24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-02-2026

ਵੱਖ-ਵੱਖ ਮਾਮਲੇ 'ਚ ਹੈਰੋਇਨ ਤੇ ਨਾਜਾਇਜ਼ ਸ਼ਰਾਬ ਸਮੇਤ 5 ਕਾਬੂ

ਅਜੀਤ ਡੈਸਕ 13-02-2026
ਗੁਰਦਾਸਪੁਰ, 12 ਫਰਵਰੀ (ਚੱਕਰਾਜਾ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਥਾਣਾ ਸਿਟੀ ਗੁਰਦਾਸਪੁਰ ਦੀ ਪੁਲਿਸ ਵਲੋਂ ਵਿਕਾਸ ਨਾਂਅ ਦੇ ਵਿਅਕਤੀ ਨੰੂ ਕਾਬੂ ਕਰਕੇ ਉਸ ਪਾਸੋਂ 7 ਗਰਾਮ ਹੈਰੋਇਨ ਬਰਾਮਦ ਕੀਤੀ ਗਈ | ਇਸੇ ਤਰ੍ਹਾਂ ਥਾਣਾ ਦੋਰਾਂਗਲਾ ਦੀ ਪੁਲਿਸ ਵਲੋਂ ਰਵੀ ਨੰੂ ਕਾਬੂ ਕਰਕੇ ਉਸ ਪਾਸੋਂ 15000 ਐਮ.ਐਲ.ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ | ਜਦੋਂ ਕਿ ਥਾਣਾ ਦੀਨਾਨਗਰ ਦੀ ਪੁਲਿਸ ਵਲੋਂ ਇਕ ਦੋਸ਼ਣ ਨੰੂ ਗਿ੍ਫ਼ਤਾਰ ਕਰਕੇ ਉਸ ਪਾਸੋਂ 7500 ਐਮ.ਐਲ ਨਾਜਾਇਜ਼ ਸ਼ਰਾਬ ਬਰਾਮਦ ਹੋਈ | ਇਸ ਤੋਂ ਇਲਾਵਾ ਥਾਣਾ ਬਹਿਰਾਮਪੁਰ ਦੀ ਪੁਲਿਸ ਵਲੋਂ ਦੋ ਵੱਖ-ਵੱਖ ਦੋਸ਼ਣਾਂ ਨੰੂ ਗਿ੍ਫ਼ਤਾਰ ਕਰਕੇ ਉਨ੍ਹਾਂ ਪਾਸੋਂ 7500-7500 ਐਮ.ਐਲ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ | ਕਾਬੂ ਕੀਤੇ ਦੋਸ਼ੀਆਂ ਖ਼ਿਲਾਫ਼ ਵੱਖ-ਵੱਖ ਸਬੰਧਿਤ ਥਾਣਿਆਂ 'ਚ ਮਾਮਲੇ ਦਰਜ ਕੀਤੇ ਗਏ | ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਆਦਿੱਤਯ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਨਸ਼ਿਆਂ ਨੰੂ ਜੜ੍ਹ ਤੋਂ ਖਤਮ ਕਰਨ ਅਤੇ ਮਾੜੇ ਅਨਸਰਾਂ ਨੰੂ ਕਾਬੂ ਕਰਨ ਲਈ ਪੂਰੀ ਮੁਸਤੈਦੀ ਨਾਲ ਕੰਮ ਕਰ ਰਹੀ ਹੈ |
ਪਿਛਲੀ ਖ਼ਬਰ ਪੁੱਡਾ ਐਵੀਨਿਊ ਮਾਰਕੀਟ ਦੀ ਪਾਰਕਿੰਗ 'ਚ ਇੰਟਰਲਾਕ ਟਾਈਲਾਂ ਲਗਾਉਣ ਤੇ ਪਾਣੀ ਦੇ ਨਿਕਾਸ ਦੀ ਮੰਗ ਅਗਲੀ ਖ਼ਬਰ ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਚੇਅਰਮੈਨ ਸ਼ਰਮਾ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।