ਫ਼ਤਹਿਗੜ੍ਹ ਚੂੜੀਆਂ, 12 ਫਰਵਰੀ (ਅਵਤਾਰ ਸਿੰਘ ਰੰਧਾਵਾ)-ਮਹਿੰਦਰ ਸਿੰਘ ਰੰਧਾਵਾ ਦੇ ਸੁਪਤਨੀ ਤੇ ਸੀਨੀਅਰ ਕਾਂਗਰਸੀ ਆਗੂ ਅਮਰਪਾਲ ਸਿੰਘ ਰੰਧਾਵਾ ਬਿਸ਼ਨੀਵਾਲ ਦੇ ਸਤਿਕਾਰਯੋਗ ਮਾਤਾ ਜੀ ਪਰਮਜੀਤ ਕੌਰ ਰੰਧਾਵਾ, ਜੋ ਕੁੱਝ ਦਿਨ ਪਹਿਲਾਂ ਅਚਾਨਕ ਸਦੀਂਵੀ ਵਿਛੋੜਾ ਦੇ ਗਏ ਸਨ, ਉਨ੍ਹਾਂ ਨਮਿਤ ਰੱਖੇੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਨ੍ਹਾਂ ਦੇ ਗ੍ਰਹਿ ਪਿੰਡ ਬਿਸ਼ਨੀਵਾਲ ਵਿਖੇ ਪਾਏ ਗਏ | ਉਪਰੰਤ ਹਜੂਰੀ ਰਾਗੀ ਭਾਈ ਵਰਿੰਦਰ ਸਿੰਘ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਵਲੋਂ ਗੁਰਬਾਣੀ ਦੇ ਕੀਰਤਨ ਤੇ ਕਥਾ ਵਿਚਾਰਾਂ ਰਾਹੀਂ ਦਰਸਾਇਆ ਕਿ ਮੌਤ ਇਕ ਅਟੱਲ ਸੱਚਾਈ ਹੈ, ਜੋ ਵੀ ਪ੍ਰਾਣੀ ਸੰਸਾਰ 'ਤੇ ਆਇਆ ਹੈ, ਉਸ ਨੇ ਇਕ ਦਿਨ ਪ੍ਰਮਾਤਮਾ ਵਲੋਂ ਦਿੱਤੀ ਗਈ ਸਵਾਸਾਂ ਦੀ ਪੂੰਜੀ ਨੂੰ ਭੋਗ ਕੇ ਇਥੋਂ ਕੂਚ ਕਰ ਜਾਣਾ ਹੈ | ਉਪਰੰਤ ਭਾਈ ਗੁਰਸੇਵਕ ਸਿੰਘ ਵਲੋਂ ਵਿਛੜੀ ਹੋਈ ਰੂਹ ਦੀ ਸ਼ਾਂਤੀ ਤੇ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਕੀਤੀ ਗਈ | ਸ਼ਰਧਾਂਜਲੀ ਸਮਾਗਮ ਮੌਕੇ ਸਾ. ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ, ਜਥੇਦਾਰ ਅਮਰੀਕ ਸਿੰਘ ਬਾਲੇਵਾਲ, ਕੁਲਦੀਪ ਸਿੰਘ ਕਾਹਲੋਂ, ਚੇਅ. ਬਲਵਿੰਦਰ ਸਿੰਘ ਆਦਿ ਸ਼ਖ਼ਸੀਅਤਾਂ ਨੇ ਸ਼ਰਧਾ ਦੇ ਫੁੱਲ ਅਰਪਣ ਕੀਤੇ ਤੇ ਮਾਤਾ ਜੀ ਦੇ ਜੀਵਨ ਸਬੰਧੀ ਪਲਾਂ ਨੂੰ ਸਾਂਝਾ ਕੀਤਾ | ਇਸ ਮੌਕੇ ਸਾ. ਚੇਅਰਮੈਨ ਉਂਕਾਰ ਸਿੰਘ ਲਾਟੀ ਮਾਰਕੀਟ ਕਮੇਟੀ ਫ਼ਤਹਿਗੜ੍ਹ ਚੂੜੀਆਂ, ਅਮਨਦੀਪ ਸਿੰਘ ਜੈੰਤੀਪੁਰ, ਜਸਦੇਵ ਸਿੰਘ ਪਨੂੰ ਯੂ.ਐੱਸ.ਏ., ਸਵਿੰਦਰ ਸਿੰਘ ਯੂ.ਐੱਸ.ਏ., ਰਜਿੰਦਰ ਸਿੰਘ ਬੱਲਾ, ਬਲਜਿੰਦਰ ਸਿੰਘ ਬੱਜੂਮਾਨ, ਬਲਾਕ ਪ੍ਰਧਾਨ ਬਲਵਿੰਦਰ ਸਿੰਘ ਭਲੋਵਾਲੀ, ਬਲਵਿੰਦਰ ਸਿੰਘ ਕੋਟਲਾ ਬਾਮਾ, ਸਤਿੰਦਰ ਸਿੰਘ, ਸਰਬਜੀਤ ਸਿੰਘ ਨਾਸਰਕੇ, ਗੱਜਣ ਸਿੰਘ, ਪ੍ਰਗਟ ਸਿੰਘ ਕੋਠੇ, ਗੁਰਬਿਕਰਮ ਸਿੰਘ ਮਜੀਠਾ, ਸੇਵਾ ਮੁਕਤ ਏ.ਡੀ.ਸੀ. ਮਨਮੋਹਨ ਸਿੰਘ, ਕੁਲਵੰਤ ਸਿੰਘ ਜਾਂਗਲਾ, ਸੁਖਜੀਤ ਸਿੰਘ, ਚੇਅਰਮੈਨ ਰਣਜੀਤ ਸਿੰਘ ਆਦਿ ਸੰਗਤਾਂ ਹਾਜ਼ਰ ਸਨ |