17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਜਥੇ. ਬਲਜਿੰਦਰ ਸਿੰਘ ਬੱਜੂਮਾਨ ਤੇ ਸਾਥੀਆਂ ਵਲੋਂ ਬਿਕਰਮ ਸਿੰਘ ਮਜੀਠੀਆ ਦਾ ਸਵਾਗਤ

ਅਜੀਤ ਡੈਸਕ 14-02-2026
ਬਟਾਲਾ, 13 ਫਰਵਰੀ (ਸਤਿੰਦਰ ਸਿੰਘ)-ਬੀਤੇ ਦਿਨੀਂ ਮਾਣਯੋਗ ਅਦਾਲਤ ਵਲੋਂ ਜ਼ਮਾਨਤ 'ਤੇ ਆਏ ਸਾਬਕਾ ਮੰਤਰੀ ਅਤੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਦਾ ਜਥੇ. ਬਲਜਿੰਦਰ ਸਿੰਘ ਬੱਜੂਮਾਨ ਵਲੋਂ ਸਾਥੀਆਂ ਸਮੇਤ ਸਵਾਗਤ ਕੀਤਾ ਗਿਆ | ਇਸ ਮੌਕੇ ਜਥੇ. ਬੱਜੂਮਾਨ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਦੇ ਆਉਣ ਨਾਲ ਸ਼ੋ੍ਰਮਣੀ ਅਕਾਲੀ ਦਲ ਦੇ ਵਰਕਰਾਂ ਅਤੇ ਨÏਜਵਾਨਾਂ ਵਿਚ ਖੁਸ਼ੀ ਦੀ ਲਹਿਰ ਜਾਗ ਪਈ ਹੈ | ਉਨ੍ਹਾਂ ਕਿਹਾ ਕਿ ਸ: ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਨÏਜਵਾਨਾਂ ਵਿਚ ਸ਼੍ਰੋਮਣੀ ਅਕਾਲੀ ਦਲ ਪਾਰਟੀ ਪ੍ਰਤੀ ਬਹੁਤ ਹੀ ਉਤਸ਼ਾਹ ਪਾਇਆ ਜਾ ਰਿਹਾ | ਉਨ੍ਹਾਂ ਕਿਹਾ ਕਿ ਜੋ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਧੱਕੇਸ਼ਾਹੀ ਕਰ ਕੇ ਸ: ਮਜੀਠੀਆ 'ਤੇ ਝੂਠੇ ਕੇਸ ਬਣਾਏ ਹਨ, ਇਸ ਦਾ ਖਮਿਆਜ਼ਾ ਇਸ ਸਰਕਾਰ ਨੂੰ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਭੁਗਤਣਾ ਪਵੇਗਾ ਤੇ ਲੋਕ ਆਮ ਆਦਮੀ ਪਾਰਟੀ ਦਾ ਸਫ਼ਾਇਆ ਕਰ ਕੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਗੇ | ਇਸ ਮੌਕੇ ਨਿਸ਼ਾਨ ਸਿੰਘ ਜੈਂਤੀਪੁਰ, ਸੁਖਵੰਤ ਸਿੰਘ ਬਾਮਣ ਸਰਪੰਚ ਸੰਦਲਪੁਰ, ਪ੍ਰੇਮ ਸਿੰਘ ਸੰਦਲਪੁਰ, ਜੁਝਾਰ ਸਿੰਘ ਢਡਿਆਲਾ, ਬੁੱਧ ਸਿੰਘ ਸ਼ੰਕਰਪੁਰ, ਮੇਜਰ ਸਿੰਘ, ਹਰਪ੍ਰੀਤ ਸਿੰਘ, ਹਰਪਾਲ ਸਿੰਘ ਸੰਮਤੀ ਮੈਂਬਰ, ਕੁਲਵੰਤ ਸਿੰਘ, ਗੋਬਿੰਦਾ ਸਿੰਘ, ਨਵਰੋਜ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸੰਤ ਬਾਬਾ ਮੋਹਨ ਸਿੰਘ ਨਾਮਧਾਰੀ ਭਾਗੋਵਾਲ ਵਾਲਿਆਂ ਦੀ ਬਰਸੀ 'ਤੇ ਵਿਸ਼ੇਸ਼ ਅਗਲੀ ਖ਼ਬਰ ਡੇਰਾ ਬਾਬਾ ਨਾਨਕ ਵਿਖੇ ਪਾਵਰਕਾਮ ਮੁਲਾਜ਼ਮਾਂ ਨੇ ਟਰੇਡ ਯੂਨੀਅਨ ਦੇ ਸੱਦੇ 'ਤੇ ਕੀਤੀ ਹੜਤਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।