17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਡੇਰਾ ਬਾਬਾ ਨਾਨਕ ਵਿਖੇ ਪਾਵਰਕਾਮ ਮੁਲਾਜ਼ਮਾਂ ਨੇ ਟਰੇਡ ਯੂਨੀਅਨ ਦੇ ਸੱਦੇ 'ਤੇ ਕੀਤੀ ਹੜਤਾਲ

ਅਜੀਤ ਡੈਸਕ 14-02-2026
ਡੇਰਾ ਬਾਬਾ ਨਾਨਕ, 13 ਫਰਵਰੀ (ਹੀਰਾ ਸਿੰਘ ਮਾਂਗਟ)-ਸਬ-ਡਵੀਜ਼ਨ ਡੇਰਾ ਬਾਬਾ ਨਾਨਕ ਵਿਖੇ ਪਾਵਰਕਾਮ ਮੁਲਾਜ਼ਮਾਂ ਵਲੋਂ ਕੇਂਦਰੀ ਟਰੇਡ ਯੂਨੀਅਨ ਇੰਡੀਆ ਦੇ ਸੱਦੇ 'ਤੇ ਇਕ ਦਿਨ ਦੀ ਹੜਤਾਲ ਕੀਤੀ ਗਈ, ਜਿਸ ਦੀ ਪ੍ਰਧਾਨਗੀ ਜੇ.ਈ. ਕÏਸਲ ਬਟਾਲਾ ਦੇ ਪ੍ਰਧਾਨ ਚੰਦਰ ਮੋਹਨ ਮਹਾਜਨ ਅਤੇ ਇੰਪਲਾਈਜ਼ ਫ਼ੈਡਰੇਸ਼ਨ ਯੂਨੀਅਨ ਦੇ ਡਵੀਜ਼ਨ ਪ੍ਰਧਾਨ ਰਾਜੇਸ਼ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮÏਕੇ ਸਬ-ਡਵੀਜ਼ਨ ਦੇ ਦਫ਼ਤਰ ਵਿਖੇ ਇਕ ਰੋਸ ਰੈਲੀ ਕੀਤੀ ਗਈ | ਇਸ ਮੌਕੇ ਪ੍ਰਧਾਨ ਚੰਦਨ ਮੋਹਨ ਮਹਾਜਨ ਵਲੋਂ ਕੇਂਦਰ ਸਰਕਾਰ ਦੇ ਬਿੱਲ 125 ਦਾ ਸਖ਼ਤ ਸ਼ਬਦਾਂ ਵਿਚ ਵਿਰੋਧ ਕੀਤਾ ਗਿਆ | ਉਨ੍ਹਾਂ ਕਿਹਾ ਕਿ ਇਹ ਬਿੱਲ ਸਰਕਾਰ ਸੰਸਦ ਵਿਚ ਪਾਸ ਕਰਵਾ ਕੇ ਪਾਵਰ ਸੈਕਟਰ ਨੂੰ ਨਿੱਜੀ ਹੱਥਾਂ ਵਿਚ ਦੇਣ ਦੀ ਤਿਆਰੀ ਕਰ ਰਹੀ ਹੈ | ਇਸ ਮÏਕੇ ਸਰਕਲ ਆਗੂ ਬਲਦੇਵ ਰਾਜ ਨੇ ਇਸ ਗੱਲ ਦਾ ਵਿਰੋਧ ਕਰਦੇ ਹੋਏ ਮੁਲਾਜ਼ਮਾਂ ਨੂੰ ਆਪਣੀਆਂ ਹੱਕੀ ਮੰਗਾਂ ਪ੍ਰਤੀ ਸੁਚੇਤ ਕੀਤਾ ਗਿਆ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕੀਤਾ ਜਾਵੇ, ਕਿਉਂਕਿ ਸਰਕਾਰ ਵਲੋਂ ਕਾਰਪੋਰੇਸ਼ਨ ਦੀਆਂ ਜ਼ਮੀਨਾਂ ਦਾ ਵੇਚਣਾ ਜਾਰੀ ਰੱਖਿਆ ਗਿਆ ਹੈ | ਉਨ੍ਹਾਂ ਕਿਹਾ ਸਰਕਾਰ ਵਲੋਂ ਡੀ.ਏ. ਦੀਆਂ ਰਹਿੰਦੀਆਂ ਕਿਸ਼ਤਾਂ ਲਾਗੂ ਨਹੀਂ ਕੀਤੀਆਂ ਗਈਆਂ ਤਾਂ ਮੁਲਾਜ਼ਮ ਵੱਡੇ ਸੰਘਰਸ਼ ਲਈ ਮਜਬੂਰ ਹੋਣਗੇ | ਇਸ ਮÏਕੇ ਪ੍ਰਧਾਨ ਰਜੇਸ਼ ਕੁਮਾਰ ਨੇ ਵੀ ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦਾ ਵਿਰੋਧ ਕੀਤਾ | ਇਸ ਮÏਕੇ ਸਤਨਾਮ ਸਿੰਘ, ਤਜਿੰਦਰ ਸਿੰਘ, ਰੋਹਿਤ ਸਰਨਾ, ਜਸਪਾਲ, ਮਨਜਿੰਦਰ ਸਿੰਘ ਤੇ ਮੇਜਰ ਸਿੰਘ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਜਥੇ. ਬਲਜਿੰਦਰ ਸਿੰਘ ਬੱਜੂਮਾਨ ਤੇ ਸਾਥੀਆਂ ਵਲੋਂ ਬਿਕਰਮ ਸਿੰਘ ਮਜੀਠੀਆ ਦਾ ਸਵਾਗਤ ਅਗਲੀ ਖ਼ਬਰ ਪਿੰਡ ਸਾਲ੍ਹੇਚੱਕ 'ਚ ਮੋਬਾਈਲਾਂ ਦੀ ਦੁਕਾਨ ਅਤੇ ਜੀਓਜੁਲਾਈ ਦੇ ਸਰਕਾਰੀ ਸਕੂਲ 'ਚ ਹੋਈ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।