25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-02-2026

ਕੇਂਦਰੀ ਟਰੇਡ ਯੂਨੀਅਨਾਂ ਦੇ ਭਾਰਤ ਬੰਦ ਦੇ ਸੱਦੇ 'ਤੇ ਵੱਖ-ਵੱਖ ਥਾੲੀਂ ਪ੍ਰਦਰਸ਼ਨ

ਅਜੀਤ ਡੈਸਕ 13-02-2026
ਗੁਰਦਾਸਪੁਰ, 12 ਫਰਵਰੀ (ਗੁਰਪ੍ਰਤਾਪ ਸਿੰਘ)-ਕੇਂਦਰੀ ਟਰੇਡ ਯੂਨੀਅਨਾਂ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਉੱਪਰ ਗੁਰਦਾਸਪੁਰ ਦੀਆਂ ਟਰੇਡ ਯੂਨੀਅਨਾਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਵਿਸ਼ਾਲ ਰੈਲੀ ਕੀਤੀ ਗਈ | ਰੈਲੀ ਤੋਂ ਪਹਿਲਾਂ ਟਰੇਡ ਯੂਨੀਅਨਾਂ ਵਲੋਂ ਗੁਰੂ ਨਾਨਕ ਪਾਰਕ ਵਿਖੇ ਇਕੱਤਰ ਹੋਣ ਤੋਂ ਬਾਅਦ ਡੀ.ਸੀ ਦਫ਼ਤਰ ਤੱਕ ਰੋਸ ਮਾਰਚ ਕੀਤਾ ਗਿਆ | ਰੈਲੀ ਦੀ ਪ੍ਰਧਾਨਗੀ ਇਫਟੂ ਦੇ ਜੋਗਿੰਦਰ ਪਾਲ ਘੁਰਾਲਾ, ਸੀ.ਆਈ.ਟੀ.ਯੂ ਦੇ ਹਰਭਜਨ ਸਿੰਘ, ਏਟਕ ਦੇ ਸੁਭਾਸ਼ ਕੈਰੇ, ਸੀ.ਟੀ.ਯੂ ਦੇ ਜਗਜੀਤ ਸਿੰਘ, ਏਕਟੂ ਦੇ ਪ੍ਰੇਮ ਮਸੀਹ ਸੋਨਾ, ਟੀ.ਐੱਸ.ਯੂ ਦੇ ਸੰਜੀਵ ਸੈਣੀ, ਰਵੇਲ ਸਿੰਘ, ਬਲਵਿੰਦਰ ਸਿੰਘ ਉਧੀਪੁਰ, ਕੁਲਦੀਪ ਪੁਰੇਵਾਲ ਵਲੋਂ ਸਾਂਝੇ ਤੌਰ 'ਤੇ ਕੀਤੀ ਗਈ |ੇ ਸਟੇਜ ਸਕੱਤਰ ਦੀ ਭੂਮਿਕਾ ਧਿਆਨ ਸਿੰਘ ਠਾਕੁਰ ਵਲੋਂ ਨਿਭਾਈ ਗਈ | ਇਸ ਮੌਕੇ ਬੁਲਾਰਿਆਂ ਨੇ ਕੇਂਦਰ ਸਰਕਾਰ ਵਲੋਂ ਜਾਰੀ 4 ਲੇਬਰ ਕੋਡਾਂ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਗਾਤਾਰ ਮਜ਼ਦੂਰ ਵਿਰੋਧੀ ਫ਼ੈਸਲਿਆਂ 'ਤੇ ਮੋਹਰ ਲਗਾਈ ਜਾ ਰਹੀ ਹੈ | ਇਸ ਮੌਕੇ ਸੁਖਦੇਵ ਰਾਜ ਬਹਿਰਾਮਪੁਰ, ਰੂਪ ਸਿੰਘ ਪੱਡਾ, ਸੁਭਾਸ਼ ਕੈਰੇ, ਵਿਜੇ ਸੋਹਲ, ਬਲਵਿੰਦਰ ਸਿੰਘ ਉਦੀਪੁਰ, ਸੰਜੀਵ ਸੈਣੀ, ਕੁਲਦੀਪ ਪੁਰੇਵਾਲ ਆਦਿ ਬੁਲਾਰਿਆਂ ਵਲੋਂ ਸੰਬੋਧਨ ਕੀਤਾ ਗਿਆ | ਇਸ ਦੇ ਨਾਲ ਹੀ ਟਰੇਡ ਯੂਨੀਅਨਾਂ ਦੀ ਹਮਾਇਤ 'ਤੇ ਸੰਯੁਕਤ ਕਿਸਾਨ ਮੋਰਚੇ ਵਲੋਂ ਕਿਰਤੀ ਕਿਸਾਨ ਯੂਨੀਅਨ ਦੇ ਸਤਬੀਰ ਸਿੰਘ ਸੁਲਤਾਨੀ, ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਬਲਵਿੰਦਰ ਸਿੰਘ ਰਾਜੂ ਔਲਖ, ਜਮਹੂਰੀ ਕਿਸਾਨ ਸਭਾ ਦੇ ਮੱਖਣ ਸਿੰਘ ਕੁਹਾੜ, ਪੰਜਾਬ ਕਿਸਾਨ ਯੂਨੀਅਨ ਦੇ ਅਸ਼ਵਨੀ ਕੁਮਾਰ ਲੱਖਣ ਕਲਾਂ, ਕੁੱਲ ਹਿੰਦ ਕਿਸਾਨ ਸਭਾ ਦੇ ਬਲਵਿੰਦਰ ਸਿੰਘ ਮਰੜ, ਬੀ.ਕੇ.ਯੂ ਡਕੌਦਾ ਦੇ ਬਲਵਿੰਦਰ ਸਿੰਘ ਜੀਵਨਚੱਕ, ਕੁੱਲ ਹਿੰਦ ਕਿਸਾਨ ਸਭਾ ਜਗਜੀਤ ਸਿੰਘ ਅਲੂਣਾ, ਬੀ.ਕੇ.ਯੂ. ਉਗਰਾਹਾ ਦੇ ਗੁਰਮੁਖ ਸਿੰਘ ਖਹਿਰਾ, ਸਾਬਕਾ ਸੈਨਿਕ ਭਲਾਈ ਵਲੋਂ ਐੱਸ.ਪੀ ਸਿੰਘ ਗੋਸਲ, ਬੀ.ਕੇ.ਯੂ ਵਲੋਂ ਬਲਵੀਰ ਸਿੰਘ, ਜਮਹੂਰੀ ਅਧਿਕਾਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਡਾ: ਜਗਜੀਵਨ ਲਾਲ ਨੇ ਸੰਬੋਧਨ ਕੀਤਾ | ਟਰੇਡ ਯੂਨੀਅਨਾਂ ਵਲੋਂ ਚਾਰ ਲੇਬਰ ਕੋਡ, ਭਾਰਤ-ਅਮਰੀਕਾ ਵਪਾਰ ਅਤੇ ਬਿਜਲੀ ਸੋਧ ਬਿੱਲ ਰੱਦ ਕਰਵਾਉਣ ਲਈ ਦਿੱਤੇ ਧਰਨੇ ਵਿਚ ਮਿਡ ਡੇ ਮੀਲ ਵਰਕਰਾਂ, ਆਸ਼ਾ ਵਰਕਰਜ਼ ਯੂਨੀਅਨ ਅਤੇ ਫੈਸੀਲੀਟੇਟਰਜ ਯੂਨੀਅਨ ਵਲੋਂ ਵੀ ਇਸ ਰੋਸ ਪ੍ਰਦਰਸ਼ਨ ਵਿਚ ਹਿੱਸਾ ਲਿਆ ਗਿਆ | ਬਲਵਿੰਦਰ ਕੌਰ ਰਾਵਲਪਿੰਡੀ, ਬਲਵਿੰਦਰ ਕੌਰ ਅਲੀਸ਼ੇਰ, ਗੁਰਵਿੰਦਰ ਕੌਰ ਬਹਿਰਾਮਪੁਰ, ਗੁਰਪ੍ਰੀਤ ਕੌਰ ਕੋਹਾਲੀ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਕਾਰਕੰੁਨ ਇਸ ਰੋਸ ਪ੍ਰਦਰਸ਼ਨ ਵਿਚ ਸ਼ਾਮਿਲ ਹੋਏ | ਇਸ ਮੌਕੇ ਪਰਮਜੀਤ ਕੌਰ, ਵੀਨਾ ਰਾਣੀ, ਕਾਂਤਾ ਰਾਣੀ ਭੁੱਲਰ, ਸ਼ਿੰਦੀ ਨੌਸ਼ਹਿਰਾ ਮੱਝਾ ਸਿੰਘ, ਪੂਨਮ ਮਾਨ ਚੋਪੜਾ, ਸਮਾ ਦੇਵੀ ਦੋਰਾਂਗਲਾ ਅਤੇ ਸ਼ਰਨ ਕੰਡੀਲਾ ਹਾਜ਼ਰ ਰਹੇ |
ਬਿਜਲੀ ਮੁਲਾਜ਼ਮਾਂ ਨੇ ਕੀਤੀ ਹੜਤਾਲ
ਗੁਰਦਾਸਪੁਰ (ਚੱਕਰਾਜਾ)-ਅੱਜ ਕੇਂਦਰੀ ਟਰੇਡ ਯੂਨੀਅਨਾਂ ਵਲੋਂ ਦਿੱਤੇ ਦੇਸ਼ ਵਿਆਪੀ ਹੜਤਾਲ ਦੇ ਸੱਦੇ 'ਤੇ ਵੱਖ-ਵੱਖ ਜਥੇਬੰਦੀਆਂ ਵਲੋਂ ਹੜਤਾਲ ਤੇ ਰੋਸ ਧਰਨੇ ਦਿੱਤੇ ਗਏ | ਜਿਸ ਤਹਿਤ ਉਪ ਮੰਡਲ ਦਫ਼ਤਰ ਦੋਰਾਂਗਲਾ ਵਿਖੇ ਵੀ ਸਮੂਹ ਮੁਲਾਜ਼ਮ ਜਥੇਬੰਦੀਆਂ ਜਿਨ੍ਹਾਂ 'ਚ ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ, ਪੀ.ਐਸ.ਈ.ਬੀ ਇੰਪਲਾਈਜ਼ ਫੈਡਰੇਸ਼ਨ ਤੇ ਟੀ.ਐਸ.ਯੂ ਦੇ ਮੁਲਾਜ਼ਮਾਂ ਵਲੋਂ ਸਾਂਝੇ ਤੌਰ 'ਤੇ ਸਾਹਿਬ ਸਿੰਘ ਧਾਲੀਵਾਲ, ਸਤਨਾਮ ਸਿੰਘ ਅੱਲੜਪਿੰਡੀ ਤੇ ਰਵਿੰਦਰ ਸਿੰਘ ਦੀ ਅਗਵਾਈ ਹੇਠ ਹੜਤਾਲ ਕਰਕੇ ਮੋਦੀ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕੀਤਾ ਗਿਆ | ਇਸ ਮੌਕੇ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਬਿਜਲੀ ਬਿੱਲ ਪਾਸ ਕਰਕੇ ਲੋਕਾਂ ਦਾ ਘਾਣ ਕਰਨ ਜਾ ਰਹੀ ਹੈ, ਜਿਸ ਨੰੂ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਸਮੂਹ ਮੁਲਾਜ਼ਮਾਂ ਨੇ ਕੇਂਦਰ ਸਰਕਾਰ ਪਾਸੋਂ ਬਿਜਲੀ ਸੋਧ ਬਿੱਲ ਰੱਦ ਕਰਨ ਦੀ ਮੰਗ ਕੀਤੀ | ਇਸ ਮੌਕੇ ਵੱਡੀ ਗਿਣਤੀ ਵਿਚ ਮੁਲਾਜ਼ਮ ਹਾਜ਼ਰ ਸਨ |
ਸੀਟੂ ਤੇ ਹੋਰ ਜਥੇਬੰਦੀਆਂ ਵਲੋਂ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਵਿਰੁੱਧ ਪ੍ਰਦਰਸ਼ਨ
