17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਅਜੀਤ ਡੈਸਕ 14-02-2026
ਘੁਮਾਣ, 13 ਫਰਵਰੀ (ਬੰਮਰਾਹ)-ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਚੇਅਰਮੈਨ ਅਮਰਿੰਦਰ ਸਿੰਘ ਚੀਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਪਿ੍ੰਸੀਪਲ ਡਾ. ਮਨਦੀਪ ਕੌਰ ਤੇ ਉਪ ਪਿ੍ੰਸੀਪਲ ਆਰਤੀ ਨੰਦਾ ਦੀ ਅਗਵਾਈ ਵਿਚ ਕਰਵਾਇਆ ਗਿਆ | ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੀ ਸਿੱਖਿਆ ਦੇ ਖੇਤਰ ਵਿਚ ਅਹਿਮ ਮੱਲਾਂ ਮਾਰਨ ਵਾਲੀ ਇਸ ਸੰਸਥਾ ਦੇ ਵਿਦਿਆਰਥੀਆਂ ਨੇ ਸਾਲ ਭਰ ਵਿਚ ਵੱਖ-ਵੱਖ ਖੇਤਰਾਂ ਵਿਚ ਵੱਡੀਆਂ ਮੱਲ੍ਹਾਂ ਮਾਰੀਆਂ | ਇਨ੍ਹਾਂ ਵਿਦਿਆਰਥੀਆਂ ਦਾ ਸਨਮਾਨ ਕਰਨ ਲਈ ਸਕੂਲ ਵਿਚ ਸਮਾਗਮ ਰੱਖਿਆ ਗਿਆ, ਜਿਸ ਵਿਚ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਡਾਕਟਰ ਮਨਦੀਪ ਕੌਰ ਅਤੇ ਉਪ ਪਿ੍ੰਸੀਪਲ ਆਰਤੀ ਨੰਦਾ ਨੇ ਵਿਦਿਆਰਥੀਆਂ ਨੂੰ ਮਿਹਨਤ, ਇਮਾਨਦਾਰੀ ਅਤੇ ਅਨੁਸ਼ਾਸਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਪਿਛਲੇ ਸੈਸ਼ਨ ਦੌਰਾਨ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਅਕਾਦਮਿਕ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ | ਉਨ੍ਹਾਂ ਸਮੁੱਚੇ ਵਿਦਿਆਰਥੀਆਂ ਨੂੰ ਆਉਣ ਵਾਲੇ ਪੇਪਰਾਂ ਵਿਚ ਵਧੀਆ ਮਿਹਨਤ ਕਰ ਕੇ ਅੱਗੇ ਵਧਣ ਅਤੇ ਚੰਗੇ ਨੰਬਰ ਲੈਣ ਲਈ ਆਸ਼ੀਰਵਾਦ ਦਿੱਤਾ |
ਪਿਛਲੀ ਖ਼ਬਰ ਰੁਜ਼ਗਾਰ ਯੋਗਤਾ ਹੁਨਰ ਸਿਖਲਾਈ ਪ੍ਰੋਗਰਾਮ ਕਰਵਾਇਆ <br/> ਅਗਲੀ ਖ਼ਬਰ ਪੀ.ਐਮ. ਸ੍ਰੀ ਸ਼ਹੀਦ ਲਛਮਣ ਸਿੰਘ ਸ.ਸ.ਸ.ਸ. ਧਾਰੋਵਾਲੀ ਦੇ ਵਿਦਿਆਰਥੀਆਂ ਵਲੋਂ ਧਾਰਮਿਕ ਤੇ ਸਿੱਖਿਆਤਮਿਕ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।