17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਪੰਜਾਬ ਦੀ ਬਿਹਤਰੀ ਲਈ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਇਕਜੁੱਟ ਹੋਣ ਦਾ ਸਮਾਂ-ਜਤਿੰਦਰ ਕੌਰ ਰੰਧਾਵਾ

ਅਜੀਤ ਡੈਸਕ 14-02-2026
ਕੋਟਲੀ ਸੂਰਤ ਮੱਲ੍ਹੀ, 13 ਫਰਵਰੀ (ਕੁਲਦੀਪ ਸਿੰਘ ਨਾਗਰਾ)-ਪੰਜਾਬ ਦੀ ਅਮਨ ਸ਼ਾਂਤੀ ਤੇ ਬਿਹਤਰੀ ਲਈ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਇਕਜੁੱਟ ਹੋਣ ਦਾ ਸਮਾਂ ਹੈ ਤਾਂ ਜੋ 2027 'ਚ ਆ ਰਹੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਨੂੰ ਸ਼ਾਨਦਾਰ ਜਿੱਤ ਦਿਵਾਈ ਜਾ ਸਕੇ ਅਤੇ ਪੰਜਾਬ ਦੀ ਆਪਸੀ ਭਾਈਚਾਰਕ ਸਾਂਝ ਮਜ਼ਬੂਤ ਹੋ ਸਕੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੰਸਦ ਸੁਖਜਿੰਦਰ ਸਿੰਘ ਰੰਧਾਵਾ ਦੀ ਪਤਨੀ ਸਰਦਾਰਨੀ ਜਤਿੰਦਰ ਕੌਰ ਰੰਧਾਵਾ ਨੇ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ 'ਚ ਕਾਨੂੰਨ ਵਿਵਸਥਾ ਦਾ ਬਹੁਤ ਮੰਦਾ ਹਾਲ ਹੋਇਆ ਪਿਆ ਹੈ ਤੇ ਰੋਜ਼ਾਨਾ ਮੰਦਭਾਗੀ ਘਟਨਾਵਾਂ ਵਾਪਰ ਰਹੀਆਂ ਹਨ, ਜਿਸ ਨੂੰ ਰੋਕਣ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਨਾਕਾਮ ਸਿੱਧ ਹੋਈ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜੋ ਲੋਕਾਂ ਨਾਲ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰਾ ਕਰਨ ਵੱਲ 4 ਸਾਲ ਤਵੱਜੋਂ ਨਹੀਂ ਦਿੱਤੀ ਤੇ ਅਖੀਰਲੇ ਸਾਲ ਵਿਚ ਸਰਕਾਰ ਲੋਕਾਂ ਨੂੰ ਗੁੰਮਰਾਹ ਕਰਨ ਦੇ ਯਤਨ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦੀ ਨਕਾਮੀ ਕਰ ਕੇ ਪੰਜਾਬ ਦੇ ਹਾਲਾਤ ਬਹੁਤ ਖ਼ਰਾਬ ਹੋ ਗਏ ਹਨ, ਨਿੱਤ ਲੁੱਟ-ਖੋਹ ਤੇ ਕਤਲ ਦੀਆਂ ਮੰਦਭਾਗੀ ਘਟਨਾਵਾਂ ਵਾਪਰ ਰਹੀਆਂ ਹਨ ਤੇ ਵਪਾਰੀ ਵਰਗ ਘਰਾਂ ਤੋਂ ਬਾਹਰ ਆਪਣੇ ਕਾਰੋਬਾਰਾਂ 'ਤੇ ਜਾਣ ਸਮੇਂ ਡਰ ਰਿਹਾ ਹੈ ਕਿ ਪਤਾ ਨਹੀਂ ਸ਼ਾਮ ਨੂੰ ਘਰ ਵਾਪਸ ਪਹੁੰਚਿਆ ਜਾਣਾ ਕਿ ਨਹੀਂ | ਉਨ੍ਹਾਂ ਕਿਹਾ ਕਿ ਕਾਨੂੰਨ ਵਿਵਸਥਾ ਦੀ ਮੰਦੀ ਹਾਲਤ ਨੇ ਲੋਕਾਂ ਨੂੰ ਚਿੰਤਤ ਕੀਤਾ ਹੋਇਆ ਹੈ | ਉਨ੍ਹਾਂ ਕਾਂਗਰਸੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇਕਜੁੱਟ ਹੋ ਕੇ ਕਾਂਗਰਸ ਪਾਰਟੀ ਦੀ ਮਜ਼ਬੂਤ ਲਈ ਕੰਮ ਕਰਨ ਤਾਂ ਜੋ ਆ ਰਹੀਆਂ ਚੋਣਾਂ 'ਚ ਵੱਡੀ ਜਿੱਤ ਪ੍ਰਾਪਤ ਕੀਤੀ ਜਾ ਸਕੇ | ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਗੁਰਮੇਜ਼ ਸਿੰਘ ਭੱਟੀ ਦਰਗਾਬਾਦ, ਮੰਡਲ ਪ੍ਰਧਾਨ ਹਰਦੇਵ ਸਿੰਘ ਭੰਮਰਾ, ਐਡਵੋਕੇਟ ਬਰਾਜਿੰਦਰਾ ਸਿੰਘ ਸਾਬਕਾ ਸਰਪੰਚ ਸ਼ਿਕਾਰ, ਸਰਪੰਚ ਕਸ਼ਮੀਰ ਸਿੰਘ ਅਲੀਨੰਗਲ, ਸਰਪੰਚ ਤੇਜਬੀਰ ਸਿੰਘ ਭਿੱਟੇਵੱਢ ਕੋਟਲੀ, ਸਰਪੰਚ ਅਵਤਾਰ ਸਿੰਘ ਕੋਟਲੀ, ਡਾ. ਲਖਵਿੰਦਰ ਸਿੰਘ ਚੈਨੇਵਾਲ, ਨੰਬਰਦਾਰ ਸਵਿੰਦਰ ਸਿੰਘ, ਸਰਪੰਚ ਬਿਕਰਮਜੀਤ ਸਿੰਘ ਬਿੱਕਾ, ਲਖਬੀਰ ਸਿੰਘ ਲੱਡੂ ਢੇਸੀਆਂ, ਮਨਜੀਤ ਸਿੰਘ ਲੁਕਮਾਨੀਆਂ, ਦੀਦਾਰ ਸਿੰਘ ਦੋਲੋਵਾਲ, ਬਿਕਰਮਜੀਤ ਸਿੰਘ ਬਿੱਕਾ ਕੁਹਾਲੀ, ਗੁਰਦੀਪ ਸਿੰਘ ਸਰਾਂ ਪ੍ਰਧਾਨ, ਲੁਭਾਇਆ ਮਸੀਹ ਡੇਰਾ ਪਠਾਣਾ, ਸਰਪੰਚ ਸੁਖਜਿੰਦਰ ਸਿੰਘ ਗੁੱਜਰ, ਸੂਬੇਦਾਰ ਅਵਤਾਰ ਸਿੰਘ ਡੇਰਾ ਪਠਾਣਾ, ਨੰਬਰਦਾਰ ਬਲਬੀਰ ਸਿੰਘ ਗਾਜੀਨੰਗਲ, ਪਲਵਿੰਦਰ ਸਿੰਘ, ਸੁਖਵਿੰਦਰ ਸਿੰਘ, ਜੋਰਾਵਰ ਸਿੰਘ, ਬਲਜਿੰਦਰ ਸਿੰਘ, ਸਾਬਕਾ ਸਰਪੰਚ ਜਸਵੰਤ ਸਿੰਘ ਕੋਟਲੀ, ਆੜ੍ਹਤੀ ਜਸਵੰਤ ਸਿੰਘ ਭਿੱਟੇਵੱਢ, ਨੰਬਰਦਾਰ ਹਰਭਜਨ ਸਿੰਘ ਮਲਕਪੁਰ, ਸਿਮਰਤਪਾਲ ਸਿੰਘ ਰੈਬੋ, ਸੁਖਚਰਨ ਸਿੰਘ ਭੱਟੀ ਦਰਗਾਬਾਦ ਸਮੇਤ ਨੌਜਵਾਨ ਹਾਜ਼ਰ ਸਨ |
ਪਿਛਲੀ ਖ਼ਬਰ ਪੀ.ਐਮ. ਸ੍ਰੀ ਸ਼ਹੀਦ ਲਛਮਣ ਸਿੰਘ ਸ.ਸ.ਸ.ਸ. ਧਾਰੋਵਾਲੀ ਦੇ ਵਿਦਿਆਰਥੀਆਂ ਵਲੋਂ ਧਾਰਮਿਕ ਤੇ ਸਿੱਖਿਆਤਮਿਕ ਦੌਰਾ ਅਗਲੀ ਖ਼ਬਰ ਸੰਤ ਬਾਬਾ ਮੋਹਨ ਸਿੰਘ ਨਾਮਧਾਰੀ ਭਾਗੋਵਾਲ ਵਾਲਿਆਂ ਦੀ ਬਰਸੀ 'ਤੇ ਵਿਸ਼ੇਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।