ਦੀਨਾਨਗਰ, (ਸੋਢੀ/ਸ਼ਰਮਾ)-ਕੇਂਦਰ ਸਰਕਾਰ ਦੀਆਂ ਜਨ ਵਿਰੋਧੀ ਆਰਥਿਕ ਨੀਤੀਆਂ ਤੇ ਪੰਜਾਬ ਸਰਕਾਰ ਦੀਆਂ ਕਿਸਾਨ, ਮਜ਼ਦੂਰ, ਮੁਲਾਜ਼ਮ ਤੇ ਪੈਨਸ਼ਨਰਜ਼ ਵਿਰੋਧੀ ਨੀਤੀਆਂ ਦੇ ਰੋਸ ਵਜੋਂ ਲੇਬਰ ਸ਼ੈੱਡ ਵਿਖੇ ਸੀਟੂ ਦੇ ਆਗੂਆਂ ਤੇ ਹੋਰ ਭਰਾਤਰੀ ਜਥੇਬੰਦੀਆਂ ਵਲੋਂ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਬੁਲਾਰਿਆਂ ਨੇ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਦੀ ਕੜੇ ਸ਼ਬਦਾਂ 'ਚ ਨਿੰਦਾ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਕਾਰਪੋਰੇਟ ਪੱਖੀ ਹਨ | ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਕਿਸਾਨ, ਮਜ਼ਦੂਰਾਂ, ਕਰਮਚਾਰੀਆਂ ਤੇ ਛੋਟੇ ਵਪਾਰੀਆਂ ਨੂੰ ਪ੍ਰੇਸ਼ਾਨੀਆਂ ਪੇਸ਼ ਆ ਰਹੀਆਂ ਹਨ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਰਮਚਾਰੀਆਂ ਦਾ 15 ਫ਼ੀਸਦੀ ਡੀ.ਏ ਤੇ 2.59 ਦੇ ਫੈਕਟਰ ਨੂੰ ਤੁਰੰਤ ਲਾਗੂ ਕਰੇ, ਨਹੀਂ ਤਾਂ ਕਰਮਚਾਰੀ ਸਰਕਾਰ ਵਿਰੁੱਧ ਜ਼ੋਰਦਾਰ ਸੰਘਰਸ਼ ਸ਼ੁਰੂ ਕਰਨਗੇ | ਇਸ ਮੌਕੇ ਰਣਧੀਰ ਸਿੰਘ, ਕਮਲ ਸਿੰਘ, ਗੁਰੀਆ, ਕੁਲਦੀਪ ਕੌਰ, ਰੇਖਾ, ਰਘੁਵਿੰਦਰ ਕੌਰ, ਸੋਮਾ, ਅਰਚਨਾ, ਪੁਸ਼ਪਾ ਰਾਣੀ, ਪਿਆਰਾ ਸਿੰਘ, ਦਲਜੀਤ ਸਿੰਘ, ਤਰਜੀਤ ਸਿੰਘ, ਰਤਨ ਸਿੰਘ, ਜਗਤਾਰ, ਚਮਨ ਲਾਲ, ਤਰਲੋਕ ਸਿੰਘ, ਸੱਤਮਾਲ, ਪ੍ਰਕਾਸ਼, ਭਜਨ,ਕਸ਼ਮੀਰਾ ਦੇਸ ਭਗਤ, ਸੂਬਾ ਸਿੰਘ, ਕਸ਼ਮੀਰਾ ਲਾਲ, ਕਾਲਾ, ਰਘੁਬੀਰ, ਓਮ ਪ੍ਰਕਾਸ਼, ਦੁਨੀ ਚੰਦ, ਸੁਦੇਸ਼ ਕੁਮਾਰ, ਕਰਨ, ਮਹਿੰਦਰ, ਬਲਬੀਰ, ਜੱਸਾ, ਰਜਨੀਸ਼, ਸਾਹਿਬ ਸਿੰਘ, ਜਗਦੀਸ਼ ਰਾਜ, ਰਾਜਨ, ਕਿਸ਼ਨ, ਸੁਸ਼ੀਲ, ਰਮੇਸ਼ , ਸ਼ਿਵ ਲਾਲ, ਬਿੱਲਾ ਗਿੱਲ, ਬਿਕਰਮ, ਜੀਤਾ, ਬਿੱਟੂ, ਰਾਜ ਕੁਮਾਰ, ਬਿਸ਼ਨ, ਰਿਸ਼ੀ ਪਾਲ, ਸੱਜਣ ਸਿੰਘ, ਹਰਜਿੰਦਰ ਕੌਰ, ਕੁਲਦੀਪ, ਪ੍ਰੇਮ ਨਾਥ, ਰਾਕੇਸ਼, ਨਰੇਸ਼, ਜੋਗਿੰਦਰ, ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ |
