ਕੋਟਲੀ ਸੂਰਤ ਮੱਲ੍ਹੀ, 12 ਫਰਵਰੀ (ਕੁਲਦੀਪ ਸਿੰਘ ਨਾਗਰਾ)-ਨੇੜਲੇ ਪਿੰਡ ਭਗਵਾਨਪੁਰ ਦੇ ਸਵ: ਸਵਿੰਦਰ ਸਿੰਘ ਤੇ ਸਵ: ਮਾਤਾ ਹਰਜੀਤ ਕੌਰ ਦੀ ਯਾਦ 'ਚ ਉਨ੍ਹਾਂ ਦੇ ਪਰਿਵਾਰ ਵਲੋਂ ਕਸਬਾ ਕੋਟਲੀ ਸੂਰਤ ਮੱਲ੍ਹੀ, ਪਿੰਡ ਭਗਵਾਨਪੁਰ, ਢੇਸੀਆਂ, ਲੁਕਮਾਨੀਆਂ ਸਮੇਤ ਇਲਾਕੇ ਦੇ ਪਿੰਡਾਂ 'ਚ ਲੋੜਵੰਦ ਲੋਕਾਂ ਨੂੰ ਕੰਬਲ ਵੰਡੇ ਗਏ | ਇਸ ਸਬੰਧੀ ਸਵ: ਮਾਤਾ ਹਰਜੀਤ ਕੌਰ ਦੇ ਪਰਿਵਾਰਕ ਮੈਂਬਰ ਤੇ ਪਿੰਡ ਭਗਵਾਨਪੁਰ ਦੇ ਸਰਪੰਚ ਰਾਜਵਿੰਦਰ ਕੌਰ, ਨੌਜਵਾਨ ਗਗਨਦੀਪ ਸਿੰਘ ਤੇ ਮਨਦੀਪ ਸਿੰਘ ਆਸਟੇ੍ਰਲੀਆ ਦੇ ਸਹਿਯੋਗ ਨਾਲ ਇਲਾਕੇ ਦੇ ਮੁਹਤਬਰ ਵਿਅਕਤੀਆਂ ਵਲੋਂ ਲੋੜਵੰਦਾਂ ਨੂੰ ਕੰਬਲ ਵੰਡੇ ਗਏ ਹਨ | ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਹ ਸਵ: ਮਾਤਾ ਹਰਜੀਤ ਕੌਰ ਦੀ ਤਰ੍ਹਾਂ ਨਿਰੰਤਰ ਲੋੜਵੰਦ ਲੋਕਾਂ ਦੀ ਸੇਵਾ ਕਰਦੇ ਰਹਿਣਗੇ | ਉਨ੍ਹਾਂ ਦੱਸਿਆ ਕਿ ਸਵ: ਮਾਤਾ ਹਰਜੀਤ ਕੌਰ ਦੀ ਯਾਦ 'ਚ ਆਉਣ ਵਾਲੇ ਦਿਨਾਂ ਦੌਰਾਨ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਵੀ ਕਰਵਾਏ ਜਾਣਗੇ ਤੇ ਲੜਕੀ ਨੂੰ ਘਰੇਲੁੂ ਵਰਤੋਂ ਦਾ ਸਾਮਾਨ ਵੀ ਦਿੱਤਾ ਜਾਵੇਗਾ |