05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਦੀ ਪ੍ਰੀਖਿਆਵਾਂ ਸੰਬੰਧੀ ਕਰਵਾਇਆ ਧਾਰਮਿਕ ਸਮਾਗਮ

ਅਜੀਤ ਡੈਸਕ 31-01-2026
ਪਠਾਨਕੋਟ, 30 ਜਨਵਰੀ (ਸੰਧੂ)-ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਪਠਾਨਕੋਟ ਵਿਖੇ ਬੱਚਿਆਂ ਦੇ ਸਲਾਨਾ ਪ੍ਰੀਖਿਆਵਾਂ ਦੇ ਸਬੰਧ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੇ ਅਖੰਡ ਪਾਠ ਸਾਹਿਬ ਜੋ 28 ਜਨਵਰੀ ਨੂੰ ਸ਼ੁਰੂ ਕਰਵਾਏ ਗਏ ਸਨ, ਜਿਨ੍ਹਾਂ ਦੇ ਅੱਜ ਭੋਗ ਪਾਏ ਗਏ | ਸਕੂਲ ਦੇ ਪਿ੍ੰਸੀਪਲ ਰਚਨਾ ਅਹੂਜਾ ਦੀ ਅਗਵਾਈ ਵਿਚ ਬੱਚਿਆਂ ਨੇ ਰਸਭਿੰਨਾ ਕੀਰਤਨ ਕੀਤਾ | ਸਮਾਗਮ ਵਿਚ ਐਲ.ਕੇ.ਜੀ. ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਮਿਊਜ਼ਿਕ ਅਧਿਆਪਕ ਪਰਮਜੀਤ ਸਿੰਘ ਗੁਰਾਇਆ ਦੀ ਦੇਖ ਰੇਖ ਹੇਠ ਕੀਰਤਨ ਰਾਹੀਂ ਗੁਰੂ ਮਹਾਰਾਜ ਜੀ ਦੀ ਵਡਿਆਈ ਕੀਤੀ | ਇਸ ਮੌਕੇ ਬੋਲਦਿਆਂ ਪਿ੍ੰਸੀਪਲ ਰਚਨਾ ਅਹੂਜਾ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਿਹਨਤ ਕਰਨੀ ਚਾਹੀਦੀ ਹੈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈ ਕੇ ਪ੍ਰੀਖਿਆਵਾਂ ਵਿਚ ਵਧੀਆ ਨਤੀਜੇ ਲਿਆਉਣੇ ਚਾਹੀਦੇ ਹਨ | ਇਸ ਮੌਕੇ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਸੀਨੀਅਰ ਮੈਂਬਰ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਤੇ ਦਵਿੰਦਰ ਸਿੰਘ ਮਿੰਟੂ ਨੇ ਵੀ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਲਈ ਗੁਰੂ ਮਹਾਰਾਜ ਅੱਗੇ ਅਰਦਾਸ ਕੀਤੀ | ਪੰਜਾਬੀ ਅਧਿਆਪਕ ਰਮਨ ਕਾਲੀਆ ਨੇ ਵੀ ਵਿਦਿਆਰਥੀਆਂ ਨੂੰ ਮਿਹਨਤ ਕਰਨ ਲਈ ਪ੍ਰੇਰਿਆ | ਇਸ ਮੌਕੇ ਰਜਿੰਦਰ ਜੋਸ਼ੀ, ਵਰਿੰਦਰ ਭਨੋਟ, ਜਗਦੀਪ ਸਿੰਘ, ਵਿਨੇ ਸੈਣੀ, ਮੋਹਿਤ, ਵਿਕਾਸ ਗੁਪਤਾ, ਦੀਪਕ, ਸ਼ਰਨਜੀਤ, ਵੰਦਨਾ ਥਾਪਰ, ਸ਼ਾਲੂ ਸੈਣੀ, ਹਰਪ੍ਰੀਤ ਕੌਰ, ਰਚਨਾ, ਨੇਹਾ, ਚਿੱਤਰਾ ਪੁਰੀ, ਚਰਨਜੀਤ ਕੌਰ, ਵਿਭਾ ਰਾਜਪਾਲ, ਸਰਬਜੀਤ ਕੌਰ ਅਤੇ ਜਸਪ੍ਰੀਤ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮੁੱਖ ਮੰਤਰੀ ਬੀਮਾ ਯੋਜਨਾ ਤਹਿਤ 30 ਲੋਕਾਂ ਦੇ ਸਿਹਤ ਕਾਰਡ ਬਣਾਏ ਅਗਲੀ ਖ਼ਬਰ ਸੀਨੀਅਰ ਡਿਪਟੀ ਮੇਅਰ ਵਲੋਂ ਸ਼ੋਭਾ ਯਾਤਰਾ ਦਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।