ਕੇਂਦਰ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ
ਗੁਰਦਾਸਪੁਰ (ਗੁਰਪ੍ਰਤਾਪ ਸਿੰਘ)-ਭਾਰਤ ਅਤੇ ਅਮਰੀਕਾ ਵਿਚਕਾਰ ਹੋਣ ਵਾਲੇ ਵਪਾਰ ਸਮਝੌਤੇ ਦੇ ਵਿਰੋਧ 'ਚ ਵੱਖ-ਵੱਖ ਕਿਸਾਨ-ਮਜ਼ਦੂਰ ਸੰਗਠਨਾਂ ਵਲੋਂ ਦਿੱਤੇ ਦੇਸ਼ ਵਿਆਪੀ ਹੜਤਾਲ ਦੇ ਸੱਦੇ ਦੇ ਤਹਿਤ ਆਮ ਆਦਮੀ ਪਾਰਟੀ ਵਲੋਂ ਵੀ ਇਸ ਹੜਤਾਲ ਤੇ ਕਿਸਾਨਾਂ ਦੇ ਵਿਰੋਧ ਦਾ ਪੂਰਨ ਸਮਰਥਨ ਕੀਤਾ ਗਿਆ | ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਵਲੋਂ ਵਪਾਰ ਵਿੰਗ ਦੇ ਜ਼ਿਲ੍ਹਾ ਚੇਅਰਮੈਨ ਸਿਮਰਜੀਤ ਸਿੰਘ ਸਾਬ ਦੀ ਅਗਵਾਈ ਹੇਠ ਸ਼ਹਿਰ ਦੇ ਹਨੰੂਮਾਨ ਚੌਕ 'ਚ ਵਪਾਰ ਸਮਝੌਤੇ ਦੇ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ | ਰੋਸ ਪ੍ਰਦਰਸ਼ਨ 'ਚ ਹਲਕੇ ਦੇ ਇੰਚਾਰਜ ਰਮਨ ਬਹਿਲ ਵੀ ਉਚੇਚੇ ਤੌਰ 'ਤੇ ਸ਼ਾਮਿਲ ਹੋਏ ਤੇ ਉਨ੍ਹਾਂ ਵਲੋਂ ਸੰਬੋਧਨ ਕੀਤਾ ਗਿਆ | ਪਾਰਟੀ ਦੇ ਵਪਾਰ ਵਿੰਗ ਦੇ ਜ਼ਿਲ੍ਹਾ ਚੇਅਰਮੈਨ ਸਿਮਰਜੀਤ ਸਿੰਘ ਸਾਬ ਤੇ ਆਗੂਆਂ ਨੇ ਕਿਹਾ ਕਿ ਇਹ ਵਪਾਰ ਸਮਝੌਤਾ ਭਾਰਤੀ ਖੇਤੀਬਾੜੀ ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਵੇਗਾ, ਕਿਉਂਕਿ ਅਮਰੀਕਾ ਨੂੰ ਭਾਰਤੀ ਬਾਜ਼ਾਰ ਵਿਚ ਵੇਚੇ ਜਾਣ ਵਾਲੇ ਡੇਅਰੀ ਉਤਪਾਦਾਂ ਤੇ ਹੋਰ ਖੇਤੀਬਾੜੀ ਉਤਪਾਦਾਂ 'ਤੇ ਕੋਈ ਟੈਕਸ ਨਹੀਂ ਦੇਣਾ ਪਵੇਗਾ | ਜਿਸ ਦੇ ਨਤੀਜੇ ਵਜੋਂ ਉਹ ਸਸਤੇ ਉਤਪਾਦਾਂ ਨਾਲ ਭਾਰਤੀ ਬਾਜ਼ਾਰ ਵਿਚ ਦਾਖਲ ਹੋਵੇਗਾ | ਉਨ੍ਹਾਂ ਕਿਹਾ ਕਿ ਅਮਰੀਕਾ ਦੇ ਦਬਾਅ ਹੇਠ ਭਾਰਤ ਵਲੋਂ ਦਸਤਖ਼ਤ ਕੀਤੇ ਗਏ ਹਨ, ਇਸ ਲਈ ਸਮਝੌਤੇ ਨੂੰ ਜਲਦ ਰੱਦ ਕੀਤਾ ਜਾਣਾ ਚਾਹੀਦਾ ਹੈ | ਇਸ ਮੌਕੇ ਵੱਡੀ ਗਿਣਤੀ 'ਚ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਹਾਜ਼ਰ ਰਹੇ |
ਬਿਜਲੀ ਕਰਮਚਾਰੀਆਂ ਨੇ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਕੀਤਾ ਪ੍ਰਦਰਸ਼ਨ
ਦੀਨਾਨਗਰ (ਸੋਢੀ/ਸ਼ਰਮਾ)-ਕੇਂਦਰੀ ਟਰੇਡ ਯੂਨੀਅਨਾਂ, ਫੈਡਰੇਸ਼ਨਾਂ ਤੇ ਨੈਸ਼ਨਲ ਕੋਆਰਡੀਨੇਸ਼ਨ ਕਮੇਟੀ ਆਫ਼ ਇਲੈਕਟਿ੍ਸਿਟੀ ਇੰਪਲਾਈਜ਼ ਐਂਡ ਇੰਜੀਨੀਅਰਜ਼ ਦੇ ਸੱਦੇ 'ਤੇ ਬਿਜਲੀ ਮੁਲਾਜ਼ਮ ਸੰਘਰਸ਼ਸ਼ੀਲ ਮੋਰਚੇ 'ਚ ਸ਼ਾਮਿਲ ਜਥੇਬੰਦੀਆਂ ਦੇ ਫੈਸਲੇ ਅਨੁਸਾਰ ਕੇਂਦਰ ਸਰਕਾਰ ਦੀਆਂ ਕਿਸਾਨ, ਮਜ਼ਦੂਰ ਤੇ ਮੁਲਾਜ਼ਮ ਵਿਰੋਧੀ ਨੀਤੀਆਂ ਦੇ ਰੋਸ ਵਜੋਂ ਬਿਜਲੀ ਮੁਲਾਜ਼ਮਾਂ ਵਲੋਂ ਇਕ ਰੋਜ਼ਾ ਹੜਤਾਲ ਕਰਕੇ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ | ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਮੁਲਾਜ਼ਮਾਂ ਨੇ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੀ ਕੜੇ ਸ਼ਬਦਾਂ ਵਿਚ ਨਿੰਦਾ ਕੀਤੀ | ਇਸ ਮੌਕੇ ਰਵੀ ਦਾਸ ਸੈਣੀ, ਪੈਨਸ਼ਨ ਐਸੋਸੀਏਸ਼ਨ ਦੇ ਆਗੂ ਦੇਸ ਰਾਜ, ਈਸ਼ਵਰ ਭਲਾ, ਜੋਗਿੰਦਰ ਮੰਜ, ਸੁੰਨੀ ਮੰਜ, ਵਿੱਦਿਆ ਸਾਗਰ ਪ੍ਰਦੀਪ ਸੈਣੀ, ਸੁਰਿੰਦਰ ਪਾਲ, ਸ਼ਸ਼ੀ ਪਾਲ, ਕਮਲ ਸਿੰਘ ਤੇ ਸੰਦੀਪ ਕੁਮਾਰ ਆਦਿ ਹਾਜ਼ਰ ਸਨ |
ਦੇਸ਼ ਵਿਆਪੀ ਹੜਤਾਲ ਦਾ ਦਿਹਾਤੀ ਤੇ ਸ਼ਹਿਰੀ ਖੇਤਰ 'ਚ ਰਿਹਾ ਮਿਲਿਆ ਜੁਲਿਆ ਹੁੰਗਾਰਾ
ਬਿਜਲੀ ਮੁਲਾਜ਼ਮਾਂ ਕੈਸ਼ ਕਾਉਂਟਰ ਰੱਖੇ ਬੰਦ-ਆਮ ਆਦਮੀ ਪਾਰਟੀ ਨੇ ਦਿੱਤਾ ਧਰਨਾ
