24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-02-2026

ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਚੇਅਰਮੈਨ ਸ਼ਰਮਾ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਅਜੀਤ ਡੈਸਕ 13-02-2026
ਗੁਰਦਾਸਪੁਰ, 12 ਫਰਵਰੀ (ਚੱਕਰਾਜਾ)-ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵਲੋਂ ਗੁਰਦਾਸਪੁਰ ਪਹੁੰਚ ਕੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਇਸ ਮੌਕੇ ਡਿਪਟੀ ਕਮਿਸ਼ਨਰ ਅਦਿੱਤਿਆ ਉੱਪਲ, ਵਿਜੇ ਦੱਤ ਮੈਂਬਰ ਪੰਜਾਬ ਰਾਜ ਖ਼ੁਰਾਕ ਕਮਿਸ਼ਨਰ ਤੇ ਗੁਰਪ੍ਰੀਤ ਸਿੰਘ ਗਿੱਲ ਏ.ਡੀ.ਸੀ (ਵਿਕਾਸ) ਵੀ ਮੌਜੂਦ ਸਨ | ਮੀਟਿੰਗ ਦੌਰਾਨ ਚੇਅਰਮੈਨ ਬਾਲ ਮੁਕੰਦ ਸ਼ਰਮਾ ਵਲੋਂ ਮਿਡ-ਡੇਅ ਮੀਲ ਦੀ ਗੁਣਵੱਤਾ, ਰਸੋਈਆਂ ਦੀ ਸਫ਼ਾਈ, ਖਾਣ-ਪੀਣ ਦੀਆਂ ਵਸਤੂਆਂ ਦੀ ਸੁਰੱਖਿਅਤ ਸਟੋਰੇਜ, ਸਮੁੱਚੇ ਸਫ਼ਾਈ ਪ੍ਰਬੰਧਾਂ ਸਮੇਤ ਡੀਪੂਆਂ ਸਬੰਧੀ ਜਾਣਕਾਰੀ ਲਈ | ਉਨ੍ਹਾਂ ਦੱਸਿਆ ਕਿ ਜਿੱਥੇ ਢੁਕਵੀਂ ਜ਼ਮੀਨ ਉਪਲਬਧ ਹੈ, ਉੱਥੇ ਬੱਚਿਆਂ ਨੂੰ ਤਾਜੀਆਂ ਤੇ ਪੌਸ਼ਟਿਕ ਸਬਜ਼ੀਆਂ ਪ੍ਰਦਾਨ ਕਰਨ ਲਈ ਰਸੋਈ ਦੇ ਬਗੀਚੇ ਵਿਕਸਤ ਕੀਤੇ ਜਾਣ | ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਕਿਹਾ ਕਿ ਜਿਨ੍ਹਾਂ ਸਕੂਲਾਂ 'ਚ ਜਗ੍ਹਾ ਉਪਲਬਧ ਹੈ, ਉਨ੍ਹਾਂ ਸਕੂਲਾਂ 'ਚ ਉਹ ਬਾਗ਼ਬਾਨੀ ਵਿਭਾਗ, ਆਯੁਰਵੈਦਿਕ, ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਫਲਦਾਰ, ਹਰਬਲ ਤੇ ਸਬਜ਼ੀਆਂ ਦੇ ਗਾਰਡਨ ਬਣਾਉਣ ਤਾਂ ਜੋ ਬੱਚਿਆਂ ਨੂੰ ਖਾਣ ਲਈ ਪੌਸ਼ਟਿਕ ਆਹਾਰ ਮੁਹੱਈਆ ਹੋ ਸਕੇ | ਇਸ ਮੌਕੇ ਡੀ.ਐੱਫ.ਐੱਸ.ਸੀ ਅਧਿਕਾਰੀਆਂ ਕੋਲੇ ਡੀਪੂਆਂ ਸਬੰਧੀ ਜਾਣਕਾਰੀ ਲੈਂਦਿਆਂ ਕਿਹਾ ਕਿ ਡੀਪੂਆਂ ਦੇ ਬਾਹਰ ਡਿਸਪਲੇਅ ਬੋਰਡ ਲਗਾਏ ਜਾਣ ਨੂੰ ਸੁਨਿਸ਼ਚਿਤ ਕੀਤਾ ਜਾਵੇ | ਉਨ੍ਹਾਂ ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੀ ਹੈਲਪ ਲਾਈਨ ਤੇ ਸ਼ਿਕਾਇਤ ਨੰਬਰ 9876 764545 ਸਾਰੇ ਸਕੂਲਾਂ, ਆਂਗਣਵਾੜੀ ਕੇਂਦਰਾਂ ਤੇ ਸਰਕਾਰੀ ਰਾਸ਼ਨ ਡੀਪੂਆਂ 'ਤੇ ਪ੍ਰਮੁੱਖਤਾ ਨਾਲ ਪ੍ਰਦਰਸ਼ਿਤ ਕਰਨ ਲਈ ਕਿਹਾ ਤਾਂ ਜੋ ਆਮ ਜਨਤਾ ਤੇ ਲਾਭਪਾਤਰੀ ਆਸਾਨੀ ਨਾਲ ਸ਼ਿਕਾਇਤਾਂ ਦਰਜ ਕਰਵਾ ਸਕਣ | ਇਸ ਮੌਕੇ ਡਿਪਟੀ ਕਮਿਸ਼ਨਰ ਅਦਿੱਤਿਆ ਉੱਪਲ ਨੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹੇ ਵਿਚ ਚੱਲ ਰਹੀਆਂ ਸਾਰੀਆਂ ਭਲਾਈ ਸਕੀਮਾਂ ਦੀ ਪ੍ਰਭਾਵਸ਼ਾਲੀ ਨਿਗਰਾਨੀ ਕੀਤੀ ਜਾ ਰਹੀ ਹੈ | ਇਸ ਮੌਕੇ ਸਹਾਇਕ ਫੂਡ ਕਮਿਸ਼ਨਰ ਡਾ: ਜੀ.ਐਸ ਪੰਨੂ, ਜ਼ਿਲ੍ਹਾ ਸਿੱਖਿਆ ਅਫ਼ਸਰ ਪਰਮਜੀਤ ਕੌਰ, ਸਿਵਲ ਸਰਜਨ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |
ਪਿਛਲੀ ਖ਼ਬਰ ਵੱਖ-ਵੱਖ ਮਾਮਲੇ 'ਚ ਹੈਰੋਇਨ ਤੇ ਨਾਜਾਇਜ਼ ਸ਼ਰਾਬ ਸਮੇਤ 5 ਕਾਬੂ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਮਜ਼ਾਰਾ ਕਲਾਂ ਵਲੋਂ ਦੋਆਬਾ ਗਰੁੱਪ ਆਫ ਕਾਲਜਿਜ਼ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।