24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-02-2026

ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਨੇ ਗੁਰਮਤਿ ਮੁਕਾਬਲੇ ਵਿਚ ਮਾਰੀਆਂ ਮੱਲਾਂ

ਅਜੀਤ ਡੈਸਕ 13-02-2026
ਧਾਰੀਵਾਲ, 12 ਫਰਵਰੀ (ਸਵਰਨ ਸਿੰਘ)-ਸਥਾਨਿਕ ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਵਿਖੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ, ਸੈਕਟਰੀ ਪਰਮਿੰਦਰ ਕੌਰ ਚਾਹਲ ਅਤੇ ਪਿ੍ੰਸੀਪਲ ਸ਼੍ਰੀਮਤੀ ਕਿਰਨ ਕੇਸਰ ਦੀ ਯੋਗ ਅਗਵਾਈ ਹੇਠ ਸਕੂਲ ਦੀਆਂ ਵਿਦਿਆਰਥਣਾਂ ਨੇ ਧੰਨ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਇਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਅਤੇ 'ਰੰਘਰੇਟਾ ਗੁਰੂ ਕਾ ਬੇਟਾ' ਬਖਸ਼ਿਸ਼ ਦਿਵਸ ਦੇ 350 ਸਾਲਾ ਨੂੰ ਸਮਰਪਿਤ ਗੁਰੂ ਨਾਨਕ ਮਲਟੀਵਰਸਿਟੀ ਵਲੋਂ ਗੁਰਮਤਿ ਮੁਕਾਬਲੇ-2025 ਵਿਚ ਭਾਗ ਲੈ ਕੇ ਵਧੀਆ ਕਾਰਗੁਜ਼ਾਰੀ ਕਰ ਦਿਖਾਈ, ਜਿਸ ਵਿਚ ਖਵਾਇਸ਼ਪ੍ਰੀਤ ਕੌਰ ਨੇ ਪਹਿਲਾ ਸਥਾਨ ਹਾਸਲ ਕਰ ਕੇ ਟਰਾਫੀ, ਜੈਕੇਟ, ਕੰਧ ਵਾਲੀ ਘੜੀ, ਸਮਾਰਟ ਘੜੀ, ਬਿਜਲਈ ਕੇਤਲੀ ਅਤੇ ਸਰਟੀਫਿਕੇਟ ਪ੍ਰਾਪਤ ਕੀਤੇ | ਇਸ ਤੋਂ ਇਲਾਵਾ ਤੈਨੀਰ ਕੌਰ, ਜੰਨਤ, ਜਸਪ੍ਰੀਤ ਕੌਰ, ਜਸਮੀਤ ਕੌਰ, ਮਨਦੀਪ ਕੌਰ, ਜਪਨੀਤ ਕੌਰ ਨੇ ਦੂਜਾ ਸਥਾਨ ਹਾਸਲ ਕਰਦੇ ਹੋਏ ਟਰਾਫੀ, ਸਮਾਰਟ ਘੜੀ ਅਤੇ ਸਰਟੀਫਿਕੇਟ ਪ੍ਰਾਪਤ ਕੀਤੇ, ਜਿਨ੍ਹਾਂ ਨੂੰ ਸਕੂਲ ਪਹੁੰਚਣ 'ਤੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ ਅਤੇ ਪਿ੍ੰਸੀਪਲ ਸ਼੍ਰੀਮਤੀ ਕਿਰਨ ਕੇਸਰ ਵਲੋਂ ਸਨਮਾਨਿਤ ਕੀਤਾ ਗਿਆ |
ਪਿਛਲੀ ਖ਼ਬਰ ਗੁਰੂ ਰਾਮਦਾਸ ਕਾਨਵੈਂਟ ਸਕੂਲ ਨੇ ਧਾਰਮਿਕ ਪ੍ਰੀਖਿਆ 'ਚ ਮਾਰੀਆਂ ਮੱਲਾਂ ਅਗਲੀ ਖ਼ਬਰ ਲਾਇਬ੍ਰੇਰੀ ਚੌਕ ਤੋਂ ਹਨੂੰਮਾਨ ਚੌਕ ਤੱਕ ਸੜਕ ਦੇੇ ਇਕ ਪਾਸੇ ਡਬਲ ਪੀਲੀਆਂ ਪੱਟੀਆਂ ਬਣੀਆਂ ਸਿਰਦਰਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।