ਗੁਰਦਾਸਪੁਰ, 13 ਫਰਵਰੀ (ਅਸ਼ੋਕ ਸ਼ਰਮਾ)-ਪੁਰਾਣਾ ਸ਼ਾਲਾ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਇਕ ਨੌਜਵਾਨ ਨੰੂ ਕਾਬੂ ਕਰਕੇ ਉਸ ਪਾਸੋਂ 5.50 ਗਰਾਮ ਹੈਰੋਇਨ ਬਰਾਮਦ ਕੀਤੀ ਗਈ | ਇਸ ਸਬੰਧੀ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪੁਲਿਸ ਸ਼ਹੀਦ ਬੀਬੀ ਸੁੰਦਰੀ ਗੁਰਦੁਆਰਾ ਸਾਹਿਬ ਦੇ ਮੋੜ 'ਤੇ ਗਸ਼ਤ ਕਰ ਰਹੀ ਸੀ ਕਿ ਇਸੇ ਦੌਰਾਨ ਸ਼ੱਕ ਦੇ ਆਧਾਰ 'ਤੇ ਰੋਬਿਨ ਮਸੀਹ ਪੁੱਤਰ ਗੋਨਾ ਮਸੀਹ ਵਾਸੀ ਨਵਾਂ ਪਿੰਡ ਬਹਾਦਰ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਮੋਮੀ ਲਿਫ਼ਾਫ਼ੇ ਵਿਚੋਂ 5.50 ਗਰਾਮ ਹੈਰੋਇਨ ਬਰਾਮਦ ਹੋਈ | ਪੁਲਿਸ ਵਲੋਂ ਉਕਤ ਦੋਸ਼ੀ ਨੰੂ ਕਾਬੂ ਕਰਕੇ ਉਸ ਖ਼ਿਲਾਫ਼ ਥਾਣਾ ਪੁਰਾਣਾ ਸਾਲਾ ਵਿਖੇ ਮਾਮਲਾ ਦਰਜ ਕਰ ਲਿਆ ਹੈ |