ਧਿਆਨਪੁਰ, 13 ਫਰਵਰੀ (ਕੁਲਦੀਪ ਸਿੰਘ ਸੋਨੂੰ)-ਪੀ.ਐਮ. ਸ੍ਰੀ ਸ਼ਹੀਦ ਲਸ਼ਮਣ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਾਰੋਵਾਲੀ ਦੇ ਵਿਦਿਆਰਥੀਆਂ ਵਲੋਂ ਗੁਰਦੁਆਰਾ ਸ੍ਰੀ ਖਡੂਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਗੋਇੰਦਵਾਲ ਸਾਹਿਬ ਦਾ ਧਾਰਮਿਕ ਤੇ ਸਿੱਖਿਆਤਮਕ ਦੌਰਾ ਲੈਕਚਰਾਰ ਰਣਜੋਧ ਸਿੰਘ ਮੰਮਣ ਨੇ ਕਿਹਾ ਕਿ ਇਹ ਦੌਰਾ ਸਿੱਖਿਆ ਵਿਭਾਗ ਦੇ ਨਿਰਦੇਸ਼ ਹੇਠ ਸਕੂਲ ਦੇ ਪਿ੍ੰਸੀਪਲ ਇੰਚਾਰਜ ਜਗਜੀਤ ਸਿੰਘ ਬਾਜਵਾ ਅਤੇ ਹੋਰ ਸਟਾਫ ਮੈਂਬਰਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਸਮੇਂ ਵਿਦਿਆਰਥੀਆਂ ਨੇ ਇਤਿਹਾਸਕ ਗੁਰਧਾਮਾਂ ਦੇ ਦਰਸਨ ਕਰ ਕੇ ਮੱਥਾ ਟੇਕਿਆ ਅਤੇ ਲੰਗਰ ਛਕਿਆ ਤੇ ਸੇਵਾ ਕੀਤੀ | ਉਨ੍ਹਾਂ ਸਿੱਖ ਇਤਿਹਾਸ ਅਤੇ ਧਾਰਮਿਕ ਮਹੱਤਤਾ ਬਾਰੇ ਜਾਣਕਾਰੀ ਪ੍ਰਾਪਤ ਕੀਤੀ | ਪਿ੍ਸੀਪਲ ਜਗਜੀਤ ਸਿੰਘ ਬਾਜਵਾ ਨੇ ਕਿਹਾ ਕਿ ਇਸ ਦੌਰੇ ਸਮੇਂ ਵਿਦਿਆਰਥੀਆਂ ਨੇ ਖਡੂਰ ਸਾਹਿਬ ਵਿਖੇ ਨਿਸ਼ਾਨ-ਏ-ਸਿੱਖੀ ਐਜੂਕੇਸ਼ਨਲ ਐਂਡ ਕੋਚਿੰਗ ਇੰਸਟੀਚਿਊਟ ਦਾ ਦੌਰਾ ਕੀਤਾ, ਜਿਥੇ ਉਨ੍ਹਾਂ ਨੂੰ ਭਵਿੱਖ ਦੇ ਕੋਰਸਾਂ, ਮੁਕਾਬਲੇ ਦੀਆਂ ਪ੍ਰੀਖਿਆਵਾਂ ਅਤੇ ਉੱਚ ਸਿੱਖਿਆ ਦੇ ਮੌਕਿਆਂ ਬਾਰੇ ਜਾਣੂ ਕਰਵਾਇਆ ਗਿਆ | ਇੰਸਟੀਚਿਊਟ ਦੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਅਨੁਸ਼ਾਸਨ ਅਤੇ ਮਿਹਨਤ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਲੈਕਚਰਾਰ ਰਣਜੋਧ ਸਿੰਘ ਮੰਮਣ, ਦਵਿੰਦਰਪਾਲ, ਇੰਦਰਜੀਤ ਸਿੰਘ, ਮੁਨੀਸ ਮਹਾਜਨ , ਸਤਨਾਮ ਸਿੰਘ, ਸਰਬਜੀਤ ਕੌਰ, ਰਵਿੰਦਰ ਕੌਰ, ਗੁਰਮੀਤ ਕੌਰ, ਅਨੋਖ ਸਿੰਘ, ਰਾਮ ਸਰੂਪ, ਰਜਿੰਦਰ ਸਿੰਘ, ਵਜੀਰ ਸਿੰਘ, ਪਾਲ ਸਿੰਘ ਅਤੇ ਜਸਵਿੰਦਰ ਸਿੰਘ ਵਿਦਿਆਰਥੀਆਂ ਦੇ ਨਾਲ ਮੌਜੂਦ ਰਹੇ |