17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਦੁਰਘਟਨਾ ਦੌਰਾਨ ਦੋ ਮਾਸੂਮ ਬੱਚਿਆਂ ਦੀ ਹੋਈ ਮੌਤ ਦੇ ਸੰਬੰਧ 'ਚ ਪਰਿਵਾਰ ਨੇ ਨੈਸ਼ਨਲ ਹਾਈਵੇ ਕੀਤਾ ਜਾਮ

ਅਜੀਤ ਡੈਸਕ 14-02-2026
ਗੁਰਦਾਸਪੁਰ, 13 ਫਰਵਰੀ (ਚੱਕਰਾਜਾ)-ਗੁਰਦਾਸਪੁਰ ਦੇ ਪਿੰਡ ਝਾਵਰ ਵਿਖੇ ਮੋਟਰਸਾਈਕਲ ਤੇ ਟਰੈਕਟਰ ਟਰਾਲੀ ਦੀ ਟੱਕਰ ਦੌਰਾਨ ਦੋ ਚਚੇਰੇ ਭਰਾ ਮਨਪ੍ਰੀਤ (8) ਸਾਲ ਤੇ ਹਰਪ੍ਰੀਤ (9) ਸਾਲਾ ਦੀ ਬੀਤੀ ਸ਼ਾਮ ਮੌਤ ਹੋ ਗਈ ਸੀ | ਜਾਣਕਾਰੀ ਅਨੁਸਾਰ ਘਰੋਂ ਸਕੂਲ ਦਾ ਸਾਮਾਨ ਲੈਣ ਜਾਂਦੇ ਸਮੇਂ ਮੋਟਰਸਾਈਕਲ ਟਰੈਕਟਰ ਟਰਾਲੀ ਨਾਲ ਟਕਰਾ ਗਿਆ ਸੀ, ਜਿਸ ਦੌਰਾਨ ਇਕ ਬੱਚੇ ਮਨਪ੍ਰੀਤ ਸਿੰਘ ਦੀ ਮੌਕੇ 'ਤੇ ਮੌਤ ਹੋ ਗਈ ਸੀ, ਜਦ ਕਿ ਦੂਸਰੇ ਬੱਚੇ ਹਰਪ੍ਰੀਤ ਸਿੰਘ ਨੇ ਹਸਪਤਾਲ ਜਾਂਦੇ ਸਮੇਂ ਰਸਤੇ ਵਿਚ ਹੀ ਦਮ ਤੋੜ ਦਿੱਤਾ | ਇਸ ਦੁਰਘਟਨਾ 'ਚ ਹਰਪ੍ਰੀਤ ਸਿੰਘ ਦੇ ਪਿਤਾ ਵੀ ਗੰਭੀਰ ਜ਼ਖਮੀ ਹੋਏ ਸਨ | ਪੁਲਿਸ ਨੇ ਦੁਰਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ | ਪਰ ਪਰਿਵਾਰ ਵਲੋਂ ਪੁਲਿਸ 'ਤੇ ਕਾਰਵਾਈ ਨਾ ਕਰਨ ਦਾ ਦੋਸ਼ ਲਗਾਉਂਦੇ ਹੋਏ ਪਿੰਡ ਵਾਸੀਆਂ ਸਮੇਤ ਅੰਮਿ੍ਤਸਰ ਪਠਾਨਕੋਟ ਨੈਸ਼ਨਲ ਹਾਈਵੇ ਜਾਮ ਕਰਕੇ ਬੱਬਰੀ ਬਾਈਪਾਸ ਵਿਖੇ ਧਰਨਾ ਲਗਾ ਦਿੱਤਾ ਗਿਆ | ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਗਾਇਆ ਕਿ ਪੁਲਿਸ ਵਲੋਂ ਅਜੇ ਤੱਕ ਇਸ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਕੀਤੀ ਗਈ ਤੇ ਨਾ ਹੀ ਮਾਮਲਾ ਦਰਜ ਕੀਤਾ ਗਿਆ ਹੈ | ਜਦਕਿ ਹਾਦਸਾ ਟਰੈਕਟਰ ਚਾਲਕ ਦੀ ਗ਼ਲਤੀ ਕਾਰਨ ਹੋਇਆ ਹੈ | ਇਸ ਮੌਕੇ ਪਹੁੰਚੇ ਥਾਣਾ ਸਦਰ ਦੇ ਐਸ.ਐਚ.ਓ ਅਮਨਦੀਪ ਅਤੇ ਤਿੱਬੜ ਥਾਣੇ ਦੀ ਪੁਲਿਸ ਅਧਿਕਾਰੀ ਨਾਲ ਪਰਿਵਾਰ ਦੀ ਬਹਿਸਬਾਜੀ ਵੀ ਹੋਈ, ਉੱਥੇ ਹੀ ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਵਲੋਂ ਪਰਿਵਾਰ ਨੂੰ ਭਰੋਸਾ ਦਿੱਤਾ ਗਿਆ ਕਿ ਦੋ ਦੋਸ਼ੀਆਂ ਦੀ ਪਹਿਚਾਣ ਕਰਕੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਲਦ ਹੀ ਬਾਕੀ ਦੋਸ਼ੀਆਂ ਨੂੰ ਵੀ ਗਿ੍ਫ਼ਤਾਰ ਕਰ ਲਿਆ ਜਾਵੇਗਾ, ਜਿਸ ਤੋਂ ਬਾਅਦ ਪਰਿਵਾਰ ਵਲੋਂ ਕਰੀਬ ਇਕ ਘੰਟੇ ਬਾਅਦ ਧਰਨਾ ਖਤਮ ਕੀਤਾ ਗਿਆ |
ਪਿਛਲੀ ਖ਼ਬਰ ਗੁਰਦੁਆਰਾ ਬੋਹੜੀ ਸਾਹਿਬ ਨਿੱਕੇ ਘੁੰਮਣ ਵਿਖੇ ਹਫਤਾਵਾਰੀ ਸੁਖਮਨੀ ਸਾਹਿਬ ਅਤੇ ਕੀਰਤਨ ਸਮਾਗਮ ਅਗਲੀ ਖ਼ਬਰ ਚੇਅਰਮੈਨ ਰਾਜੀਵ ਸ਼ਰਮਾ ਨੇ ਮੁੱਖ ਮੰਤਰੀ ਪਾਸੋਂ ਗੁਰਦਾਸਪੁਰ 'ਚ ਰੋਡਵੇਜ਼ ਦਾ ਡੀਪੂ ਸਥਾਪਿਤ ਕਰਨ ਦੀ ਕੀਤੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।