ ਅਗਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਪਿੱਦੀ ਵਿਖੇ ਮਨਾਇਆ 77ਵਾਂ ਗਣਤੰਤਰ ਦਿਵਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।