15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਗਣਤੰਤਰ ਦਿਵਸ ਮੌਕੇ ਪੰਜਾਬ ਰਾਜ ਦਿਹਾੜੀ ਅਜੀਵਕਾ ਮਿਸ਼ਨ ਦੁਆਰਾ ਝਾਕੀਆਂ ਕੱਢੀਆਂ

ਅਜੀਤ ਡੈਸਕ 29-01-2026
ਧਾਰਕਲਾਂ, 28 ਜਨਵਰੀ (ਨਰੇਸ਼ ਪਠਾਨੀਆ)-ਦੇਸ਼ ਦੇ 77ਵੇਂ ਗਣਤੰਤਰ ਦਿਵਸ ਮੌਕੇ ਪੰਜਾਬ ਰਾਜ ਦਿਹਾਤੀ ਅਜੀਵਿਕਾ ਮਿਸ਼ਨ ਵਲੋਂ ਉਤਸ਼ਾਹ ਨਾਲ ਸ਼ੁੱਭ ਦਿਹਾੜਾ ਮਨਾਇਆ ਗਿਆ | ਜਿਸ ਤਹਿਤ ਮਿਸ਼ਨ ਵਲੋਂ ਗ੍ਰਾਮੀਣ ਵਿਕਾਸ ਅਤੇ ਮਹਿਲਾ ਸ਼ਸ਼ਕਤੀਕਰਨ ਨੰੂ ਵਾਧਾ ਦੇਣ ਦੇ ਲਈ ਕਈ ਮਨਮੋਹਕ ਝਾਕੀਆਂ ਦਾ ਆਯੋਜਨ ਕੀਤਾ ਗਿਆ | ਇਹ ਆਯੋਜਨ ਜ਼ਿਲ੍ਹੇ ਦੇ ਏ.ਡੀ.ਸੀ. (ਡੀ.) ਜਸਵੰਤ ਸਿੰਘ, ਜ਼ਿਲ੍ਹਾ ਕੋਆਰਡੀਨੇਟਰ ਮੈਡਮ ਨਿਧੀ ਮਹਿਤਾ, ਜ਼ਿਲ੍ਹਾ ਪ੍ਰੋਗਰਾਮ ਪ੍ਰਬੰਧਕ ਰਾਜੇਸ਼ ਕੁਮਾਰ ਅਤੇ ਹੋਰਾਂ ਦੀ ਦੇਖਰੇਖ 'ਚ ਗਣਤੰਤਰ ਦਿਵਸ ਦੀ ਪਰੇਡ 'ਚ ਸ਼ਾਮਿਲ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਕੋਆਰਡੀਨੇਟਰ ਨਿਧੀ ਮਹਿਤਾ, ਜ਼ਿਲ੍ਹਾ ਪ੍ਰੋਗਰਾਮ ਪ੍ਰਬੰਧਕ ਰਾਜੇਸ਼ ਕੁਮਾਰ, ਕੋਆਰਡੀਨੇਟਰ ਮਨਜੀਤ ਸਿੰਘ, ਸਿਲੰਦਰ ਵਰਮਾ, ਪ੍ਰਧਾਨ ਪ੍ਰਵੀਨ ਕੁਮਾਰੀ, ਸ਼ਾਲੂ ਡਡਵਾਲ, ਮਾਸਟਰ ਟਰੇਨਰ ਨੀਲਮ ਦੇਵੀ ਅਤੇ ਜਯੋਤੀ ਦੇਵੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਅਮਨ ਭੱਲਾ ਕਾਲਜ ਆਫ਼ ਐਜੂਕੇਸ਼ਨ ਪਿੰਡ ਕੋਟਲੀ ਵਿਖੇ ਮਨਾਇਆ ਪਰਾਕਰਮ ਦਿਵਸ ਅਗਲੀ ਖ਼ਬਰ ਐਵਲੋਨ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਵਿਖੇ ਮਨਾਇਆ 16ਵਾਂ ਰਾਸ਼ਟਰੀ ਵੋਟਰ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।