24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-02-2026

ਸੁਰੱਖਿਅਤ ਇੰਟਰਨੈੱਟ ਦਿਵਸ ਮੌਕੇ ਡੀ.ਆਈ.ਓ. ਵਲੋਂ ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਬਾਰੇ ਕੀਤਾ ਜਾਗਰੂਕ

ਅਜੀਤ ਡੈਸਕ 13-02-2026
ਗੁਰਦਾਸਪੁਰ, 12 ਫਰਵਰੀ (ਚੱਕਰਾਜਾ)-ਡਿਜੀਟਲ ਸੁਰੱਖਿਆ ਅਤੇ ਇੰਟਰਨੈੱਟ ਦੀ ਜਿੰਮੇਵਾਰਾਨਾ ਵਰਤੋਂ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਸੂਚਨਾ ਅਫ਼ਸਰ (ਡੀ.ਆਈ.ਓ) ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਗੁਰਦਾਸਪੁਰ ਵਿਖੇ ਵਿਸ਼ੇਸ਼ ਜਾਗਰੂਕਤਾ ਸੈਸ਼ਨ ਕਰਵਾਇਆ ਗਿਆ | 'ਸੁਰੱਖਿਅਤ ਇੰਟਰਨੈੱਟ ਦਿਵਸ 2026' ਦੇ ਸਬੰਧ 'ਚ ਕਰਵਾਏ ਸਮਾਗਮ 'ਚ 100 ਤੋਂ ਵੱਧ ਵਿਦਿਆਰਥੀਆਂ ਤੇ ਸਟਾਫ ਮੈਂਬਰਾਂ ਨੇ ਭਾਗ ਲਿਆ | ਇਸ ਮੌਕੇ ਡੀ.ਆਈ.ਓ ਕਰਨ ਸੋਨੀ ਨੇ ਕਿਹਾ ਕਿ ਇੰਟਰਨੈੱਟ ਸਿੱਖਿਆ ਤੇ ਜਾਣਕਾਰੀ ਦਾ ਮਹੱਤਵਪੂਰਨ ਸਰੋਤ ਹੈ | ਪਰ ਇਸ ਦੀ ਗ਼ਲਤ ਜਾਂ ਅਸਾਵਧਾਨ ਵਰਤੋਂ ਨੌਜਵਾਨਾਂ ਨੂੰ ਸਾਈਬਰ ਖ਼ਤਰਿਆਂ ਦਾ ਸ਼ਿਕਾਰ ਬਣਾ ਸਕਦੀ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਸਾਵਧਾਨੀਆਂ ਅਪਣਾਉਣ ਲਈ ਪ੍ਰੇਰਿਤ ਕੀਤਾ | ਸੈਸ਼ਨ ਦੌਰਾਨ ਮਜ਼ਬੂਤ ਸੁਰੱਖਿਆ ਪ੍ਰਬੰਧ, ਗੁੰਝਲਦਾਰ ਤੇ ਵਿਲੱਖਣ, ਪਾਸਵਰਡ ਬਣਾਉਣ ਤੇ ਮਲਟੀ-ਫੈਕਟਰ ਅਥੈਂਟੀਕੇਸ਼ਨ (M61) ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ ਗਈ | ਇਸੇ ਤਰ੍ਹਾਂ ਸੁਰੱਖਿਅਤ ਬ੍ਰਾਊਜ਼ਿੰਗ ਅਭਿਆਸ ਅਣਪਛਾਤੇ ਸਰੋਤਾਂ ਤੋਂ ਸਾਫਟਵੇਅਰ ਜਾਂ ਐਪਸ ਡਾਊਨਲੋਡ ਨਾ ਕਰਨ, ਡਿਵਾਈਸਾਂ ਨੂੰ ਸਮੇਂ-ਸਮੇਂ 'ਤੇ ਅੱਪਡੇਟ ਰੱਖਣ ਦੀ ਸਲਾਹ ਦਿੱਤੀ ਤੇੇ ਸੋਸ਼ਲ ਮੀਡੀਆ ਪ੍ਰਾਈਵੇਸੀ ਬਾਰੇ ਜਾਣਕਾਰੀ ਦਿੱਤੀ ਗਈ | ਵਟਸਐਪ, ਫੇਸਬੁਕ ਅਤੇ ਇੰਸਟਾਗ੍ਰਾਮ ਵਰਗੇ ਪਲੇਟਫ਼ਾਰਮਾਂ 'ਤੇ ਨਿੱਜੀ ਜਾਣਕਾਰੀ ਸਾਂਝੀ ਕਰਨ ਤੋਂ ਬਚਣ ਤੇ ਪ੍ਰਾਈਵੇਸੀ ਸੈਟਿੰਗਾਂ ਦੀ ਸਹੀ ਵਰਤੋਂ ਕਰਨ 'ਤੇ ਜ਼ੋਰ ਦਿੱਤਾ | ਇਸ ਮੌਕੇ ਸ਼ਿਕਾਇਤ ਦਰਜ ਕਰਨ ਦੀ ਪ੍ਰਕਿਰਿਆ ਬਾਰੇ ਦੱਸਿਆ ਗਿਆ | ਸਾਈਬਰ ਅਪਰਾਧ ਦੀ ਸੂਰਤ ਵਿਚ ਰਾਸ਼ਟਰੀ ਹੈਲਪ ਲਾਈਨ ਨੰਬਰ 1930 ਤੇ ਅਧਿਕਾਰਤ ਪੋਰਟਲ www.cybercrime.gov.in ਬਾਰੇ ਦੱਸਿਆ | ਡੀ.ਆਈ.ਓ ਵਲੋਂ ਅਸਲ ਜ਼ਿੰਦਗੀ ਦੀਆਂ ਉਦਾਹਰਨਾਂ ਰਾਹੀਂ ਸਾਈਬਰ ਹਮਲਿਆਂ ਦੇ ਤਰੀਕਿਆਂ ਅਤੇ ਉਨ੍ਹਾਂ ਤੋਂ ਬਚਾਅ ਦੇ ਉਪਾਵਾਂ ਬਾਰੇ ਸਮਝਾਇਆ | ਸੈਸ਼ਨ ਦੇ ਅੰਤ 'ਚ ਵਿਦਿਆਰਥੀਆਂ ਦੇ ਸਵਾਲਾਂ ਦੇ ਜਵਾਬ ਦਿੱਤੇ ਗਏ |
ਸਕੂਲ ਦੇ ਪਿ੍ੰਸੀਪਲ ਨੇ ਡੀ.ਆਈ.ਓ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਜਾਗਰੂਕਤਾ ਪ੍ਰੋਗਰਾਮ ਵਿਦਿਆਰਥੀਆਂ ਨੂੰ ਡਿਜੀਟਲ ਦੁਨੀਆ 'ਚ ਸੁਰੱਖਿਅਤ ਰਹਿਣ ਲਈ ਮਦਦਗਾਰ ਸਾਬਤ ਹੁੰਦੇ ਹਨ | ਵਿਦਿਆਰਥੀਆਂ ਵਲੋਂ ਸਾਈਬਰ ਸੁਰੱਖਿਆ ਦੇ ਨਿਯਮਾਂ ਦੀ ਪਾਲਨਾ ਕਰਨ ਅਤੇ ਹੋਰਾਂ ਨੂੰ ਵੀ ਜਾਗਰੂਕ ਕਰਨ ਦਾ ਸੰਕਲਪ ਲਿਆ ਗਿਆ |
ਪਿਛਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਸਪੋਰਟਸ ਤੇ ਕਲਚਰਲ ਕਲੱਬ ਯੂ.ਕੇ. ਵਲੋਂ ਹੋਲਾ ਮਹੱਲਾ ਟੂਰਨਾਮੈਂਟ 3 ਮਾਰਚ ਨੂੰ ਅਗਲੀ ਖ਼ਬਰ ਮਹਾਂਰਿਸ਼ੀ ਦਯਾਨੰਦ ਸਰਸਵਤੀ ਦੀ 202ਵੀਂ ਜੈਅੰਤੀ 'ਤੇ ਇਨਾਮ ਵੰਡ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।