15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਲਿਟਲ ਏਾਜਲਸ ਪਬਲਿਕ ਸਕੂਲ ਬਸਾਉ ਬਾੜਮਾਂ ਵਿਖੇ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ

ਅਜੀਤ ਡੈਸਕ 29-01-2026
ਨਰੋਟ ਜੈਮਲ ਸਿੰਘ, 28 ਜਨਵਰੀ (ਸ਼ਸ਼ੀ ਕੁਮਾਰ)-ਲਿਟਲ ਏਾਜਲਸ ਪਬਲਿਕ ਸਕੂਲ ਬਸਾਊ ਬਾੜਮਾਂ ਵਿਖੇ ਪਿ੍ੰਸੀਪਲ ਨੀਤੂ ਬਾਲਾ ਦੀ ਅਗਵਾਈ ਹੇਠ 77ਵਾਂ ਗਣਤੰਤਰ ਦਿਵਸ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ | ਇਸ ਮੌਕੇ ਸਕੂਲ ਦੇ ਬੱਚਿਆਂ ਵਲੋਂ ਸਕੂਲ ਨੂੰ ਦੇਸ਼ ਭਗਤੀ ਦੇ ਰੰਗਾਂ ਵਿਚ ਰੰਗਿਆ ਹੋਇਆ ਸੀ | ਵਿਦਿਆਰਥੀਆਂ ਨੇ ਪ੍ਰੋਗਰਾਮ ਵਿਚ ਬਹੁਤ ਉਤਸ਼ਾਹ ਅਤੇ ਜੋਸ਼ ਨਾਲ ਹਿੱਸਾ ਲਿਆ | ਆਪਣੇ ਮਨਮੋਹਕ ਪ੍ਰਦਰਸ਼ਨਾਂ ਨਾਲ ਸਾਰਿਆਂ ਦਾ ਮਨ ਮੋਹ ਲਿਆ | ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਪੇਸ਼ ਕੀਤੇ, ਜਿਸ ਨਾਲ ਮਾਹੌਲ ਦੇਸ਼ ਭਗਤੀ ਨਾਲ ਭਰ ਗਿਆ | ਉਨ੍ਹਾਂ ਨੇ ਭਾਰਤੀ ਸੰਵਿਧਾਨ ਦੀ ਮਹੱਤਤਾ 'ਤੇ ਵੀ ਚਾਨਣਾ ਪਾਇਆ ਅਤੇ ਇਸ ਨਾਲ ਸਬੰਧਿਤ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ | ਬੱਚਿਆਂ ਦੇ ਪ੍ਰਦਰਸ਼ਨ ਦੀ ਹਾਜ਼ਰ ਲੋਕਾਂ ਨੇ ਪ੍ਰਸ਼ੰਸਾ ਕੀਤੀ | ਇਸ ਮੌਕੇ ਸਕੂਲ ਪਿ੍ੰਸੀਪਲ ਨੀਤੂ ਬਾਲਾ ਅਤੇ ਸਕੂਲ ਦੇ ਹੋਰ ਸਟਾਫ਼ ਮੈਂਬਰਾਂ ਨੇ ਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ | ਉਨ੍ਹਾਂ ਬੱਚਿਆਂ ਨੂੰ ਦੇਸ਼ ਦੀ ਸੇਵਾ ਵਿਚ ਸਰਗਰਮੀ ਨਾਲ ਹਿੱਸਾ ਲੈਣ, ਚੰਗੇ ਨਾਗਰਿਕ ਬਣਨ ਅਤੇ ਸੰਵਿਧਾਨ ਦੀਆਂ ਕਦਰਾਂ-ਕੀਮਤਾਂ ਨੂੰ ਅਪਣਾਉਣ ਲਈ ਉਤਸ਼ਾਹਿਤ ਕੀਤਾ | ਇਸ ਮੌਕੇ ਸੋਨਾਲੀ ਸ਼ਰਮਾ, ਪ੍ਰੀਤੀ, ਅੰਜਲੀ ਅਤੇ ਮਿਸ ਮਨੀਸ਼ਾ ਮੌਜੂਦ ਸਨ |
ਪਿਛਲੀ ਖ਼ਬਰ ਭਾਰਤੀ ਜਨਤਾ ਪਾਰਟੀ ਯੁਵਾ ਆਗੂ ਵਰੁਣ ਵਿੱਕੀ ਨੇ ਗਣਤੰਤਰ ਦਿਵਸ ਮੌਕੇ ਦੁਨੇਰਾ ਵਿਖੇ ਕੱਢਿਆ ਤਿਰੰਗਾ ਮਾਰਚ ਅਗਲੀ ਖ਼ਬਰ ਹੈੱਡ ਵਰਕਸ ਦੇ ਐੱਸ.ਡੀ.ਓ. ਰੋਹਿਤ ਭਾਸਕਰ ਨੇ ਲਹਿਰਾਇਆ ਤਿਰੰਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।