17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਹਲਕਾ ਕਾਦੀਆਂ 'ਚ ਅਕਾਲੀ ਦਲ ਨੂੰ ਮਿਲੀ ਮਜ਼ਬੂਤੀ, 15 ਪਰਿਵਾਰ ਆਪ ਛੱਡ ਕੇ ਮਾਹਲ ਦੀ ਅਗਵਾਈ ਹੇਠ ਅਕਾਲੀ ਦਲ 'ਚ ਹੋਏ ਸ਼ਾਮਿਲ

ਅਜੀਤ ਡੈਸਕ 14-02-2026
ਬਟਾਲਾ, 13 ਫਰਵਰੀ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਕਾਦੀਆਂ ਅੰਦਰ ਸ਼ੋ੍ਰਮਣੀ ਅਕਾਲੀ ਦਲ ਨੂੰ ਉਸ ਵੇਲੇ ਭਾਰੀ ਮਜ਼ਬੂਤੀ ਮਿਲੀ, ਜਦੋਂ ਹਲਕੇ ਦੇ ਪਿੰਡ ਕੋਟਲੀ ਸੈਣੀਆਂ 'ਚ ਆਮ ਆਦਮੀ ਪਾਰਟੀ ਨਾਲ ਸਬੰਧਿਤ 15 ਪਰਿਵਾਰ ਹਲਕਾ ਇੰਚਾਰਜ ਸ: ਗੁਰਇਕਬਾਲ ਸਿੰਘ ਮਾਹਲ ਦੀ ਅਗਵਾਈ ਹੇਠ ਅਕਾਲੀ ਦਲ 'ਚ ਸ਼ਾਮਲ ਹੋ ਗਏ | ਅਕਾਲੀ ਦਲ 'ਚ ਸ਼ਾਮਲ ਹੋਏ ਇਨ੍ਹਾਂ ਪਰਿਵਾਰਾਂ ਦਾ ਸਿਰੋਪਾਓ ਭੇਟ ਕਰ ਕੇ ਸਨਮਾਨ ਕਰਦਿਆਂ ਸ: ਮਾਹਲ ਨੇ ਕਿਹਾ ਕਿ ਹੁਣ ਸੂਬੇ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਤੋਂ ਮਨ ਭਰ ਚੁੱਕਾ ਹੈ ਤੇ ਉਹ ਮੁੜ ਪੰਜਾਬ ਦੀ ਖੇਤਰੀ ਪਾਰਟੀ ਸ਼ੋ੍ਰਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਾਉਣ ਲਈ ਕਾਹਲੇ ਹੋਏ ਪਏ ਹਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੂੰ ਕਰਾਰੀ ਹਾਰ ਦੇ ਕੇ ਅਕਾਲੀ ਦਲ ਦੇ ਉਮੀਦਵਾਰਾ ਨੂੰ ਭਾਰੀ ਬਹੁਮਤ ਨਾਲ ਜਿਤਾਉਣਗੇ | ਉਨ੍ਹਾਂ ਕਿਹਾ ਕਿ ਅਕਾਲੀ ਦਲ 'ਚ ਸ਼ਾਮਲ ਹੋਏ ਹਰੇਕ ਵਰਕਰ ਦਾ ਪੂਰਾ ਮਾਣ ਸਨਮਾਨ ਬਹਾਲ ਰੱਖਿਆ ਜਾਵੇਗਾ ਅਤੇ ਸਰਕਾਰ ਆਉਣ 'ਤੇ ਵੱਡੇ ਅਹੁਦੇ ਦੇ ਕੇ ਨਿਵਾਜਿਆ ਜਾਵੇਗਾ | ਇਸ ਮੌਕੇ ਬਲਜਿੰਦਰ ਸਿੰਘ, ਭਾਨ ਸਿੰਘ, ਰਾਮ ਸਿੰਘ, ਬਲਵਿੰਦਰ ਸਿੰਘ, ਬਲਬੀਰ ਸਿੰਘ, ਇੰਦਰਜੀਤ ਸਿੰਘ, ਤਰਸੇਮ ਸਿੰਘ, ਹਰਮੀਤ ਸਿੰਘ, ਨਿਰਮਲ ਸਿੰਘ, ਸਤਿੰਘਦਰ ਸਿੰਘ, ਕੁਲਵਿੰਦਰ ਸਿੰਘ ਆਦਿ ਨੇ ਵਿਸ਼ਵਾਸ਼ ਦਿਵਾਇਆ ਕਿ ਉਹ ਸਾਰੇ ਅੱਜ ਤੋਂ ਸ਼ੋ੍ਰਮਣੀ ਅਕਾਲੀ ਦਲ ਅਤੇ ਸ: ਮਾਹਨ ਨਾਲ ਤਨ, ਮਨ, ਧਨ ਨਾਲ ਚੱਲਣਗੇ | ਇਸ ਮੌਕੇ ਹੋਰ ਵੀ ਅਕਾਲੀ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਚੇਅਰਮੈਨ ਰਾਜੀਵ ਸ਼ਰਮਾ ਨੇ ਮੁੱਖ ਮੰਤਰੀ ਪਾਸੋਂ ਗੁਰਦਾਸਪੁਰ 'ਚ ਰੋਡਵੇਜ਼ ਦਾ ਡੀਪੂ ਸਥਾਪਿਤ ਕਰਨ ਦੀ ਕੀਤੀ ਮੰਗ ਅਗਲੀ ਖ਼ਬਰ ਅਜੇ ਵੀ ਅਨੇਕਾਂ ਬੁਨਿਆਦੀ ਸਹੂਲਤਾਂ ਤੋਂ ਸੱਖਣਾ ਹੈ ਗੁਰਦਾਸਪੁਰ ਦਾ ਬੱਸ ਅੱਡਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।