ਗੁਰਦਾਸਪੁਰ, (ਅਸ਼ੋਕ ਸ਼ਰਮਾ)-ਕੇਂਦਰ ਸਰਕਾਰ ਦੀਆਂ ਨੀਤੀਆਂ ਵਿਰੁੱਧ ਟਰੇਡ ਯੂਨੀਅਨਾਂ ਤੇ ਵੱਖ-ਵੱਖ ਕਿਸਾਨ, ਮਜ਼ਦੂਰਾਂ ਜਥੇਬੰਦੀਆਂ ਦੇ ਸੱਦੇ 'ਤੇ ਅੱਜ ਦੇਸ਼ ਵਿਆਪੀ ਹੜਤਾਲ ਨੂੰ ਦਿਹਾਤੀ ਤੇ ਸ਼ਹਿਰੀ ਖੇਤਰ ਅੰਦਰ ਮਿਲਿਆ ਜੁਲਿਆ ਅਸਰ ਦੇਖਣ ਨੂੰ ਮਿਲਿਆ ਤੇ ਲੋਕ ਦੇ ਕੰਮਕਾਜ ਪਹਿਲਾਂ ਵਾਂਗ ਹੀ ਚੱਲਦੇ ਰਹੇ, ਸਿਰਫ਼ ਬੈਂਕ ਤੇ ਕੁਝ ਸਰਕਾਰੀ ਅਦਾਰਿਆਂ 'ਚ ਕੰਮ ਪ੍ਰਭਾਵਿਤ ਹੋਇਆ | ਜਦੋਂ ਇਸ ਪ੍ਰਤੀਨਿਧ ਨੇ ਬੱਸ ਅੱਡਾ ਗੁਰਦਾਸਪੁਰ ਦਾ ਦੌਰਾ ਕੀਤਾ ਤਾਂ ਨਿੱਜੀ ਬੱਸਾਂ ਚੱਲ ਰਹੀਆਂ ਸਨ ਤੇ ਸਵਾਰੀਆਂ ਨੂੰ ਕੋਈ ਮੁਸ਼ਕਿਲ ਨਹੀਂ ਸੀ ਆ ਰਹੀ, ਸਿਰਫ਼ ਪੰਜਾਬ ਰੋਡਵੇਜ਼ ਤੇ ਪੀ.ਆਰ.ਟੀ.ਸੀ ਦੀਆਂ ਬੱਸਾਂ ਬੰਦ ਦੇਖੀਆਂ ਗਈਆਂ | ਇਸ ਤੋਂ ਇਲਾਵਾ ਬਾਜ਼ਾਰ ਵੀ ਆਮ ਵਾਂਗ ਖੁੱਲੇ੍ਹ ਰਹੇ | ਇਸ ਹੜਤਾਲ ਦੌਰਾਨ ਬਿਜਲੀ ਮੁਲਾਜ਼ਮਾਂ ਵਲੋਂ ਕੈਸ਼ ਕਾਉਂਟਰ ਬੰਦ ਰੱਖੇ ਗਏ, ਜਿਸ ਨਾਲ ਸਾਰਾ ਦਿਨ ਦਫ਼ਤਰੀ ਕੰਮਕਾਜ ਠੱਪ ਰਿਹਾ | ਜਦੋਂ ਕਿ ਪੰਡੋਰੀ ਮਹੰਤਾਂ ਸਬ ਡਵੀਜ਼ਨ ਵਲੋਂ ਕੰਮ ਚੱਲਦਾ ਰਿਹਾ | ਇਸੇ ਤਰ੍ਹਾਂ ਬੈਂਕ ਵੀ ਭਾਵੇਂ ਖੁੱਲੇ੍ਹ ਸਨ | ਪਰ ਲੈਣ-ਦੇਣ ਦਾ ਕੰਮ ਬੰਦ ਰਹਿਣ ਕਾਰਨ ਲੋਕਾਂ ਨੰੂ ਮੁਸ਼ਕਿਲ ਪੇਸ਼ ਆਈ | ਬੈਂਕ ਮੁਲਾਜ਼ਮ ਆਗੂਆਂ ਨੇ ਮੰਗ ਕੀਤੀ ਕਿ ਬੈਂਕਾਂ ਵਿਚ ਨਵੀਂ ਭਰਤੀ ਕੀਤੀ ਜਾਵੇ ਤੇ ਮੁਲਾਜ਼ਮਾਂ 'ਤੇ ਕੰਮ ਦਾ ਬੋਝ ਘਟਾਇਆ ਜਾਵੇ |
ਸਰਕਲ ਹੈੱਡ ਕੁਆਰਟਰ ਵਿਖੇ ਪੀ.ਐਸ.ਈ.ਬੀ ਇੰਪਲਾਈਜ਼ ਫੈਡਰੇਸ਼ਨ ਨੇ ਕੀਤੀ ਹੜਤਾਲ
