24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-02-2026

ਦਸਮੇਸ਼ ਪਬਲਿਕ ਸਕੂਲ ਅੱਡਾ ਕੋਟਲੀ ਸੂਰਤ ਮੱਲ੍ਹੀ ਦੇ ਵਿਦਿਆਰਥੀਆਂ ਨੇ ਪ੍ਰੀਖਿਆ 'ਚ ਮਾਰੀਆਂ ਮੱਲਾਂ

ਅਜੀਤ ਡੈਸਕ 13-02-2026
ਕੋਟਲੀ ਸੂਰਤ ਮੱਲ੍ਹੀ, 12 ਫਰਵਰੀ (ਕੁਲਦੀਪ ਸਿੰਘ ਨਾਗਰਾ)-ਇਲਾਕੇ ਦੀ ਨਾਮਵਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅੱਡਾ ਕੋਟਲੀ ਸੂਰਤ ਮੱਲ੍ਹੀ ਦੇ ਵਿਦਿਆਰਥੀਆਂ ਨੇ ਪੰਜਾਬ ਐਜੂਕੇਟ ਪ੍ਰੋਜੈਕਟ ਲੁਧਿਆਣਾ ਵਲੋਂ ਲਈ ਗਈ ਪ੍ਰੀਖਿਆ 'ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਇਨਾਮ ਪ੍ਰਾਪਤ ਕੀਤੇ ਹਨ | ਸੰਸਥਾ ਦੇ ਪਿ੍ੰਸੀਪਲ ਦਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਐਜੂਕੇਟ ਪ੍ਰੋਜੈਕਟ ਲੁਧਿਆਣਾ ਵਲੋਂ ਪਹਿਲੇ ਪੜ੍ਹਾਅ ਦੀ ਪ੍ਰੀਖਿਆ ਦਸ਼ਮੇਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਲੀ ਸੂਰਤ ਮੱਲ੍ਹੀ ਵਿਚ ਲਈ ਗਈ ਤੇ ਦੂਜੇ ਪੜ੍ਹਾਅ ਦੀ ਪ੍ਰੀਖਿਆ ਬਟਾਲਾ ਵਿਖੇ ਹੋਈ, ਜਿਸ 'ਚੋਂ ਸ਼ਾਨਦਾਰ ਪ੍ਰਦਰਸ਼ਨ ਕਰਕੇ ਪਾਸ ਹੋਏ ਵਿਦਿਆਰਥੀਆ ਦੀ ਪ੍ਰੀਖਿਆ ਤੀਜੇ ਪੜ੍ਹਾਅ ਵਿਚ ਲੁਧਿਆਣਾ ਵਿਖੇ ਹੋਈ, ਜਿਸ ਵਿਚ ਉਨ੍ਹਾਂ ਦੀ ਸੰਸਥਾ ਦੇ ਵਿਦਿਆਰਥੀਆਂ ਨੂੰ ਸ਼ਾਨਦਾਰ ਪ੍ਰਦਰਸ਼ਨ ਕਰਕੇ ਲੈਪਟਾਪ ਤੇ ਸਮਾਰਟ ਘੜ੍ਹੀ ਦੇ ਨਾਲ ਸਨਮਾਨਿਤ ਕੀਤਾ | ਉਨ੍ਹਾਂ ਅਵੱਲ ਰਹੇ ਵਿਦਿਆਰਥੀਆਂ ਦਾ ਵਿਸ਼ੇਸ ਸਨਮਾਨ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ, ਜਦੋਂ ਕਿ ਸੰਸਥਾ ਦੇ ਐਮ.ਡੀ. ਕਰਨਪਾਲ ਸਿੰਘ ਤੇ ਅਜੇਪਾਲ ਸਿੰਘ ਨੇ ਕਿਹਾ ਕਿ ਮਿਹਨਤੀ ਅਧਿਆਪਕਾਂ ਦੀ ਰਹਿਨੁਮਾਈ ਹੇਠ ਸੰਸਥਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਸਫ਼ਲਤਾ ਹਾਸਲ ਕੀਤੀ ਹੈ | ਇਸ ਮੌਕੇ ਸੰਸਥਾ ਦੇ ਐਮ.ਡੀ. ਕਰਨਪਾਲ ਸਿੰਘ, ਐਮ.ਡੀ. ਅਜੇਪਾਲ ਸਿੰਘ, ਸਰਦਾਰਨੀ ਅਮਰਜੀਤ ਕੌਰ, ਪਿ੍ੰਸੀਪਲ ਦਵਿੰਦਰ ਸਿੰਘ, ਰਜਵੰਤ ਕੌਰ ਦਾਲਮ, ਜਗਜੀਤ ਕੌਰ, ਸੰਦੀਪ ਕੌਰ, ਹਰਜੋਤ ਸਿੰਘ, ਬਾਬਾ ਹਰਜੀਤ ਸਿੰਘ, ਗੁਰਜੀਤ ਸਿੰਘ ਡਾਲੇਚੱਕ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਰਕਾਰੀ ਸਕੂਲਾਂ ਦੇ ਜ਼ੋਨਲ ਪੱਧਰੀ ਕਿੱਤਾ ਮੁਖੀ ਸਿੱਖਿਆ ਮੁਕਾਬਲੇ ਕਰਵਾਏ ਅਗਲੀ ਖ਼ਬਰ ਪਿੰਡ ਭਗਵਾਨਪੁਰ ਦੇ ਸਵ: ਸਵਿੰਦਰ ਸਿੰਘ ਤੇ ਸਵ: ਹਰਜੀਤ ਕੌਰ ਦੀ ਯਾਦ 'ਚ ਲੋੜਵੰਦਾਂ ਨੂੰ ਵੰਡੇ ਕੰਬਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।