ਗੁਰਦਾਸਪੁਰ, 12 ਫਰਵਰੀ (ਚੱਕਰਾਜਾ)-ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਨੂੰ ਕਿੱਤਾਮੁਖੀ ਬਣਾਉਣ ਲਈ ਸਰਕਾਰੀ ਸਕੂਲਾਂ 'ਚ ਐਨ.ਐਸ.ਕਿਓ.ਐਫ ਵੱਖ-ਵੱਖ ਕਿੱਤਾਮੁਖੀ ਕੋਰਸ ਕਰਵਾਏ ਜਾ ਰਹੇ ਹਨ ਤਾਂ ਜੋ ਵਿਦਿਆਰਥੀ ਕੋਰਸ 'ਚ ਨਿਪੁੰਨਤਾ ਹਾਸਲ ਕਰਕੇ ਜੀਵਨ ਨੂੰ ਬਿਹਤਰ ਬਣਾ ਸਕਣ | ਇਸ ਤਹਿਤ ਅੱਜ ਸਕੂਲ ਆਫ਼ ਐਮੀਨੈਂਸ ਵਿਖੇ ਅਪ੍ਰੈਲ ਟਰੇਡ ਦੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦਾ ਜ਼ੋਨਲ ਪੱਧਰੀ ਡਰੈੱਸ ਮੁਕਾਬਲੇ ਕਰਵਾਏ ਤੇ ਪ੍ਰਦਰਸ਼ਨੀ ਲਗਾਈ | ਜਿਸ ਵਿਚ ਜ਼ਿਲ੍ਹਾ ਗੁਰਦਾਸਪੁਰ ਤੇ ਹੁਸ਼ਿਆਰਪੁਰ ਦੀਆਂ 9 ਟੀਮਾਂ ਨੇ ਭਾਗ ਲਿਆ | ਇਸ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪਰਮਜੀਤ ਵਲੋਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ | ਇਸ ਮੌਕੇੇ ਨੋਡਲ ਅਫ਼ਸਰ ਪ੍ਰਦੀਪ ਕੁਮਾਰ ਜ਼ਿਲ੍ਹਾ ਕੋਆਰਡੀਨੇਟਰ ਵੋਕੇਸ਼ਨਲ ਨੇ ਦੱਸਿਆ ਕਿ ਇਨ੍ਹਾਂ ਮੁਕਾਇਆਂ ਵਿਚ ਪਹਿਲੇ ਨੰਬਰ 'ਤੇ ਰਹਿਣ ਵਾਲੇ ਵਿਦਿਆਰਥੀ ਨੂੰ 5000, ਦੂਸਰੇ ਨੰਬਰ 'ਤੇ ਰਹਿਣ ਵਾਲੇ ਵਿਦਿਆਰਥੀ ਨੂੰ 3000 ਅਤੇ ਤੀਜੇ ਨੰਬਰ 'ਤੇ ਰਹਿਣ ਵਾਲੇ ਵਿਦਿਆਰਥੀ ਨੂੰ 2000 ਰੁਪਏ ਦਿੱਤੇ ਗਏ ਹਨ | ਸ.ਕੰ.ਸ.ਸ.ਸ ਗੁਰਦਾਸਪੁਰ, ਸ.ਸ.ਸ.ਸ ਹੰਦਵਾਲ ਜ਼ਿਲ੍ਹਾ ਹੁਸ਼ਿਆਰਪੁਰ ਤੇ ਸ.ਸ.ਸ.ਸ ਕਿਲ੍ਹਾ ਟੇਕ ਸਿੰਘ ਜ਼ਿਲ੍ਹਾ ਗੁਰਦਾਸਪੁਰ ਦੀ ਟੀਮ ਵਲੋਂ ਕ੍ਰਮਵਾਰ ਪਹਿਲਾ, ਦੂਸਰਾ ਤੇ ਤੀਸਰਾ ਸਥਾਨ ਪ੍ਰਾਪਤ ਕੀਤਾ | ਜੱਜਾਂ ਦੀ ਭੂਮਿਕਾ ਪਿ੍ੰਸੀਪਲ ਅਨਿਲ ਭੱਲਾ, ਦਵਿੰਦਰ ਕੁਮਾਰ ਅਸਿਸਟੈਂਟ ਮੈਨੇਜਰ ਨਿਊ ਅਗਰਟਨ ਮਿੱਲ ਧਾਰੀਵਾਲ, ਰਾਜੀਵ ਸਾਂਵਲ ਵਲੋਂ ਨਿਭਾਈ ਗਈ | ਇਸ ਮੌਕੇ ਸੁਪਰਡੈਂਟ ਪ੍ਰਬੋਧ ਕੁਮਾਰ, ਕਮਲਦੀਪ ਗੁਪਤਾ, ਅਮਰੀਕ ਸਿੰਘ ਜ਼ਿਲ੍ਹਾ ਕੋਆਰਡੀਨੇਟਰ ਵੋਕੇਸ਼ਨਲ ਹੁਸ਼ਿਆਰਪੁਰ, ਵਰਿੰਦਰ ਸਿੰਘ ਵੋਕੇਸ਼ਨਲ ਲੈਕਚਰਾਰ ਹੁਸ਼ਿਆਰਪੁਰ, ਸੁਨੀਤ ਯਾਦਵ, ਮਨਪ੍ਰੀਤ ਪਾਲ, ਮੈਡਮ ਅਨੀਤਾ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ, ਅਨੂੰ ਅਰੋੜਾ, ਸੁਮਿਤ ਕੁਮਾਰ, ਸਰਬਜੀਤ ਢੀਂਗਰਾ, ਰਾਹੁਲ ਲੂਣਾ, ਅਮਨ ਗੁਪਤਾ ਸਟੈਨੋ, ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ ਆਦਿ ਹਾਜ਼ਰ ਸਨ |