05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਪਠਾਨਕੋਟ 'ਚ ਦੁਰਘਟਨਾ ਗ੍ਰਸਤ ਹੋਇਆ ਗਿੱਦੜ

ਅਜੀਤ ਡੈਸਕ 31-01-2026
ਪਠਾਨਕੋਟ, 30 ਜਨਵਰੀ (ਵਿਨੋਦ)-ਪਹਾੜਾਂ 'ਚ ਬਰਫ਼ਬਾਰੀ ਹੋਣ ਕਾਰਨ ਬਹੁਤ ਸਾਰੇ ਜੰਗਲੀ ਜਾਨਵਰ ਭੋਜਨ ਦੀ ਭਾਲ ਵਿਚ ਮੈਦਾਨੀ ਇਲਾਕਿਆਂ ਵੱਲ ਚਲੇ ਜਾਂਦੇ ਹਨ ਅਤੇ ਕਈ ਵਾਰ ਉਹ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ ਅਤੇ ਆਪਣੀ ਜਾਨ ਗੁਆ ਦਿੰਦੇ ਹਨ | ਅਜਿਹਾ ਹੀ ਕੁਝ ਪਠਾਨਕੋਟ ਦੇ ਖ਼ਾਨਪੁਰ ਚੌਕ ਵਿਚ ਦੇਖਣ ਨੂੰ ਮਿਲਿਆ, ਜਿੱਥੇ ਇਕ ਗਿੱਦੜ ਸੜਕ 'ਤੇ ਮਰਿਆ ਪਿਆ ਸੀ | ਉੱਥੋਂ ਲੰਘ ਰਹੇ ਇਕ ਨੌਜਵਾਨ ਨੇ ਦੇਖਿਆ ਕਿ ਕੁਝ ਕੁੱਤੇ ਇਸ ਨੂੰ ਖਾਣ ਦੀ ਕੋਸ਼ਿਸ਼ ਕਰ ਰਹੇ ਸਨ | ਨੌਜਵਾਨ ਨੇ ਤੁਰੰਤ ਕੁੱਤਿਆਂ ਨੂੰ ਉੱਥੋਂ ਭਜਾ ਦਿੱਤਾ ਤੇ ਗਿੱਦੜ ਨੂੰ ਸੜਕ ਤੋਂ ਹਟਾ ਕੇ ਦੂਜੀ ਜਗ੍ਹਾ 'ਤੇ ਰੱਖ ਦਿੱਤਾ ਅਤੇ ਇਸ ਬਾਰੇ ਸਾਰੀ ਜਾਣਕਾਰੀ ਜੰਗਲੀ ਵਣ ਜੀਵ ਅਧਿਕਾਰੀ ਨੂੰ ਦੇ ਦਿੱਤੀ | ਇਸ ਤੋਂ ਬਾਅਦ ਵਣ ਜੀਵ ਵਿਭਾਗ ਨੇ ਤੁਰੰਤ ਇਕ ਟੀਮ ਭੇਜੀ ਤੇ ਗਿੱਦੜ ਨੂੰ ਕਬਜ਼ੇ ਵਿਚ ਲੈ ਲਿਆ ਤੇ ਦੱਸਿਆ ਕਿ ਹੁਣ ਇਸ ਦੀ ਜਾਂਚ ਕਰਨ ਤੋਂ ਬਾਅਦ ਇਸ ਨੂੰ ਦੱਬ ਦਿੱਤਾ ਜਾਵੇਗਾ ਅਤੇ ਜਾਂਚ ਵਿਚ ਜੋ ਵੀ ਸਾਹਮਣੇ ਆਵੇਗਾ, ਉਸ 'ਤੇ ਕਾਰਵਾਈ ਕੀਤੀ ਜਾਵੇਗੀ |
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਢਾਕੀ ਵਿਖੇ ਗੁਰਮਤਿ ਸਮਾਗਮ ਕੱਲ੍ਹ ਅਗਲੀ ਖ਼ਬਰ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।