24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-02-2026

ਮਾਝਾ ਇੰਟਰਨੈਸ਼ਨਲ ਸਪੋਰਟਸ ਕਲੱਬ ਕਾਲਾ ਅਫਗਾਨਾ ਵਲੋਂ 42ਵੇਂ ਸਾਲਾਨਾ ਵਿਰਾਸਤੀ ਖੇਡ ਮੇਲੇ ਦੀ ਧੂਮ-ਧੜੱਕੇ ਨਾਲ ਸ਼ੁਰੂਆਤ

ਅਜੀਤ ਡੈਸਕ 13-02-2026
ਫ਼ਤਹਿਗੜ੍ਹ ਚੂੜੀਆਂ, 12 ਫਰਵਰੀ (ਅਵਤਾਰ ਸਿੰਘ ਰੰਧਾਵਾ)-ਮਾਝਾ ਇੰਟਰਨੈਸ਼ਨਲ ਸਪੋਰਟਸ ਕਲੱਬ ਕਾਲਾ ਅਫਗਾਨਾ ਵਲੋਂ 42ਵਾਂ ਸਾਲਾਨਾ ਵਿਰਾਸਤੀ 4 ਦਿਨਾਂ ਖੇਡ ਮੇਲੇ ਦੀ ਧੂਮ-ਧੜੱਕੇ ਨਾਲ ਸਰਕਾਰੀ ਗੁਰੂ ਨਾਨਕ ਕਾਲਜ ਕਾਲਾ ਅਫਗਾਨਾ ਦੇ ਖੇਡ ਮੈਦਾਨ ਵਿਚ ਸ਼ੁਰੂਆਤ ਕਰਵਾਈ ਗਈ, ਜਿਸ ਦਾ ਉਦਘਾਟਨ ਸਰਪੰਚ ਗੁਰਵਿੰਦਰ ਕੌਰ ਰੰਧਾਵਾ ਵਲੋਂ ਸਮੂਹ ਪ੍ਰਬੰਧਕਾਂ ਸਮੇਤ ਕੀਤਾ ਗਿਆ | ਇਸ ਮੌਕੇ ਸਮੂਹ ਪ੍ਰਬੰਧਕਾਂ ਨੇ ਦੱਸਿਆ ਕਿ ਸਮੂਹ ਗ੍ਰਾਮ ਪੰਚਾਇਤ ਨਗਰ ਨਿਵਾਸੀ ਅਤੇ ਅੱੈਨ.ਆਰ.ਆਈ. ਸੱਜਣਾਂ ਦੇ ਸਹਿਯੋਗ ਦੇ ਨਾਲ ਨੌਜਵਾਨਾਂ ਨੂੰ ਬੁਰੀਆਂ ਅਲਾਮਤਾਂ ਤੋਂ ਬਚਾਉਣ ਅਤੇ ਖੇਡਾਂ ਪ੍ਰਤੀ ਪ੍ਰੇਰਿਤ ਕਰਨ ਦੇ ਮਨਸੂਬੇ ਨਾਲ ਇਸ ਖੇਡ ਮੇਲੇ ਵਿਚ 15 ਫਰਵਰੀ ਨੂੰ ਫੁੱਟਬਾਲ, ਕਬੱਡੀ, ਵਾਲੀਬਾਲ ਅਤੇ ਅਥਲੈਟਿਕਸ ਦੇ ਫਾਈਨਲ ਮੁਕਾਬਲੇ ਕਰਵਾਏ ਜਾਣਗੇ, ਜਦ ਕਿ ਜੇਤੂ ਟੀਮਾਂ ਨੂੰ ਉਚਿਤ ਇਨਾਮ ਤਕਸੀਮ ਕੀਤੇ ਜਾਣਗੇ | ਇਸ ਮੌਕੇ ਪ੍ਰਧਾਨ ਕਲੱਬ ਮਨਜੀਤ ਸਿੰਘ ਚੀਮਾ, ਜਥੇਦਾਰ ਗੁਰਬਿੰਦਰ ਸਿੰਘ ਜੌਲੀ, ਜੁਗਰਾਜ ਸਿੰਘ ਰੰਧਾਵਾ, ਹਰਦਿਆਲ ਸਿੰਘ ਰੰਧਾਵਾ, ਕਾਬਲ ਸਿੰਘ ਕਾਹਲੋਂ, ਜਗਰੂਪ ਸਿੰਘ, ਮੇਜਰ ਸਿੰਘ, ਅਵਤਾਰ ਸਿੰਘ ਰਾਜੂ ਆੜ੍ਹਤੀ, ਸਰਪੰਚ ਮੰਗਾ ਮਸੀਹ, ਸਰਪੰਚ ਪ੍ਰਗਟ ਸਿੰਘ, ਸਰਪੰਚ ਤਰਲੋਕ ਸਿੰਘ ਪਨੂੰ, ਸੰਮਤੀ ਮੈਂਬਰ ਸਤਨਾਮ ਸਿੰਘ, ਸਚਿਨਦੀਪ ਸਿੰਘ, ਪ੍ਰਭਜੋਤ ਸਿੰਘ, ਪਿ੍ੰਸੀਪਲ ਸੁਖਵਿੰਦਰ ਕੌਰ, ਧਰਮਿੰਦਰ ਸਿੰਘ, ਅਮਰਿੰਦਰ ਕੌਰ, ਸੁਖਜਿੰਦਰ ਕੌਰ, ਸੁਖਦੇਵ ਰਾਜ, ਗਗਨਦੀਪ ਸਿੰਘ ਬਾਠ, ਮਨਜੀਤ ਸਿੰਘ ਭਾਈ, ਮਹਿੰਦਰ ਸਿੰਘ ਵੜੈਚ, ਅਮਨਦੀਪ ਸਿੰਘ ਰੰਧਾਵਾ, ਜਰਮਨਦੀਪ ਸਿੰਘ ਰੰਧਾਵਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਬੁਰਜ ਸਾਹਿਬ ਦੀ ਚੋਣ ਅਗਲੀ ਖ਼ਬਰ ਮਨਿੰਦਰ ਨੇ 40 ਸਾਥੀਆਂ ਸਮੇਤ ਪੁਲਵਾਮਾ ਅੱਤਵਾਦੀ ਹਮਲੇ 'ਚ ਸ਼ਹਾਦਤ ਦਾ ਪੀਤਾ ਸੀ ਜਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।