24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-02-2026

ਮਹਾਂਰਿਸ਼ੀ ਦਯਾਨੰਦ ਸਰਸਵਤੀ ਦੀ 202ਵੀਂ ਜੈਅੰਤੀ 'ਤੇ ਇਨਾਮ ਵੰਡ ਸਮਾਗਮ

ਅਜੀਤ ਡੈਸਕ 13-02-2026
ਗੁਰਦਾਸਪੁਰ, 12 ਫਰਵਰੀ (ਚੱਕਰਾਜਾ)-ਜੀਆ ਲਾਲ ਮਿੱਤਲ ਡੀ.ਏ.ਵੀ ਪਬਲਿਕ ਸਕੂਲ ਵਿਖੇ ਆਰੀਆ ਸਮਾਜ ਦੇ ਸੰਸਥਾਪਕ ਮਹਾਂਰਿਸ਼ੀ ਦਯਾਨੰਦ ਸਰਸਵਤੀ ਦੀ 202ਵੀਂ ਜਯੰਤੀ 'ਤੇ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਸਕੂਲ 'ਚ ਵਿਸ਼ੇਸ਼ ਹਵਨ ਕੀਤਾ ਗਿਆ ਤੇ ਮਹਾਂਰਿਸ਼ੀ ਦਯਾਨੰਦ ਸਰਸਵਤੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਦੇ ਆਦਰਸ਼ਾਂ ਨੂੰ ਜੀਵਨ 'ਚ ਅਪਣਾਉਣ ਦਾ ਸੰਕਲਪ ਲਿਆ | ਡਾ: ਜੇ.ਪੀ ਸ਼ੂਰ (ਖ਼ਜ਼ਾਨਚੀ ਡੀ.ਏ.ਵੀ ਸੀ.ਐਮ.ਸੀ ਨਵੀਂ ਦਿੱਲੀ), ਡਾ:ਨੀਰਾ ਸ਼ਰਮਾ (ਮੈਨੇਜਰ) ਤੇ ਰਾਜਨ ਮਿੱਤਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਪਿ੍ੰਸੀਪਲ ਰਾਜੀਵ ਭਾਰਤੀ ਨੇ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ | ਇਸ ਮੌਕੇ ਤੀਸਰੀ ਤੋਂ ਸੱਤਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਾਲਾਨਾ ਪ੍ਰੀਖਿਆ 'ਚ 95 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ 'ਤੇ ਇਨਾਮ ਦਿੱਤੇ ਗਏ | ਮੁੱਖ ਮਹਿਮਾਨ ਜੇ.ਪੀ ਸ਼ੂਰ ਨੇ ਵਿਦਿਆਰਥੀਆਂ ਨੂੰ ਸਫ਼ਲਤਾ ਪ੍ਰਾਪਤ ਕਰਨ ਲਈ ਸਖ਼ਤ ਮਿਹਨਤ, ਦਿ੍ੜ੍ਹ ਇਰਾਦੇ ਤੇ ਅਨੁਸ਼ਾਸਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ | ਸਕੂਲ ਪ੍ਰਬੰਧਕ ਡਾ: ਨੀਰਾ ਸ਼ਰਮਾ ਨੇ ਵੀ ਵਿਦਿਆਰਥੀਆਂ ਨੂੰ ਸਪੱਸ਼ਟ ਟੀਚੇ ਨਿਰਧਾਰਿਤ ਕਰਕੇੇ ਪ੍ਰਾਪਤ ਕਰਨ ਲਈ ਯਤਨਸ਼ੀਲ ਰਹਿਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਪਿ੍ੰਸੀਪਲ ਰਾਜੀਵ ਭਾਰਤੀ ਨੇ ਮਹਾਂਰਿਸ਼ੀ ਦਯਾਨੰਦ ਸਰਸਵਤੀ ਦੀ ਜਨਮ ਵਰ੍ਹੇਗੰਢ 'ਤੇ ਸਾਰਿਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਵਧਾਈ ਦਿੱਤੀ | ਅੰਤ ਵਿਚੇ ਸਾਰੇ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤੇ ਗਏ |
ਪਿਛਲੀ ਖ਼ਬਰ ਸੁਰੱਖਿਅਤ ਇੰਟਰਨੈੱਟ ਦਿਵਸ ਮੌਕੇ ਡੀ.ਆਈ.ਓ. ਵਲੋਂ ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਬਾਰੇ ਕੀਤਾ ਜਾਗਰੂਕ ਅਗਲੀ ਖ਼ਬਰ ਸ਼ਿਵਰਾਤਰੀ 'ਤੇ 15 ਨੂੰ ਸ਼ਿਵ ਮੰਦਰ ਕਲਾਨੌਰ 'ਚ ਲੱਗੇਗਾ ਵਿਸ਼ਾਲ ਖੂਨਦਾਨ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।