ਦੇਸ਼ ਵਿਆਪੀ ਹੜਤਾਲ ਦੇ ਚੱਲਦਿਆਂ ਸਰਕਲ ਹੈੱਡ ਕੁਆਰਟਰ ਵਿਖੇ ਪੀ.ਐਸ.ਈ.ਬੀ ਇੰਪਲਾਈਜ਼ ਫੈਡਰੇਸ਼ਨ ਏਟਕ ਵਲੋਂ ਹੜਤਾਲ ਕਰਕੇ ਰੋਸ ਜ਼ਾਹਿਰ ਕੀਤਾ ਗਿਆ | ਇਸ ਮੌਕੇ ਬਿਜਲੀ ਕਾਮਿਆਂ ਵਲੋਂ ਦਫ਼ਤਰਾਂ ਅੱਗੇ ਕੇਂਦਰ ਤੇ ਰਾਜ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਸਾਹਿਬ ਸਿੰਘ, ਬਲਵਿੰਦਰ ਉਦੀਪੁਰ, ਪ੍ਰੀਤਮ ਸਿੰਘ ਬਾਜਵਾ, ਹਰਪ੍ਰੀਤ ਸਿੰਘ, ਮਨੋਜ ਸ਼ਰਮਾ, ਨਿਸ਼ਾਨ ਸਿੰਘ ਸੋਹਲ, ਅਮਨਦੀਪ ਸਿੰਘ ਧਾਲੀਵਾਲ ਹਾਜ਼ਰ ਸਨ |
ਪੁਰਾਣਾ ਸ਼ਾਲਾ ਵਿਖੇ ਬਿਜਲੀ ਮੁਲਾਜ਼ਮਾਂ ਕੈਸ਼ ਕਾਊਾਟਰ ਰੱਖੇ ਬੰਦ
ਦੇਸ਼ ਵਿਆਪੀ ਹੜਤਾਲ ਦੇ ਸਮਰਥਨ 'ਚ ਪੁਰਾਣਾ ਸ਼ਾਲਾ ਸਬ ਡਵੀਜ਼ਨ ਦੇ ਬਿਜਲੀ ਮੁਲਾਜ਼ਮਾਂ ਵਲੋਂ ਗੁਰਦੇਵ ਸਿੰਘ ਪ੍ਰਧਾਨ ਤੇ ਰਣਜੀਤ ਸਿੰਘ ਟੋਨਾ ਸਕੱਤਰ ਦੀ ਅਗਵਾਈ ਹੇਠ ਕੈਸ਼ ਕਾਊਾਟਰ ਬੰਦ ਰੱਖ ਕੇ ਮੁਕੰਮਲ ਹੜਤਾਲ ਕੀਤੀ ਗਈ | ਇਸ ਮੌਕੇ ਸਾਬਕਾ ਪ੍ਰਧਾਨ ਇੰਜੀ: ਲਖਵਿੰਦਰ ਸਿੰਘ ਸੈਣੀ, ਇੰਜੀ: ਮਨਜੀਤ ਸਿੰਘ ਸੈਣੀ ਨੇ ਕਿਹਾ ਕਿ ਕੇਂਦਰ ਸਰਕਾਰ ਬਿਜਲੀ ਬਿੱਲ ਪਾਸ ਕਰਕੇ ਦੇਸ਼ ਦੇ ਲੋਕਾਂ ਦਾ ਘਾਣ ਕਰਨ ਜਾ ਰਹੀ ਹੈ, ਜਿਸ ਨੰੂ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਸ ਮੌਕੇ ਇੰਜੀ: ਗੁਰਪ੍ਰੀਤ ਸਿੰਘ, ਇੰਜੀ: ਕੁਲਜੀਤ ਪਾਲ, ਦਲਜੀਤ ਸਿੰਘ, ਗੁਰਦਿਆਲ ਸਿੰਘ, ਸੁਖਵਿੰਦਰ ਕੁਮਾਰੀ ਕਲਰਕ, ਮਮਤਾ ਰਾਣੀ, ਸ਼ਿਵ ਦਾਸ, ਗੁਰਪ੍ਰੀਤ ਸਿੰਘ ਕਲਰਕ, ਹਰਦੀਪ ਸਿੰਘ, ਮਨਿੰਦਰਜੀਤ ਹਾਜ਼ਰ ਸਨ |
ਪਿਛਲੀ ਖ਼ਬਰ ਨਿਊਜ਼ੀਲੈਂਡ ਦੇ ਸਿੰਗਲ ਤੇ ਸਪਾਊਸ ਵੀਜ਼ੇ ਨਿਰੰਤਰ ਲਗਵਾ ਰਹੇ ਹਨ 'ਗੈਵੀ ਕਲੇਰ' ਅਗਲੀ ਖ਼ਬਰ ਟਰੇਡ ਯੂਨੀਅਨਾਂ ਦੀ ਦੇਸ਼ ਵਿਆਪੀ ਹੜਤਾਲ ਦੇ ਸੱਦੇ ਨੂੰ ਭਰਵਾਂ ਹੁੰਗਾਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।